ਹਰਿਆਣਾ ਵਿੱਚ ਵੀ ਲਖੀਮਪੁਰ ਵਰਗੀ ਘਟਨਾ
ਭਾਜਪਾ ਸੰਸਦ ਮੈਂਬਰ ਦੇ ਕਾਫਲੇ ਦੀ ਕਾਰ ਨੇ ਕਿਸਾਨ ਨੂੰ ਮਾਰੀ ਟੱਕਰ
ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ)- ਦੇਸ਼ ਵਿੱਚ ਕਿਸਾਨਾਂ ‘ਤੇ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ, ਕੁਝ ਦਿਨ ਪਹਿਲਾਂ ਹੀ ਉਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਕਿਸਾਨਾਂ ਨੂੰ ਕਾਰ ਨਾਲ ਕੁਚਲ ਕੇ ਮਾਰ ਦਿੱਤਾ ਗਿਆ। ਹੁਣ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਾਰਾਇਣਗੜ੍ਹ ਵਿੱਚ ਕੁਰਕਸ਼ੇਤਰ ਤੋਂ ਭਾਜਪਾ ਸੰਸਦ ਦੇ ਕਾਫਲੇ ਨੂੰ ਕਾਲੇ ਝੰਡੇ ਦਿਖਾ ਰਹੇ ਇਕ ਕਿਸਾਨ ਭਵਨਪ੍ਰੀਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨਾਂ ਨੇ ਮੌਕੇ ‘ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ਵਿੱਚ ਸੁਰੱਖਿਆ ਦੇ ਲਈ ਪੁਲਿਸ ਤਾਇਨਾਤ ਕੀਤੀ ਗਈ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਭਵਨਪ੍ਰੀਤ ਨੂੰ ਮਾਰਨ ਦੇ ਇਰਾਦੇ ਨਾਲ ਮਾਰਿਆ ਗਿਆ ਹੈ।