ਭਾਜਪਾ ਨੇ ਚੱਬੇਵਾਲ ਤੋਂ ਸੋਹਣ ਸਿੰਘ ਠੰਡਲ ਨੂੰ ਐਲਾਨਿਆ ਉਮੀਦਵਾਰ
ਅੱਜ ਹੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਸੋਹਣ ਸਿੰਘ ਠੰਡਲ
ਚੰਡੀਗੜ੍ਹ, 24ਅਕਤੂਬਰ(ਵਿਸ਼ਵ ਵਾਰਤਾ)ਭਾਰਤੀ ਜਨਤਾ ਪਾਰਟੀ ਨੇ ਜ਼ਿਮਨੀ ਚੋਣਾਂ ਲਈ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਚੱਬੇਵਾਲ ਤੋਂ ਅੱਜ ਹੀ ਪਾਰਟੀ ‘ਚ ਸ਼ਾਮਲ ਹੋਏ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੱਤੀ ਹੈ।
























