ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਮੋਹਾਲੀ ਜ਼ਿਲ੍ਹੇ ਦੇ ਪ੍ਰਧਾਨ ਗੁਰਨਾਮ ਸਿੰਘ ਕਾਲਾ ਦੀ ਪਤਨੀ ਨੇ 600 ਵੋਟਾਂ ਦੀ ਲੀਡ ਨਾਲ ਜਿੱਤੀ ਸਰਪੰਚੀ ਦੀ ਚੋਣ
ਚੰਡੀਗੜ੍ਹ, 16ਅਕਤੂਬਰ(ਵਿਸ਼ਵ ਵਾਰਤਾ) ਬੀਤੇ ਦਿਨ ਹੋੋਈਆਂ ਪੰਜਾਬ ਦੀਆਂ ਪੰਚਾਇਤੀ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ। ਇਕਾ-ਦੁਕਾ ਹਿੰਸਕ ਘਟਨਾਵਾਂ ਨੂੰ ਛੱਡ ਕੇ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਪੂਰੀ ਹੋਈ। ਮੋਹਾਲੀ ਜ਼ਿਲ੍ਹੇ ਦੇ ਪਿੰਡ ਦਾਊਂ ਸਾਹਿਬ ਦੀ ਸਰਪੰਚੀ ਦੀ ਚੋਣ ਸੁਖਜੀਤ ਕੌਰ ਪਤਨੀ ਗੁਰਨਾਮ ਸਿੰਘ ਕਾਲਾ (ਮੁੱਖ ਬੁਲਾਰਾ ਅਤੇ ਜ਼ਿਲ੍ਹਾ ਪ੍ਰਧਾਨ ਮੋਹਾਲੀ , ਭਾਰਤੀ ਕਿਸਾਨ ਯੂਨੀਅਨ ਲੱਖੋਵਾਲ) ਨੇ 600 ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਲਈ।