ਭਾਰਤੀ ਕਿਸਾਨ ਯੂਨੀਅਨ ਆਗੂ ਦਿਲਬਾਗ ਸਿੰਘ ਤੇ ਹੋਇਆ ਜਾਨਲੇਵਾ ਹਮਲਾ
ਲਖੀਮਪੁਰ ਖੇੜ੍ਹੀ ਦੀ ਹਿੰਸਕ ਘਟਨਾ ਦੇ ਚਸ਼ਮਦੀਦ ਗਵਾਹ ਹਨ ਦਿਲਬਾਗ ਸਿੰਘ
ਚੰਡੀਗੜ੍ਹ,1 ਜੂਨ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ‘ਚ ਕੱਲ੍ਹ ਦੇਰ ਰਾਤ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਦਿਲਬਾਗ ਸਿੰਘ ‘ਤੇ ਦੋ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਹਾਲਾਂਕਿ ਦਿਲਬਾਗ ਸਿੰਘ ਨੁੂੰ ਕਿਸੇ ਤਰ੍ਹਾਂ ਦੀ ਕੋਈ ਗੰਭੀਰ ਚੋਟ ਨਹੀਂ ਲੱਗ ਹੈ। ਜਿਕਰਯੋਗ ਹੈ ਕਿ ਦਿਲਬਾਗ ਸਿੰਘ 3 ਅਕਤੂਬਰ, 2021 ਨੂੰ ਲਖੀਮਪੁਰ ਦੇ ਟਿਕੁਨੀਆ ਹਿੰਸਾ ਦੇ ਗਵਾਹਾਂ ਵਿੱਚੋਂ ਇੱਕ ਹੈ, ਜਿਸ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਘਟਨਾ ਦੇ ਸਿਲਸਿਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾ ਉਸ ਸਮੇਂ ਹੋਇਆ ਜਦੋਂ ਬੀਕੇਯੂ ਨੇਤਾ ਗੋਲਾ ਕੋਤਵਾਲੀ ਖੇਤਰ ਦੇ ਅਲੀਗੰਜ-ਮੁਦਾ ਰੋਡ ਤੋਂ ਆਪਣੀ SUV ਵਿੱਚ ਘਰ ਪਰਤ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕੀਤਾ, ਜਿਨ੍ਹਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਵਧੀਕ ਪੁਲੀਸ ਸੁਪਰਡੈਂਟ (ਏਐਸਪੀ) ਅਰੁਣ ਕੁਮਾਰ ਸਿੰਘ ਨੇ ਦੱਸਿਆ ਕਿ ਦਿਲਬਾਗ ਸਿੰਘ ਦੀ ਸ਼ਿਕਾਇਤ ’ਤੇ ਆਈਪੀਸੀ ਦੀਆਂ ਢੁਕਵੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।