• Latest
  • Trending
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਪੰਜਾਬ ‘ਚ ਦਰਜ਼ਨਾਂ ਥਾਵਾਂ ‘ਤੇ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਪੰਜਾਬ ‘ਚ ਦਰਜ਼ਨਾਂ ਥਾਵਾਂ ‘ਤੇ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ

5 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

12 seconds ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

36 minutes ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

40 minutes ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

2 hours ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

2 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

3 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

3 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

3 hours ago
Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਪੰਜਾਬ ‘ਚ ਦਰਜ਼ਨਾਂ ਥਾਵਾਂ ‘ਤੇ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ

March 8, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਪੰਜਾਬ ‘ਚ ਦਰਜ਼ਨਾਂ ਥਾਵਾਂ ‘ਤੇ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਪੰਜਾਬ ‘ਚ ਦਰਜ਼ਨਾਂ ਥਾਵਾਂ ‘ਤੇ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ
ਔਰਤ ਕਾਰਕੁਨਾਂ ਨੂੰ ਕੌਮਾਂਤਰੀ ਔਰਤ ਦਿਵਸ ਤੋਂ ਪ੍ਰੇਰਨਾ ਹਾਸਲ ਕਰਦਿਆਂ ਜਥੇਬੰਦਕ ਸੰਘਰਸ਼ਾਂ ਦਾ ਹਿੱਸਾ ਬਨਣ ਦੀ ਲੋੜ
ਚੰਡੀਗੜ੍ਹ 8 ਮਾਰਚ (ਵਿਸ਼ਵ ਵਾਰਤਾ):- ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੱਦੇ ‘ਤੇ ਔਰਤਾਂ ਦਾ ਕੌਮਾਂਤਰੀ  ਇਸਤਰੀ ਦਿਹਾੜਾ ਸਮੁੱਚੇ ਪੰਜਾਬ ਅੰਦਰ
ਭਾਦਸੋਂ ( ਪਟਿਆਲਾ), ਅਮਲਾ ਸਿੰਘ ਵਾਲਾ (ਬਰਨਾਲਾ) , ਮਾਨਸਾ, ਭੁੱਚੋ ਮੰਡੀ (ਬਠਿੰਡਾ), ਗੁਰੂ ਕੀ ਢਾਬ(ਫਰੀਦਕੋਟ), ਕਮਾਲਪੁਰਾ (ਲੁਧਿਆਣਾ), ਮਹਿਮਾ (ਫਿਰੋਜ਼ਪੁਰ), ਸੰਗਰੂਰ, ਅੱਡਾ ਗਾਲੜੀ(ਗੁਰਦਾਸਪੁਰ) ਛਾਜਲੀ(ਸੰਗਰੂਰ), ਰਾਮਪੁਰਾ (ਸੰਗਰੂਰ) ਸਮੇਤ ਦਰਜ਼ਨਾਂ ਥਾਵਾਂ ‘ਤੇ ਪੂਰੇ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ। ਇਹ ਦਿਹਾੜਾ ਮਨਾਉਣ ਲਈ ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਹਨਾਂ ਔਰਤਾਂ ਵਿੱਚ ਵੱਡੀ ਗਿਣਤੀ ਉਹਨਾਂ ਔਰਤਾਂ ਦੀ ਸੀ ਜੋ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰਾਂ ਅਤੇ ਪੰਜਾਬ ਅੰਦਰ ਥਾਂ ਥਾਂ ਲੱਗੇ ਮੋਰਚਿਆਂ ’ਚ ਸਰਗਰਮ ਭਾਗੀਦਾਰੀ ਕਰਦੀਆਂ ਰਹੀਆਂ ਹਨ। ਇਸ ਕੰਨਵੈਨਸ਼ਨਾਂ ਦੀ ਸ਼ੁਰੂਆਤ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਔਰਤਾਂ ਤੇ ਕਿਸਾਨਾਂ ਅਤੇ ਸੁਮੱਚੇ ਸੰਘਰਸ਼ਸ਼ੀਲ ਇਤਿਹਾਸ ਦੌਰਾਨ ਸ਼ਹੀਦ ਔਰਤਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਨਾਲ ਕੀਤੀ ਗਈ।ਸਮੁੱਚੇ ਪੰਜਾਬ ਅੰਦਰ ਇਹ ਸਮਾਗਮ ਔਰਤ ਆਗੂਆਂ ਦੀ ਦੀ ਪ੍ਰਧਾਨਗੀ ਸਮਾਗਮ ਕੀਤੇ ਗਏ। ਔਰਤ ਆਗੂਆਂ ਵੱਲੋਂ ਹੀ ਕਨਵੈਨਸ਼ਨਾਂ ਨੂੰ ਸੰਚਾਲਿਤ ਕੀਤਾ ਗਿਆ।
 ਇਕੱਠਾਂ ਨੂੰ ਸੰਬੋਧਨ ਕਰਦਿਆਂ ਔਰਤ ਆਗੂਆਂ ਪ੍ਰੋਫੈਸਰ ਕੁਲਦੀਪ ਕੌਰ, ਅਮਰਜੀਤ ਕੌਰ ਬਰਨਾਲਾ, ਬਲਵੀਰ ਕੌਰ ਮਾਨਸਾ, ਮਨਪੑੀਤ ਕੌਰ ਦੀਵਾਨਾ, ਪਰੇਮਪਾਲ ਕੌਰ ਬਰਨਾਲਾ, ਕੁਲਵੀਰ ਕੌਰ ਰਾਮਾ, ਬਲਜੀਤ ਕੌਰ ਕਾਤਰੋਂ, ਹਰਜਿੰਦਰ ਕੌਰ ਲੁਧਿਆਣਾ, ਗੁਰਮੀਤ ਧਾਲੀਵਾਲ ਲੁਧਿਆਣਾ, ਸਿਮਰਜੀਤ ਕੌਰ ਬਰਨਾਲਾ, ਹਰਜਿੰਦਰ ਕੌਰ ਕਮਾਲਪੁਰਾ, ਅੰਮੵਿਤਪਾਲ ਕੌਰ ਹਰੀਨੌਂ,ਪਰਮਜੀਤ ਕੌਰ ਜੋਧਪੁਰ, ਗੁਰਮੀਤ ਕੌਰ ਬਠਿੰਡਾ ਨੇ ਕੌਮਾਂਤਰੀ ਔਰਤ ਦਿਵਸ ਦੀ ਮਹੱਤਤਾ, ਇਸ ਦੇ ਇਤਿਹਾਸ ਅਤੇ ਅੱਜ ਦੇ ਸਮੇਂ ਔਰਤਾਂ ਦੇ ਰੋਲ ਬਾਰੇ ਚਰਚਾ ਕਰਦਿਆਂ ਔਰਤਾਂ ਨੂੰ ਲੋਕ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਔਰਤਾਂ ਦੀ ਸ਼ਮੂਲੀਅਤ ਤੋਂ ਬਿਨਾਂ ਮੋਦੀ ਸਰਕਾਰ ਦੇ ਫਾਸ਼ੀਵਾਦੀ ਤੇ ਕਾਰਪੋਰੇਟ ਪੱਖੀ ਏਜੰਡੇ ਨੂੰ ਭਾਂਜ ਨਹੀਂ ਦਿੱਤੀ ਜਾ ਸਕਦੀ ਸੀ। ਇਸ ਸਮੇਂ ਭੈਣ ਆਗੂਆਂ ਨੇ ਔਰਤਾਂ ਉਪਰ ਲੱਦੀ ਗਈ ਤੀਹਰੀ ਗੁਲਾਮੀ ਦੀ ਚਰਚਾ ਕਰਦਿਆਂ ਕਿਹਾ ਕਿ ਇੱਕ ਪਾਸੇ ਔਰਤਾਂ ਨੂੰ ਪਿੱਤਰਸੱਤਾ ਦੀਆਂ ਪਿਛਾਂਹਖਿਚੂ ਕਦਰਾਂ ਕੀਮਤਾਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਦੂਸਰੇ ਪਾਸੇ ਸਰਮਾਏਦਾਰੀ ਢਾਂਚਾ ਇਸਨੂੰ ਜਿਣਸ ਬਣਾ ਕੇ ਆਪਣੇ ਵਪਾਰ ਤੇ ਮੁਨਾਫੇ ਵਧਾ ਰਿਹਾ ਹੈ। ਔਰਤਾਂ ਦਾ ਇਤਿਹਾਸਕ ਲੋਕ ਲਹਿਰਾਂ (ਅਜ਼ਾਦੀ ਸਮੇਤ ਹੋਰ) ਦਾ ਸੂਹਾ ਪੰਨਾ ਗਾਇਬ ਕੀਤਾ ਜਾ ਰਿਹਾ ਹੈ। ਕਨਵੈਨਸ਼ਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੀਨੀਅਰ ਮੀਤ ਪੑਧਾਨ ਮਨਜੀਤ ਧਨੇਰ, ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕਿਸਾਨ ਸੰਘਰਸ਼ ਔਰਤਾਂ ਦੀ ਸਰਗਰਮ ਸ਼ਮੂਲੀਅਤ ਨਾਲ ਜਿੱਤੇ ਜਾ ਸਕਣਗੇ ਤੇ ਫਾਸ਼ੀਵਾਦ ਨੀਤੀਆਂ ਨੂੰ ਠੱਲ ਪਾਈ ਜਾ ਸਕੇਗੀ। ਇਸ ਲਈ ਆਉਣ ਵਾਲੇ ਸਮੇਂ ‘ਚ ਹੋਰ ਵਧੇਰੇ ਸਰਗਰਮੀ ਨਾਲ ਔਰਤਾਂ ਨੂੰ ਕਿਸਾਨੀ ਸਮੇਤ ਹੋਰ ਜਥੇਬੰਦਕ ਸੰਘਰਸ਼ਾਂ ਦਾ ਜੋਰਦਾਰ ਹਿੱਸਾ ਬਨਣ ਦੀ ਲੋੜ’ਤੇ ਜੋਰ ਦਿੱਤਾ।
ਕਨਵੈਨਸ਼ਨਾਂ
 ਅੰਦਰ ਮਰਦਾਂ ਬਰਾਬਰ ਔਰਤਾਂ ਨੂੰ ਬਰਾਬਰ ਮਜਦੂਰੀ ਦੇਣ, ਮਾਦਾ ਭਰੂਣ ਹੱਤਿਆ ਬੰਦ ਕਰਨ, ਕਰਨਾਟਕ ਅੰਦਰ ਮੁਸਲਮਾਨ ਤੇ ਸਿੱਖ ਲੜਕੀਆਂ ਦੇ ਪਹਿਰਾਵੇ ਉਪਰ ਪਾਬੰਦੀਆਂ ਖਤਮ ਕਰਨ, ਔਰਤਾਂ ਦੇ ਸੁੰਦਰਤਾ ਮੁਕਾਬਲੇ ਅਤੇ ਇਸ਼ਤਿਹਾਰਬਾਜ਼ੀ ਅੰਦਰ ਔਰਤ ਦੇ ਸਰੀਰ ਦੀ ਨੁਮਾਇਸ਼ ਉੱਪਰ ਰੋਕ ਲਾਉਣ, ਸੁਧਾ ਭਾਰਦਵਾਜ ਤੇ ਹੋਰ ਬੁੱਧੀਜੀਵੀਆਂ ’ਤੇ ਬਣਾਏ ਝੂਠੇ ਕੇਸ ਵਾਪਸ ਲੈਣ ਅਤੇ ਸਾਰੇ ਸਿਆਸੀ ਬੰਦੀ ਕੈਦੀ ਜੋ ਝੂਠੇ ਕੇਸਾਂ ਵਿੱਚ ਫਸਾਏ ਗਏ ਹਨ ਉਹਨਾਂ ਦੇ ਕੇਸ ਵਾਪਸ ਲੈਣ ਅਤੇ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਬਾਰੇ ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣ ਅਤੇ ਲੋਕ ਸੰਘਰਸ਼ਾਂ ਦੀ ਹਮਾਇਤ ਕਰਨ ਕਿਸਾਨ ਸੰਘਰਸ਼ ਦੇ ਦੌਰਾਨ ਸ਼ਹੀਦ ਔਰਤਾਂ ਤੇ ਹੋਰ ਸਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ੇ ਦੇਣ ਦੇ ਮਤੇ ਪਾਸ ਕੀਤੇ ਗਏ। ਇਸ ਸਮੇਂ ਔਰਤ ਕਾਰਕੁਨਾਂ ਨੇ ਅਗਾਂਹ ਵਧੂ ਗੀਤ ਪੇਸ਼ ਕੀਤੇ।ਸਟੇਜ ਸੰਚਾਲਨ ਦੀ ਜੁੰਮੇਵਾਰੀ ਹਰ ਥਾਂ ਲੋਕਲ ਔਰਤ ਕਿਸਾਨ ਕਾਰਕੁਨਾਂ ਨੇ ਸਫਲਤਾ ਪੂਰਵਕ ਨਿਭਾਈ। ਪੋ੍ਗਰਾਮਾਂ ਦੀ ਸਫਲਤਾ ਲਈ ਭਾਕਿਯੂ (ਏਕਤਾ)ਡਕੌਂਦਾ ਦੀਆਂ ਆਗੂ ਟੀਮਾਂ ਨੇ ਅਹਿਮ ਭੂਮਿਕਾ ਨਿਭਾਈ। ਬਾਅਦ ਵਿੱਚ  ਬਹੁਤ ਸਾਰੇ ਥਾਵਾਂ ‘ਤੇ ਹੱਥਾਂ ਵਿਚ ਤਖਤੀਆਂ ਫੜ੍ਹ ਕੇ ਨਾਹਰੇ ਮਾਰਦੇ ਮੁਜ਼ਾਹਰੇ ਕੀਤੇ  ਗਏ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

by Navjot
November 25, 2026
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਜਾਰਜੀਆ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ 'ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ' (Foreign Office...

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

Most Popular

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
2 weeks ago
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 