• Latest
  • Trending
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੇਂਦਰ ਦੇ ਪ੍ਰਦੂਸ਼ਣ ਆਰਡੀਨੈਂਸ ਵਾਲੇ ਨਵੇਂ ਕਿਸਾਨ ਮਾਰੂ ਹੱਲੇ ਸਣੇ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਾਉਣ ਲਈ 65 ਥਾਂਈਂ ਧਰਨੇ ਜਾਰੀ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੇਂਦਰ ਦੇ ਪ੍ਰਦੂਸ਼ਣ ਆਰਡੀਨੈਂਸ ਵਾਲੇ ਨਵੇਂ ਕਿਸਾਨ ਮਾਰੂ ਹੱਲੇ ਸਣੇ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਾਉਣ ਲਈ 65 ਥਾਂਈਂ ਧਰਨੇ ਜਾਰੀ

6 years ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

49 minutes ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

1 hour ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

3 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

3 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

3 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

3 hours ago
ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

3 hours ago
Hindi News
English News
Friday, November 20, 2026
No Result
View All Result
17 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੇਂਦਰ ਦੇ ਪ੍ਰਦੂਸ਼ਣ ਆਰਡੀਨੈਂਸ ਵਾਲੇ ਨਵੇਂ ਕਿਸਾਨ ਮਾਰੂ ਹੱਲੇ ਸਣੇ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਾਉਣ ਲਈ 65 ਥਾਂਈਂ ਧਰਨੇ ਜਾਰੀ

October 31, 2020
in ਖਬਰਾਂ, ਪੰਜਾਬ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੇਂਦਰ ਦੇ ਪ੍ਰਦੂਸ਼ਣ ਆਰਡੀਨੈਂਸ ਵਾਲੇ ਨਵੇਂ ਕਿਸਾਨ ਮਾਰੂ ਹੱਲੇ ਸਣੇ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਾਉਣ ਲਈ 65 ਥਾਂਈਂ ਧਰਨੇ ਜਾਰੀ

ਮਾਨਸਾ ,ਚੰਡੀਗੜ੍ਹ 31 ਅਕਤੂਬਰ( ਵਿਸ਼ਵ ਵਾਰਤਾ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਤੋਂ ਇਲਾਵਾ ਪਰਾਲ਼ੀ ਸਾੜਨ ਲਈ ਮਜਬੂਰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਵਾਲਾ ਨਵਾਂ ਪ੍ਰਦੂਸ਼ਣ ਆਰਡੀਨੈਂਸ ਰੱਦ ਕਰਾਉਣ ਲਈ ਗਹਿਗੱਚ ਖੇਤੀ ਰੁਝੇਵਿਆਂ ਦੇ ਬਾਵਜੂਦ ਭਾਰੀ ਗਿਣਤੀ ‘ਚ ਔਰਤਾਂ ਤੇ ਨੌਜਵਾਨਾਂ ਸਮੇਤ 50000 ਤੋਂ ਵੱਧ ਕਿਸਾਨਾਂ ਮਜਦੂਰਾਂ ਦੇ ਦਿਨੇ ਰਾਤ ਧਰਨੇ 65 ਥਾਂਈਂ ਜਾਰੀ ਹਨ। ਪਰਾਲ਼ੀ ਸਾੜਨ ਦੇ ਦੋਸ਼ ‘ਚ 5 ਸਾਲ ਦੀ ਕੈਦ ਅਤੇ ਇੱਕ ਕ੍ਰੋੜ ਰੁਪਏ ਜੁਰਮਾਨੇ ਵਾਲੇ ਆਰਡੀਨੈਂਸ ‘ਚੋਂ ਮੋਦੀ ਸਰਕਾਰ ਦੀ ਕਿਸਾਨ ਦੁਸ਼ਮਣੀ ਤੇ ਕਾਰਪੋਰੇਟ ਵਫਾਦਾਰੀ ਨੰਗੀ ਚਿੱਟੀ ਝਲਕਦੀ ਹੈ, ਕਿਉਂਕਿ 85% ਕਿਸਾਨ 5 ਏਕੜ ਤੋਂ ਘੱਟ ਮਾਲਕੀ ਵਾਲੇ ਹਨ ਜਿਨ੍ਹਾਂ ਦੀ ਸਾਰੀ ਜ਼ਮੀਨ ਨੀਲਾਮ ਕਰਕੇ ਵੀ ਜੁਰਮਾਨੇ ਪੂਰੇ ਨਹੀਂ ਹੋਣੇ ਅਤੇ ਉਹਨਾਂ ਨੂੰ ਕਾਰਪੋਰੇਟਾਂ ਦੇ ਬੰਧੂਆ ਗੁਲਾਮ ਬਣਾਇਆ ਜਾਵੇਗਾ। ਬੀਤੇ ਦਿਨੀਂ ਧਰਨਿਆਂ ਦੌਰਾਨ ਸ਼ਹੀਦ ਹੋਣ ਵਾਲੀ ਮਾਤਾ ਤੇਜ ਕੌਰ ਬਰ੍ਹੇ (ਮਾਨਸਾ) ਅਤੇ ਮੇਘਰਾਜ ਨਾਗਰ (ਸੰਗਰੂਰ) ਦੇ ਵਾਰਸਾਂ ਲਈ ਪ੍ਰਚਲਤ ਮੁਆਵਜ਼ੇ ਖਾਤਰ ਦੋਨੋਂ ਡੀ ਸੀ ਦਫਤਰਾਂ ਦੇ ਅਤੇ ਡੀ ਸੀ ਮਾਨਸਾ ਦੀ ਰਿਹਾਇਸ਼ ਦੇ ਹਫਤਿਆਂ ਤੋਂ ਚੱਲ ਰਹੇ ਦਿਨ ਰਾਤ ਦੇ ਘਿਰਾਓ ਵੀ ਜਾਰੀ ਹਨ। ਇਸ ਮੰਗ ਲਈ ਕੈਪਟਨ ਸਰਕਾਰ ‘ਤੇ ਦਬਾਅ ਵਧਾਉਣ ਲਈ ਕੱਲ੍ਹ ਕੈਬਨਿਟ ਮੰਤਰੀ ਸੁਰਿੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਵੀ ਕੀਤਾ ਗਿਆ ਸੀ। ਕੇਂਦਰ ਵੱਲੋਂ ਸਰਾਸਰ ਥੋਥੇ ਬਹਾਨੇ ਤਹਿਤ ਬਦਲਾਖੋਰ ਕਾਰਵਾਈ ਵਜੋਂ ਪੰਜਾਬ ਵਿੱਚ ਅਣਮਿਥੇ ਸਮੇਂ ਲਈ ਰੇਲ ਆਵਾਜਾਈ ਰੋਕਣ ਕਾਰਨ ਜ਼ਰੂਰੀ ਵਸਤਾਂ ਦੀ ਸਪਲਾਈ ਠੱਪ ਹੋਣ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਵੀ ਜਾਰੀ ਹੈ।10 ਭਾਜਪਾ ਆਗੂਆਂ ਦੇ ਘਰਾਂ ਸਮੇਤ ਕਾਰਪੋਰੇਟ ਘਰਾਣਿਆਂ ਦੇ ਟੌਲ ਪਲਾਜ਼ਿਆਂ, ਪੈਟ੍ਰੋਲ ਪੰਪਾਂ, ਸ਼ਾਪਿੰਗ ਮਾਲਜ਼, ਸਾਇਲੋ ਗੋਦਾਮਾਂ ਅਤੇ 2 ਨਿੱਜੀ ਥਰਮਲ ਪਲਾਂਟਾਂ ਨੂੰ ਘੋਲ਼ ਦਾ ਚੋਟ ਨਿਸ਼ਾਨਾ ਬਣਾਇਆ ਹੋਇਆ ਹੈ। ਜਥੇਬੰਦੀ ਦੇ ਪ੍ਰਧਾਨ ਜੋੋੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੋਸ਼ ਲਾਇਆ ਗਿਆ ਹੈ ਕਿ ਮੌਜੂਦਾ ਕਿਸਾਨ ਘੋਲ਼ ਨੂੰ ਪੂਰੇ ਦੇਸ਼ ਸਣੇ ਵਿਦੇਸ਼ਾਂ ਤੱਕ ਉਭਾਰਨ ਵਿੱਚ ਪੰਜਾਬ ਦੀਆਂ ਸਾਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਤੇ ਹਮਾਇਤੀ ਲੋਕਾਂ ਵੱਲੋਂ ਮੋਹਰੀ ਰੋਲ ਨਿਭਾਉਣ ਬਦਲੇ ਹੀ ਸਾਮਰਾਜੀ ਕਾਰਪੋਰੇਟਾਂ ਦੀ ਚਹੇਤੀ ਮੋਦੀ ਹਕੂਮਤ ਨੇ ਪੰਜਾਬ ਦੀ ਆਰਥਿਕ ਨਾਕਾਬੰਦੀ ਕੀਤੀ ਹੈ ਅਤੇ ਪਰਾਲ਼ੀ ਵਾਲਾ ਨਵਾਂ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਹੈ। ਪੰਜਾਬ ਵਿੱਚ ਰੇਲਵੇ ਟ੍ਰੈਕਾਂ ‘ਤੇ ਧਰਨੇ ਲੱਗੇ ਹੋਣ ਦੇ ਨਿਰਾਧਾਰ ਬਹਾਨੇ ਨੂੰ ਰੱਦ ਕਰਦਿਆਂ ਬਿਆਨ ‘ਚ ਦੱਸਿਆ ਗਿਆ ਹੈ ਕਿ ਰਾਜਪੁਰਾ ਤੇ ਬਣਾਂਵਾਲੀ ਵਿਖੇ ਲਾਰਸਨ ਐਂਡ ਟੂਬਰੋ ਤੇ ਵੇਦਾਂਤਾ ਕੰਪਨੀ ਦੇ ਥਰਮਲਾਂ ‘ਚ ਦਾਖ਼ਲ ਹੁੰਦੀਆਂ ਅੰਦਰੂਨੀ ਨਿੱਜੀ ਲਾਈਨਾਂ ਤੇ ਹੀ ਧਰਨੇ ਦਿੱਤੇ ਹੋਏ ਹਨ ਅਤੇ ਇੱਥੇ ਉੱਤਰੀ ਰੇਲਵੇ ਦਾ ਕੋਈ ਟ੍ਰੈਕ ਨਹੀਂ ਰੋਕਿਆ ਹੋਇਆ। ਜਥੇਬੰਦੀ ਨੇ ਤਾਂ ਇਹ ਵੀ ਛੋਟ ਦੇ ਦਿੱਤੀ ਹੈ ਕਿ ਇਹਨਾਂ ਅਦਾਰਿਆਂ ਦੇ ਅੰਦਰ ਇੰਜਨ ਸਣੇ ਜਾਂ ਬਿਨਾਂ ਇੰਜਨ ਤੋਂ ਖੜ੍ਹੇ ਖਾਲੀ ਰੇਲ ਡੱਬੇ ਜਦੋਂ ਚਾਹੇ ਰੇਲ ਮਹਿਕਮਾ ਲਿਜਾ ਸਕਦਾ ਹੈ। ਧਰਨਿਆਂ ਦਾ ਨਿਸ਼ਾਨਾ ਇਹਨਾਂ ਦਿਓਕੱਦ ਕੰਪਨੀਆਂ ਦੇ ਥਰਮਲਾਂ ਨੂੰ ਸਰਕਾਰੀ ਹੱਥਾਂ ਵਿੱਚ ਲੈ ਕੇ ਉਥੇ ਕੰਮ ਕਰਦੇ ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ‘ਤੇ ਪੱਕੇ ਕਰਾਉਣ ਤੋਂ ਇਲਾਵਾ ਇਹੀ ਕੋਲਾ ਸਰਕਾਰੀ ਥਰਮਲਾਂ ਨੂੰ ਭੇਜ ਕੇ ਪੂਰੇ ਲੋਡ੍ਹ ‘ਤੇ ਚਲਵਾਉਣਾ ਅਤੇ ਬਠਿੰਡਾ ਦੇ ਬੰਦ ਕੀਤੇ ਥਰਮਲ ਨੂੰ ਵੀ ਮੁੜ ਚਲਵਾਉਣਾ ਹੈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਚਹੇਤੇ ਅਡਾਨੀ ਦੇ ਸਾਈਲੋ ਗੁਦਾਮ ਅਤੇ ਉਸ ਦੀਆਂ ਸੱਜੀਆਂ ਖੱਬੀਆਂ ਬਾਹਵਾਂ ਵੇਦਾਂਤਾ ਤੇ ਲਾਰਸਨ ਐਂਡ ਟੂਬਰੋ ਦੇ ਥਰਮਲ ਪਲਾਂਟਾਂ ਨੂੰ ਜਾਮ ਕਰਕੇ ਜਥੇਬੰਦੀ ਵੱਲੋਂ ਐਨ ਠੀਕ ਟਿਕਾਣੇ ‘ਤੇ ਚੋਟ ਮਾਰੀ ਗਈ ਹੈ। ਲਗਾਤਾਰ ਜਾਨਹੂਲਵੇਂ ਘੋਲ਼ ਰਾਹੀਂ ਫਿਰਕਾਪ੍ਰਸਤੀ, ਜ਼ਾਤਪਾਤ, ਅੰਨ੍ਹੇ ਕੌਮਵਾਦ ਤੇ ਦੇਸ਼ ਭਗਤੀ ਦੇ ਸਿਆਸੀ ਪੱਤੇ ਖੇਡਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਚੈਂਪੀਅਨ ਭਾਜਪਾ ਸਰਕਾਰ ਤੇ ਆਰ ਐਸ ਐਸ ਦੀਆਂ ਸਭ ਨਰਦਾਂ ਕੁੱਟਕੇ ਉਸਨੂੰ ਨੰਗੇ ਚਿੱਟੇ ਰੂਪ ‘ਚ ਕਾਰਪੋਰੇਟ ਘਰਾਣਿਆਂ ਤੇ ਸਾਮਰਾਜੀਆਂ ਦੇ ਹੱਥਠੋਕੇ ਵਜੋਂ ਨਸ਼ਰ ਕਰ ਦਿੱਤਾ ਗਿਆ ਹੈ ਜਿਹੜੀ ਕਿ ਇੱਕਜੁੱਟ ਕਿਸਾਨ ਸੰਘਰਸ਼ ਦੀ ਅਹਿਮ ਪ੍ਰਾਪਤੀ ਹੈ। ਇਸੇ ਵਜ੍ਹਾ ਕਾਰਨ ਬੁਖਲਾਹਟ ‘ਚ ਆਈ ਮੋਦੀ ਸਰਕਾਰ ਮਾਲ ਗੱਡੀਆਂ ਤੇ ਦਿਹਾਤੀ ਵਿਕਾਸ ਫੰਡ ਰੋਕਣ ਰਾਹੀਂ ਪੰਜਾਬ ਦੀ ਨਾਕਾਬੰਦੀ ਕਰਨ ‘ਤੇ ਉੱਤਰ ਆਈ ਹੈ। ਇਸ ਕਮੀਨੀ ਸਿਆਸੀ ਚਾਲ ਨੂੰ ਵੀ ਮੌਜੂਦਾ ਇੱਕਜੁੱਟ ਸੰਘਰਸ਼ ਲਗਾਤਾਰ ਜਾਰੀ ਰੱਖ ਕੇ ਹੀ ਨਾਕਾਮ ਕੀਤਾ ਜਾਵੇਗਾ। ਭਾਰਤ ਦੀਆਂ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ 5 ਨਵੰਬਰ ਨੂੰ ਦੇਸ਼ ਵਿਆਪੀ ਚੱਕਾ ਜਾਮ ਸਮੇਂ ਜਥੇਬੰਦੀ ਵੱਲੋਂ ਆਪਣੇ ਅਜ਼ਾਦ ਐਕਸ਼ਨ ਰਾਹੀਂ 24 ਥਾਂਵਾਂ ‘ਤੇ 4 ਘੰਟੇ ਹਾਈਵੇ ਜਾਮ ਕਰਨ ਸਮੇਂ ਅਤੇ ਦੋਨੋਂ ਨਿੱਜੀ ਥਰਮਲਾਂ ਦੀਆਂ ਅੰਦਰੂਨੀ ਸਪਲਾਈ ਰੇਲ ਲਾਈਨਾਂ ‘ਤੇ ਧਰਨਿਆਂ ‘ਚ ਵਿਸ਼ਾਲ ਇਕੱਠ ਕਰਨ ਲਈ ਪੂਰਾ ਤਾਣ ਲਾਇਆ ਜਾ ਰਿਹਾ ਹੈ। ਸਥਾਪਤ ਧਰਨੇ ਇਸ ਦੌਰਾਨ ਸਭਨੀਂ ਥਾਂਈਂ ਜਾਰੀ ਰੱਖੇ ਜਾਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

Most Popular

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
4 weeks ago
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 