• Latest
  • Trending
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੱਲ੍ਹ ਤੋਂ ਕਾਂਗਰਸੀ  ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ ਜਾਂ ਸ਼ਹਿਰਾਂ ਵਿੱਚ ਆਉਣ’ਤੇ ਘਿਰਾਓ ਕਰਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੱਲ੍ਹ ਤੋਂ ਕਾਂਗਰਸੀ  ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ ਜਾਂ ਸ਼ਹਿਰਾਂ ਵਿੱਚ ਆਉਣ’ਤੇ ਘਿਰਾਓ ਕਰਨ ਦਾ ਐਲਾਨ

5 years ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

24 minutes ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

56 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

4 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

5 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

5 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੱਲ੍ਹ ਤੋਂ ਕਾਂਗਰਸੀ  ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ ਜਾਂ ਸ਼ਹਿਰਾਂ ਵਿੱਚ ਆਉਣ’ਤੇ ਘਿਰਾਓ ਕਰਨ ਦਾ ਐਲਾਨ

October 29, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਬਠਿੰਡਾ, ਮਾਨਸਾ, ਮੋਗਾ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੱਲ੍ਹ ਤੋਂ ਕਾਂਗਰਸੀ  ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ ਜਾਂ ਸ਼ਹਿਰਾਂ ਵਿੱਚ ਆਉਣ’ਤੇ ਘਿਰਾਓ ਕਰਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੱਲ੍ਹ ਤੋਂ ਕਾਂਗਰਸੀ  ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ ਜਾਂ ਸ਼ਹਿਰਾਂ ਵਿੱਚ ਆਉਣ’ਤੇ ਘਿਰਾਓ ਕਰਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੱਲ੍ਹ ਤੋਂ ਕਾਂਗਰਸੀ  ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ ਜਾਂ ਸ਼ਹਿਰਾਂ ਵਿੱਚ ਆਉਣ’ਤੇ ਘਿਰਾਓ ਕਰਨ ਦਾ ਐਲਾਨ

ਬਠਿੰਡਾ 29 ਅਕਤੂਬਰ (ਵਿਸ਼ਵ ਵਾਰਤਾ ) -ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਅਤੇ ਗੜੇਮਾਰੀ ਝੱਖੜ ਮੀਂਹ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਹੋਈ ਤਬਾਹੀ ਦਾ ਕਿਸਾਨਾਂ ਮਜ਼ਦੂਰਾਂ ਵਾਸਤੇ ਪੂਰਾ ਮੁਆਵਜ਼ਾ ਲੈਣ ਖਾਤਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਥਾਨਕ ਸਕੱਤਰੇਤ ਦੇ ਅਣਮਿਥੇ ਸਮੇਂ ਲਈ ਕੀਤੇ ਗਏ ਘਿਰਾਓ ਵਿੱਚ ਅੱਜ ਪੰਜਵੇਂ ਦਿਨ ਵੀ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਅੱਜ ਵੀ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਗੁਰੂ ਨਾਨਕ ਸਕੂਲ ਧੋਬੀਆਣਾ ਬਸਤੀ ਬਠਿੰਡਾ ਵਿਖੇ ਆਉਣ ਦੀ ਮੌਕੇ ‘ਤੇ ਭਿਣਕ ਪੈਣ ਸਾਰ ਰੋਹ ‘ਚ ਆਏ ਕਿਸਾਨਾਂ ਮਜ਼ਦੂਰਾਂ ਔਰਤਾਂ ਦਾ ਵੱਡਾ ਕਾਫ਼ਲਾ ਜ਼ੋਸ਼ੀਲੇ ਨਾਹਰੇ ਲਾਉਂਦਾ ਉੱਥੇ ਪੁੱਜ ਗਿਆ। ਅਸਲ ਵਿੱਚ ਉੱਥੇ ਪਹੁੰਚਿਆ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਵੀ ਕਿਸਾਨਾਂ ਦਾ ਕਾਫ਼ਲਾ ਦੇਖਣਸਾਰ ਉੱਥੋਂ ਦੌੜ ਗਿਆ ਤੇ ਮੰਤਰੀ ਨੂੰ ਵੀ ਆਪਣਾ ਦੌਰਾ ਰੱਦ ਕਰਨਾ ਪਿਆ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸਕੱਤਰ ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਪਰਮਜੀਤ ਕੌਰ ਪਿੱਥੋ, ਮਨਜੀਤ ਕੌਰ ਤੋਲਾਵਾਲ, ਸਰਬਜੀਤ ਕੌਰ ਘੋਲੀਆ, ਕਮਲਜੀਤ ਕੌਰ ਬਰਨਾਲਾ ਅਤੇ ਸ਼ਾਮਲ ਜ਼ਿਲ੍ਹਿਆਂ ਬਲਾਕਾਂ ਦੇ ਮੁੱਖ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਜਾਣਕਾਰੀ ਦਿੱਤੀ ਕਿ ਬੀਤੇ ਦਿਨ ਟਿਕਰੀ ਬਾਰਡਰ ਵਿਖੇ ਸ਼ੱਕੀ ਹਾਦਸੇ ਵਿੱਚ ਸ਼ਹੀਦ ਹੋਈਆਂ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਜੁਝਾਰੂ ਔਰਤਾਂ ਅਮਰਜੀਤ ਕੌਰ, ਗੁਰਮੇਲ ਕੌਰ ਅਤੇ ਸੁਖਵਿੰਦਰ ਕੌਰ ਤੋਂ ਇਲਾਵਾ ਰਾਤੀਂ ਸ਼ਹੀਦ ਹੋਏ ਜੇਠੂਕੇ ਦੇ ਕਿਸਾਨਾਂ ਧਰਮ ਸਿੰਘ ਤੇ ਰਿਪਨ ਸਿੰਘ ਦੀਆਂ ਮਿਰਤਕ ਦੇਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਪਿੰਡ ਖੀਵਾ ਦਿਆਲੂਵਾਲਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਹਾਦਸੇ ਦੀ ਨਿਰਪੱਖ ਜਾਂਚ ਕਰਵਾ ਕੇ ਇਸ ਦੇ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੰਜਾਂ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ, ਮੁਕੰਮਲ ਕਰਜ਼ਾ ਮੁਕਤੀ ਅਤੇ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਕਾਂਗਰਸ ਦੀ ਚੰਨੀ ਸਰਕਾਰ ‘ਤੇ ਦੋਸ਼ ਲਾਇਆ ਕਿ ਉਸਨੇ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਪੂਰਾ ਢੁੱਕਵਾਂ ਮੁਆਵਜ਼ਾ ਲੈਣ ਲਈ ਕਿਸਾਨਾਂ ਵੱਲੋਂ ਖਜ਼ਾਨਾ ਮੰਤਰੀ ਦੇ ਬੰਗਲੇ ਦੇ ਘਿਰਾਓ ਨੂੰ ਵੀ 15 ਦਿਨ ਨਜ਼ਰਅੰਦਾਜ਼ ਕਰੀ ਰੱਖਿਆ ਅਤੇ ਹੁਣ ਸਕੱਤਰੇਤ ਘਿਰਾਓ ਦੇ ਪੰਜਵੇਂ ਦਿਨ ਵੀ ਮੁਜਰਮਾਨਾ ਚੁੱਪ ਧਾਰੀ ਹੋਈ ਹੈ। ਉਲਟਾ ਕਾਂਗਰਸ ਦੀ ਚੰਨੀ ਸਰਕਾਰ ਵੱਲੋਂ ਸਰਕਾਰੀ ਬੱਸਾਂ ਅਤੇ ਸ਼ਹਿਰਾਂ/ਪਿੰਡਾਂ ਦੇ ਚੌਕਾਂ ‘ਚ ਵੱਡੇ ਬੈਨਰ ਲਗਵਾ ਕੇ ਪੀੜਤ ਕਿਸਾਨਾਂ ਨੂੰ ਨਰਮੇ ਦਾ ਮੁਆਵਜ਼ਾ ਦੇਣ ਬਾਰੇ ਨੰਗਾ ਚਿੱਟਾ ਝੂਠ ਬੋਲਿਆ ਗਿਆ ਹੈ ਅਤੇ ਪੰਜਾਬ ਦੇ ਖੇਤੀ ਮੰਤਰੀ ਵੱਲੋਂ ਤਬਾਹ ਹੋਏ ਨਰਮੇ ਦਾ ਰਕਬਾ 7 ਲੱਖ ਏਕੜ ਦੀ ਥਾਂ ਸਿਰਫ਼ 2 ਲੱਖ ਏਕੜ ਬਣਾ ਕੇ ਪੇਸ਼ ਕਰਨ ਲਈ ਕੋਰਾ ਝੂਠ ਬੋਲਿਆ ਗਿਆ ਹੈ। ਆਮ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਇਨ੍ਹਾਂ ਝੂਠੇ ਸਿਆਸਤਦਾਨਾਂ ਦੀ ਕਿਸਾਨ ਆਗੂਆਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਨਰਮੇ ਅਤੇ ਝੋਨੇ ਦੀ ਮੁਕੰਮਲ ਤਬਾਹੀ ਤੋਂ ਪੀੜਤ ਕਿਸਾਨਾਂ ਨੂੰ 60000 ਰੁਪਏ ਪ੍ਰਤੀ ਏਕੜ ਦੇ ਹਿਸਾਬ ਅਤੇ ਖੇਤ ਮਜ਼ਦੂਰਾਂ ਨੂੰ ਨਰਮਾ-ਚੁਗਾਈ ਦੇ ਰੁਜ਼ਗਾਰ ਉਜਾੜੇ ਬਦਲੇ 30000 ਰੁਪਏ ਪ੍ਰਤੀ ਪ੍ਰਵਾਰ ਮੁਆਵਜ਼ਾ ਦਿੱਤਾ ਜਾਵੇ। ਤਬਾਹੀ ਦੀਆਂ ਦੋਸ਼ੀ ਨਕਲੀ ਬੀਜ/ਦਵਾਈਆਂ ਬਣਾਉਣ ਵੇਚਣ ਵਾਲੀਆਂ ਕੰਪਨੀਆਂ ਤੇ ਉਨ੍ਹਾਂ ਨਾਲ ਮਿਲੀਭੁਗਤ ਦੇ ਸਰਕਾਰੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।ਇਸ ਤਬਾਹੀ ਤੋਂ ਪੀੜਤ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਤੇ ਮੁਕੰਮਲ ਕਰਜ਼ਾ ਮੁਕਤੀ ਤੋਂ ਇਲਾਵਾ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੁਦਰਤੀ ਕਰੋਪੀ ਨਾਲ ਹੋਈ ਫ਼ਸਲੀ ਤਬਾਹੀ ਦਾ ਭਾਰ ਵੀ ਇਕੱਲੇ ਅੰਨਦਾਤੇ ਕਿਸਾਨਾਂ ਉੱਤੇ ਨਾ ਪਾਇਆ ਜਾਵੇ ਸਗੋਂ ਜਨਤਕ ਖਜ਼ਾਨੇ ਵਿਚੋਂ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਜਥੇਬੰਦੀ ਦੀ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਸ੍ਰੀ ਜੇਠੂਕੇ ਨੇ ਐਲਾਨ ਕੀਤਾ ਕਿ ਚੰਨੀ ਸਰਕਾਰ ਵੱਲੋਂ ਮੁਆਵਜ਼ੇ ਦੀਆਂ ਹੱਕੀ ਮੰਗਾਂ ਬਾਰੇ ਧਾਰੀ ਹੋਈ ਮੁਜਰਮਾਨਾ ਚੁੱਪ ਨੂੰ ਤੋੜਨ ਲਈ ਹੁਣ ਸਕੱਤਰੇਤ ਦੇ ਘਿਰਾਓ ਦੀ ਥਾਂ ਕੱਲ੍ਹ ਤੋਂ ਪੰਜਾਬ ਭਰ ਵਿੱਚ ਕਾਂਗਰਸੀ ਮੰਤਰੀਆਂ,ਵਿਧਾਇਕਾਂ ਤੇ ਉੱਚ ਰਾਜਸੀ ਆਗੂਆਂ ਵੱਲੋਂ ਪਿੰਡਾਂ ਸ਼ਹਿਰਾਂ ਵਿੱਚ ਆਉਣ ‘ਤੇ ਉਨ੍ਹਾਂ ਦੇ ਘਿਰਾਓ ਵੀ ਉਕਤ ਮੰਗਾਂ ਮੰਨੇ ਜਾਣ ਤੱਕ ਭਾਜਪਾ ਆਗੂਆਂ ਵਾਂਗ ਹੀ ਕੀਤੇ ਜਾਣਗੇ। ਨਾਲ ਹੀ “ਨਰਮੇ ਦਾ ਢੁੱਕਵਾਂ ਮੁਆਵਜ਼ਾ” ਵਾਲੇ ਸਰਕਾਰੀ ਬੈਨਰਾਂ ਉੱਤੇ ਵੀ ਪੰਜਾਬ ਭਰ ਵਿੱਚ ਕਾਲੇ ਰੰਗ ਦੇ ਕਾਟੇ ਮਾਰੇ ਜਾਣਗੇ। ਕਿਸਾਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ 40 ਥਾਂਵਾਂ’ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਮੋਰਚਿਆਂ ਤੋਂ ਇਲਾਵਾ ਜਥੇਬੰਦੀ ਵੱਲੋਂ ਅੱਜ ਮੋਰਿੰਡਾ ਵਿਖੇ ਚੰਨੀ ਸਰਕਾਰ ਵਿਰੁੱਧ ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਮਜ਼ਦੂਰ ਮੰਗਾਂ ਲਈ ਲਾਏ ਗਏ ਵਿਸ਼ਾਲ ਧਰਨੇ ਵਿੱਚ ਵੀ ਹਮਾਇਤੀ ਸ਼ਮੂਲੀਅਤ ਅਤੇ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਬਠਿੰਡਾ ਸਟੇਜ ‘ਤੇ ਅਗਾਂਹਵਧੂ ਨਾਟਕ “ਹੱਕ ਕਿਸਾਨਾਂ ਦੇ” ਦਾ ਮੰਚਨ ਜੈ-ਹੋ ਰੰਗ ਮੰਚ ਨਿਹਾਲਸਿੰਵਾਲਾ ਦੇ ਨਿਰਦੇਸ਼ਕ ਸੁਖਦੇਵ ਸਿੰਘ ਲੱਧੜ ਦੁਆਰਾ ਅਤੇ “ਰਾਜਨੀਤਕ ਕਤਲ” ਕਲਾ ਮੰਚ ਇਪਟਾ ਮੋਗਾ ਦੇ ਨਿਰਦੇਸ਼ਕ ਜਸ ਰਿਆਜ਼ ਦੁਆਰਾ ਪੇਸ਼ ਕੀਤੇ ਗਏ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਅੱਜ ਵੀ ਕਿਸਾਨਾਂ ਦੀ ਹਮਾਇਤ ਵਿੱਚ ਚੇਅਰਮੈਨ ਮੇਘ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਕਾਫ਼ਲੇ ਰਾਹੀਂ ਸ਼ਮੂਲੀਅਤ ਕੀਤੀ ਗਈ ਅਤੇ ਸੰਘਰਸ਼ ਫੰਡ ਵੀ ਦਿੱਤਾ ਗਿਆ।। ਬੁਲਾਰਿਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਕਾਲ਼ੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਮੁਲਕ ਪੱਧਰੇ ਕਿਸਾਨ ਘੋਲ਼ ਨੂੰ ਅੱਗੇ ਵਧਾਉਂਦਿਆਂ ਦਿੱਲੀ ਟਿਕਰੀ ਬਾਰਡਰ ਸਮੇਤ ਪੰਜਾਬ ਵਿਚਲੇ ਸਾਰੇ ਪੱਕੇ ਮੋਰਚਿਆਂ ਵਿੱਚ ਅਤੇ ਨਵੇਂ ਐਲਾਨ ਲਾਗੂ ਕਰਨ ਲਈ ਵੱਧ ਤੋਂ ਵੱਧ ਕਿਸਾਨਾਂ ਮਜ਼ਦੂਰਾਂ ਨੂੰ ਜਾਗਰੂਕ ਤੇ ਲਾਮਬੰਦ ਕੀਤਾ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

Most Popular

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

by Ranjit Singh
2 weeks ago
0

Punjab Weather: ਅੱਜ ਤੋਂ ਸੂਬੇ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ 29 ਅਕਤੂਬਰ ਤੋਂ ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 