• Latest
  • Trending
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮੰਗਾਂ ਦੇ ਨਿਪਟਾਰੇ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮੰਗਾਂ ਦੇ ਨਿਪਟਾਰੇ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

40 minutes ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

1 hour ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

2 hours ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

2 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

2 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

2 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

2 hours ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

2 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

2 hours ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

2 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

2 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

3 hours ago
Hindi News
English News
Thursday, July 9, 2026
No Result
View All Result
25 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮੰਗਾਂ ਦੇ ਨਿਪਟਾਰੇ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

December 3, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਾਨਸਾ, ਮੋਗਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮੰਗਾਂ ਦੇ ਨਿਪਟਾਰੇ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮੰਗਾਂ ਦੇ ਨਿਪਟਾਰੇ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਚੰਡੀਗੜ੍ਹ,3 ਦਸੰਬਰ(ਵਿਸ਼ਵ ਵਾਰਤਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੰਘਰਸ਼ ਦੇ ਮੌਜੂਦਾ ਪੜਾਅ ਬਾਰੇ ਵਿਚਾਰ ਚਰਚਾ ਕਰਨ ਤੇ ਅਗਲੀ ਰਣਨੀਤੀ ਘੜਨ ਲਈ ਵਧਵੀਂ ਸੂਬਾਈ ਮੀਟਿੰਗ ਅੱਜ ਦਿੱਲੀ ਦੇ ਟਿਕਰੀ ਬਾਰਡਰ ‘ਤੇ ਕੀਤੀ ਗਈ। ਇਸ ਮੀਟਿੰਗ ਵਿਚ ਜਥੇਬੰਦੀ ਦੀ ਸੂਬਾ ਕਮੇਟੀ ਤੋਂ ਅੱਗੇ ਬਲਾਕ ਪੱਧਰੀਆਂ ਆਗੂ ਕਮੇਟੀਆਂ ਸ਼ਾਮਲ ਸਨ। ਮੀਟਿੰਗ ਮਗਰੋਂ ਸੰਘਰਸ਼ ਦੇ ਇਸ ਪੜਾਅ ਬਾਰੇ ਜਥੇਬੰਦੀ ਦੀ ਪਹੁੰਚ ਸਾਂਝੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਖੇਤੀ ਕਾਨੂੰਨ ਰੱਦ ਕਰਨ ਦੀ ਮੁੱਖ ਮੰਗ ਕਿਸਾਨ ਏਕੇ ਤੇ ਸੰਘਰਸ਼ ਦੇ ਜ਼ੋਰ ਮਨਵਾਈ ਜਾ ਚੁੱਕੀ ਹੈ, ਇਹ ਸੰਘਰਸ਼ ਦੀ ਬਹੁਤ ਵੱਡੀ ਜਿੱਤ ਹੈ ਪਰ ਸੰਘਰਸ਼ ਦੀਆਂ ਬਾਕੀ ਮੰਗਾਂ ਪ੍ਰਤੀ ਕੇਂਦਰ ਸਰਕਾਰ ਦਾ ਰਵੱਈਆ ਟਾਲ ਮਟੋਲ ਵਾਲਾ ਹੈ। ਸਰਕਾਰ ਦਾ ਸਾਰਾ ਧਿਆਨ ਬਾਕੀ ਮੁੱਦਿਆਂ ਦਾ ਬਕਾਇਦਾ ਹੱਲ ਕਰੇ ਬਿਨਾਂ ਹੀ ਮੋਰਚਾ ਉਠਾਉਣ ‘ਤੇ ਲੱਗਿਆ ਹੋਇਆ ਹੈ। ਇਸ ਦੀ ਖਾਤਰ ਕੁਝ ਜ਼ੁਬਾਨੀ ਕਲਾਮੀ ਭਰੋਸਿਆਂ ‘ਤੇ ਟੇਕ ਰੱਖੀ ਜਾ ਰਹੀ ਹੈ।
ਸੰਘਰਸ਼ ਦੀਆਂ ਬਾਕੀ ਮੰਗਾਂ ਚੋਂ ਸਿਰਫ ਪਰਾਲੀ ਪ੍ਰਦੂਸ਼ਣ ਵਾਲੇ ਮਸਲੇ ‘ਤੇ ਹੀ ਸਰਕਾਰ ਨੇ ਜਨਤਕ ਐਲਾਨ ਕੀਤਾ ਹੈ ਕਿ ਪਰਾਲੀ ਸਾੜਨਾ ਕਾਨੂੰਨੀ ਅਪਰਾਧ ਦੇ ਦਾਇਰੇ ‘ਚ ਨਹੀਂ ਆਵੇਗਾ। ਹੋਰ ਕਿਸੇ ਮੁੱਦੇ ਬਾਰੇ ਸਰਕਾਰ ਨੇ ਆਪਣੇ ਵੱਲੋਂ ਅਜੇ ਤੱਕ ਸੰਘਰਸ਼ ਦੀ ਕੋਈ ਮੰਗ ਮੰਨੇ ਜਾਣ ਦਾ ਐਲਾਨ ਨਹੀਂ ਕੀਤਾ ਹੈ। ਸਗੋਂ ਇਸ ਤੋਂ ਉਲਟ ਬਿਜਲੀ ਸੋਧ ਬਿੱਲ -2020 ਨੂੰ ਪਾਰਲੀਮੈਂਟ ਵਿਚ ਪੇਸ਼ ਹੋਣ ਵਾਲੇ ਬਿੱਲਾਂ ਦੀ ਸੂਚੀ ਵਿਚ ਰੱਖਿਆ ਹੋਇਆ ਹੈ। ਇਉਂ ਹੀ ਐਮ ਐਸ ਪੀ ਅਤੇ ਸਰਕਾਰੀ ਖ਼ਰੀਦ ਦੇ ਮਸਲੇ ‘ਤੇ ਬਿਨਾਂ ਕਿਸੇ ਚੌਖਟੇ ਤੇ ਮੰਤਵ ਦੀ ਸਪੱਸ਼ਟਤਾ ਤੋਂ ਬਿਨਾਂ ਹੀ ਕਮੇਟੀ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ ਤੇ ਪੰਜ ਕਿਸਾਨ ਨੁਮਾਇੰਦਿਆਂ ਦੇ ਨਾਂ ਮੰਗੇ ਜਾ ਰਹੇ ਹਨ। ਇਹ ਰਵੱਈਆ ਜ਼ਾਹਰ ਕਰਦਾ ਹੈ ਕਿ ਸਰਕਾਰ ਐਮ ਐਸ ਪੀ ਦੇ ਮਸਲੇ ‘ਤੇ ਗੰਭੀਰ ਨਹੀਂ ਹੈ ਤੇ ਸਿਰਫ਼ ਸਮਾਂ ਲੰਘਾਉਣ ਲਈ ਹੀ ਕਮੇਟੀ ਦੇ ਗਠਨ ਦੀ ਰਸਮ ਪੂਰਤੀ ਕਰ ਰਹੀ ਹੈ। ਸੰਘਰਸ਼ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਗਏ ਕੇਸਾਂ ਬਾਰੇ ਸੂਬਿਆਂ ‘ਤੇ ਗੱਲ ਸੁੱਟ ਕੇ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਦਕਿ ਦਿੱਲੀ ਤੇ ਚੰਡੀਗੜ੍ਹ ਵਰਗੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੇ ਕੇਸ ਸਿੱਧੇ ਕੇਂਦਰ ਸਰਕਾਰ ਦਾ ਮਸਲਾ ਬਣਦੇ ਹਨ ਅਤੇ ਸੂਬਿਆਂ ਦੀਆਂ ਸਰਕਾਰਾਂ ਵੀ ਕੇਂਦਰ ਸਰਕਾਰ ਤੋਂ ਬਾਹਰ ਨਹੀਂ ਹਨ। ਕਿਸੇ ਵੀ ਸੰਘਰਸ਼ ਦੀਆਂ ਮੁੱਖ ਮੰਗਾਂ ਮੰਨੇ ਜਾਣ ਮਗਰੋਂ ਕੇਸ ਵਾਪਸੀ ਦਾ ਐਲਾਨ ਸਰਕਾਰਾਂ ਵੱਲੋਂ ਕੀਤਾ ਜਾਂਦਾ ਹੈ ਪਰ ਕੇਂਦਰ ਸਰਕਾਰ ਇਹ ਐਲਾਨ ਕਰਨ ਤੋਂ ਟਾਲਾ ਵੱਟ ਕੇ ਆਪਣੇ ਨਾਪਾਕ ਤੇ ਬਦਲਾ ਲਊ ਮਨਸੂਬਿਆਂ ਨੂੰ ਜ਼ਾਹਰ ਕਰ ਰਹੀ ਹੈ। ਇਨ੍ਹਾਂ ਬਾਕੀ ਸਭਨਾਂ ਮੰਗਾਂ ਬਾਰੇ ਜ਼ਾਹਿਰ ਹੋ ਰਿਹਾ ਸਰਕਾਰ ਦਾ ਰਵੱਈਆ ਨਿੰਦਣਯੋਗ ਹੈ। ਆਗੂਆਂ ਨੇ ਦੱਸਿਆ ਕਿ ਅੱਜ ਜੱਥੇਬੰਦੀ ਦੀਆਂ ਆਗੂ ਪਰਤਾਂ ਦੀ ਇਸ ਇਕੱਤਰਤਾ ਨੇ ਇਕਮੱਤ ਹੋ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਸਭਨਾਂ ਮੰਗਾਂ ਦੇ ਹੱਲ ਲਈ ਬਕਾਇਦਾ ਐਲਾਨ ਕਰੇ। ਅਜਿਹਾ ਨਾ ਕਰਨ ਦੀ ਹਾਲਤ ਵਿਚ ਜਥੇਬੰਦੀ ਇਨ੍ਹਾਂ ਸਭਨਾਂ ਮੁੱਦਿਆਂ ਦੇ ਹੱਲ ਲਈ ਸੰਘਰਸ਼ ਜਾਰੀ ਰੱਖੇਗੀ।
ਜਥੇਬੰਦੀ ਦੇ ਦੋਹਾਂ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਐੱਮ ਐੱਸ ਪੀ ਦਾ ਮਸਲਾ ਸਿਰਫ਼ ਭਾਅ ਮਿਥਣ ਦਾ ਮਸਲਾ ਨਹੀਂ ਹੈ ਸਗੋਂ ਇਹ ਘੱਟੋ ਘੱਟ ਸਮਰਥਨ ਮੁੱਲ ‘ਤੇ ਸਭਨਾ ਜਿਣਸਾਂ ਦੀ ਸਰਕਾਰੀ ਖ਼ਰੀਦ ਕਰਨ ਦਾ ਮਸਲਾ ਹੈ। ਅਜਿਹਾ ਕਰਨ ਲਈ ਸਰਕਾਰੀ ਅਨਾਜ ਭੰਡਾਰਨ, ਸਰਕਾਰੀ ਖ਼ਰੀਦ ਏਜੰਸੀਆਂ ਤੇ ਜਨਤਕ ਵੰਡ ਪ੍ਰਣਾਲੀ ਦੇ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਨੀਤੀ ਅਖ਼ਤਿਆਰ ਕਰਨ ਦੀ ਲੋੜ ਹੈ। ਇਸ ਮਜ਼ਬੂਤੀ ਲਈ ਬਜਟ ਜੁਟਾਉਣ ਖਾਤਰ ਕਾਰਪੋਰੇਟਾਂ ਦੇ ਕਾਰੋਬਾਰਾਂ ਤੇ ਸਿੱਧੇ ਟੈਕਸ ਲਾਉਣ ਤੇ ਉਗਰਾਹੁਣ ਦੀ ਨੀਤੀ ਅਪਨਾਉਣ ਦੀ ਲੋੜ ਹੈ। ਪਰ ਸਰਕਾਰ ਇੱਕ ਨਾਮ ਨਿਹਾਦ ਕਮੇਟੀ ਬਣਾ ਕੇ ਐੱਮ ਐੱਸ ਪੀ ਦੇ ਮਸਲੇ ‘ਤੇ ਭਰਮ ਫੈਲਾਉਣਾ ਚਾਹੁੰਦੀ ਹੈ। ਸਰਕਾਰ ਵੱਲੋਂ ਕਹੀ ਜਾ ਰਹੀ ਕਮੇਟੀ ਅਜਿਹੇ ਮੁੱਦੇ ਵਿਚਾਰਨ ਲਈ ਨਹੀਂ ਬਣਾਈ ਜਾ ਰਹੀ ਸਗੋਂ ਸਿਰਫ਼ ਇਸ ਮਸਲੇ ਨੂੰ ਰੋਲਣ ਲਈ ਬਣਾਈ ਜਾ ਰਹੀ ਹੈ। ਇਸ ਲਈ ਅਜਿਹੀ ਕਮੇਟੀ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਪ੍ਰੈੱਸ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਢੁਕਵਾਂ ਹੁੰਗਾਰਾ ਇਹੀ ਬਣਦਾ ਹੈ ਕਿ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇ, ਸਰਕਾਰ ‘ਤੇ ਦਬਾਅ ਬਣਾ ਕੇ ਰੱਖਿਆ ਜਾਵੇ ਤੇ ਸਭਨਾਂ ਮੰਗਾਂ ਦੇ ਤਸੱਲੀਬਖ਼ਸ਼ ਨਿਪਟਾਰੇ ਤਕ ਮੋਰਚਿਆਂ ‘ਚ ਡਟਿਆ ਜਾਵੇ। ਉਨ੍ਹਾਂ ਦੀ ਜਥੇਬੰਦੀ ਸਮਝਦੀ ਹੈ ਕਿ ਇਨ੍ਹਾਂ ਮੰਗਾਂ ਦੇ ਹੱਲ ਤੋਂ ਬਿਨਾਂ ਦਿੱਲੀ ਮੋਰਚੇ ਸਮਾਪਤ ਨਹੀਂ ਕੀਤੇ ਜਾ ਸਕਦੇ ਚਾਹੇ ਇਸ ਬਾਰੇ ਅਗਲਾ ਅੰਤਿਮ ਫ਼ੈਸਲਾ ਸੰਯੁਕਤ ਮੋਰਚੇ ਦੀਆਂ ਬਾਕੀ ਜਥੇਬੰਦੀਆਂ ਨਾਲ ਵਿਚਾਰ ਚਰਚਾ ਮਗਰੋਂ ਕੀਤਾ ਜਾਵੇਗਾ।
ਅੱਜ ਦੀ ਇਸ ਵਧਵੀਂ ਮੀਟਿੰਗ ਦੇ ਸਾਂਝੇ ਮਤੇ ਬਾਰੇ ਦੋਹਾਂ ਆਗੂਆਂ ਨੇ ਦੱਸਿਆ ਕਿ ਸਰਕਾਰ ਦਾ ਰੁਖ਼ ਅਤੇ ਮੰਗਾਂ ਦੇ ਨਿਪਟਾਰੇ ਦੀ ਹਾਲਤ ਦੱਸ ਰਹੀ ਹੈ ਕਿ ਇਹ ਸੰਘਰਸ਼ ਅਜੇ ਅੰਤਮ ਪੜਾਅ ‘ਤੇ ਨਹੀਂ ਪੁੱਜਿਆ ਹੈ। ਖੇਤੀ ਕਾਨੂੰਨ ਰੱਦ ਕਰਵਾਉਣ ਰਾਹੀਂ ਇਸ ਨੇ ਪਹਿਲਾ ਅਹਿਮ ਪੜਾਅ ਸਰ ਕਰ ਲਿਆ ਹੈ ਪਰ ਐੱਮ ਐੱਸ ਪੀ, ਸਰਕਾਰੀ ਖ਼ਰੀਦ, ਜਨਤਕ ਵੰਡ ਪ੍ਰਣਾਲੀ ਤੇ ਬਿਜਲੀ ਸੋਧ ਬਿਲ ਵਰਗੇ ਮੁੱਦਿਆਂ ‘ਤੇ ਅਜੇ ਕਠਿਨ ਸੰਘਰਸ਼ ਦਰਕਾਰ ਹੈ ਕਿਉਂਕਿ ਸਰਕਾਰ ਨੇ ਨਵੀਂਆਂ ਆਰਥਕ ਨੀਤੀਆਂ ਲਾਗੂ ਕਰਨ ਦੀ ਆਪਣੀ ਧੁੱਸ ਖੇਤੀ ਕਾਨੂੰਨਾਂ ਦੀ ਵਾਪਸੀ ਵੇਲੇ ਵੀ ਪੂਰੇ ਜ਼ੋਰ ਨਾਲ ਜ਼ਾਹਰ ਕੀਤੀ ਹੈ। ਇਨ੍ਹਾਂ ਬਾਕੀ ਮੰਗਾਂ ਦੇ ਹੱਲ ਤੋਂ ਹੋ ਰਹੀ ਟਾਲ ਮਟੋਲ ਵੀ ਇਨ੍ਹਾਂ ਨੀਤੀਆਂ ਪ੍ਰਤੀ ਹਕੂਮਤੀ ਵਚਨਬੱਧਤਾ ਦਾ ਹੀ ਸਿੱਟਾ ਹੈ। ਇਸ ਲਈ ਇਨ੍ਹਾਂ ਮੰਗਾਂ ‘ਤੇ ਸੰਘਰਸ਼ ਕਰਨ ਲਈ ਦੇਸ਼ ਭਰ ਦੇ ਕਿਸਾਨਾਂ ਦੀ ਏਕਤਾ ਨੂੰ ਹੋਰ ਪੀਡੀ ਕਰਨ ਤੇ ਜੂਝਣ ਭਾਵਨਾ ਨੂੰ ਹੋਰ ਡੂੰਘੀ ਕਰਨ ਦੀ ਜ਼ਰੂਰਤ ਹੈ।
ਮੀਟਿੰਗ ਨੇ ਸਾਂਝੇ ਤੌਰ ਤੇ ਕਿਹਾ ਕਿ ਇਸ ਸੰਘਰਸ਼ ਦੌਰਾਨ ਮਜ਼ਬੂਤ ਹੋਈ ਦੇਸ਼ ਭਰ ਦੇ ਕਿਸਾਨਾਂ ਦੀ ਏਕਤਾ ਇਸ ਸੰਘਰਸ਼ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ, ਇਹ ਪ੍ਰਾਪਤੀ ਸਾਂਭੀ ਜਾਣੀ ਚਾਹੀਦੀ ਹੈ ਤੇ ਅੱਗੇ ਵਧਾਈ ਜਾਣੀ ਚਾਹੀਦੀ ਹੈ। ਖੇਤੀ ਖੇਤਰ ਅੰਦਰ ਸਾਮਰਾਜੀ ਤੇ ਕਾਰਪੋਰੇਟ ਲੁਟੇਰਿਆਂ ਪੱਖੀ ਨੀਤੀਆਂ ਲਾਗੂ ਕਰਨ ਜਾ ਰਹੀ ਮੋਦੀ ਹਕੂਮਤ ਨਾਲ ਇਸ ਏਕਤਾ ਦੇ ਜ਼ੋਰ ਹੀ ਟੱਕਰਿਆ ਜਾ ਸਕੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

by Navjot
1 week ago
0

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ ਚੰਡੀਗੜ੍ਹ, 30 ਜੂਨ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਫੇਰਬਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 