• Latest
  • Trending
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ, ਕਰਜ਼ਾ ਮੁਕਤੀ ਅਤੇ ਹੋਰ ਭਖਦੇ ਕਿਸਾਨੀ ਮੁੱਦਿਆਂ ‘ਤੇ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ ਦੂਜੇ ਦਿਨ ਹੋਰ ਭਰਵੇਂ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਔਰਤਾਂ ਹੱਥ ਹੋਵੇਗੀ – ਉਗਰਾਹਾਂ, ਕੋਕਰੀ

3 years ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

11 minutes ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

34 minutes ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

2 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

4 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ, ਕਰਜ਼ਾ ਮੁਕਤੀ ਅਤੇ ਹੋਰ ਭਖਦੇ ਕਿਸਾਨੀ ਮੁੱਦਿਆਂ ‘ਤੇ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ ਦੂਜੇ ਦਿਨ ਹੋਰ ਭਰਵੇਂ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਔਰਤਾਂ ਹੱਥ ਹੋਵੇਗੀ – ਉਗਰਾਹਾਂ, ਕੋਕਰੀ

February 7, 2024
in ਖਬਰਾਂ, ਚੰਡੀਗੜ੍ਹ, ਪੰਜਾਬ

ਚੰਡੀਗੜ੍ਹ 7 ਫਰਵਰੀ (ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਵੀਂ ਖੇਤੀ ਨੀਤੀ ਅਤੇ ਭਖਦੇ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੇ ਪੰਜ ਰੋਜ਼ਾ ਪੱਕੇ ਮੋਰਚੇ ਸੈਂਕੜਿਆਂ ਦੀ ਤਾਦਾਦ ਵਿੱਚ ਪਹਿਲੀ ਰਾਤ ਕੜਾਕੇ ਦੀ ਠੰਢ ‘ਚ ਕੱਟਣ ਮਗਰੋਂ ਦੂਜੇ ਦਿਨ ਹੋਰ ਵੀ ਭਰਵੇਂ ਹੋ ਗਏ। ਪ੍ਰੈੱਸ ਦੇ ਨਾਂ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਵੀ 16 ਜ਼ਿਲ੍ਹਿਆਂ ਵਿੱਚ ਕਈ ਸੈਂਕੜੇ ਔਰਤਾਂ ਅਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਕੁੱਲ ਮਿਲਾ ਕੇ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਮੋਰਚਿਆਂ ਵਿੱਚ ਸ਼ਾਮਲ ਹੋਏ। ਵਾਅਦਾਖਿਲਾਫੀ ਦੀ ਦੋਸ਼ੀ ਆਪ ਪਾਰਟੀ ਦੀ ਮਾਨ ਸਰਕਾਰ ਵਿਰੁੱਧ ਕਿਸਾਨਾਂ ਦਾ ਰੋਹ ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਜ਼ਾਹਰ ਹੋ ਰਿਹਾ ਸੀ। ਥਾਂ ਥਾਂ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਇੱਕਸੁਰ ਹੋ ਕੇ ਜ਼ੋਰਦਾਰ ਮੰਗ ਕੀਤੀ ਕਿ ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ ਤੁਰੰਤ ਜਾਰੀ ਕਰੋ; ਕਿਸਾਨਾਂ ਮਜ਼ਦੂਰਾਂ ਨੂੰ ਖ਼ੁਦਕੁਸ਼ੀਆਂ ਲਈ ਮਜਬੂਰ ਕਰ ਰਹੇ ਸਮੁੱਚੇ ਕਰਜ਼ਿਆਂ ‘ਤੇ ਲੀਕ ਮਾਰੋ; ਕਰਜਾਗ੍ਰਸਤ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਤੇ 1-1 ਪੱਕੀ ਨੌਕਰੀ ਅਤੇ ਮੁਕੰਮਲ ਕਰਜ਼ਾ ਮੁਕਤੀ ਦੀ ਰਾਹਤ ਤੁਰੰਤ ਦਿਓ; ਪੰਜਾਬ ਦੀ ਜਵਾਨੀ ਨੂੰ ਮੌਤ ਦੇ ਮੂੰਹ ਧੱਕ ਰਹੇ ਤੇ ਗੁੰਡਾਗਰਦੀ ਨੂੰ ਸਿਖਰੀਂ ਪਹੁੰਚਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਉਤਪਾਦਕ ਫੈਕਟਰੀਆਂ ਦੇ ਮਾਲਕਾਂ/ਥੋਕ ਵਪਾਰੀਆਂ/ਸਮਗਲਰਾਂ ਤੇ ਉਨ੍ਹਾਂ ਦੇ ਸਰਪ੍ਰਸਤ ਸਿਆਸਤਦਾਨਾਂ ਸਮੇਤ ਉੱਚ ਪੁਲਿਸ/ਸਿਵਲ ਅਫ਼ਸਰਸ਼ਾਹੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰੋ ਅਤੇ ਨਸ਼ਿਆਂ ਦੇ ਜਾਲ਼ ਵਿੱਚ ਫ਼ਸੇ ਨਸ਼ੇੜੀਆਂ ਦੇ ਇਲਾਜ ਦੇ ਪੁਖਤਾ ਪ੍ਰਬੰਧ ਕਰੋ; ਹੜ੍ਹਾਂ, ਫਸਲੀ ਰੋਗਾਂ, ਨਕਲੀ ਬੀਜਾਂ ਦਵਾਈਆਂ ਆਦਿ ਨਾਲ ਹੋਈ ਫ਼ਸਲੀ ਤਬਾਹੀ ਦੀ ਪੂਰੀ ਭਰਪਾਈ ਵਾਲਾ ਮੁਆਵਜ਼ਾ ਏਕੜ ਨੂੰ ਆਧਾਰ ਮੰਨ ਕੇ ਕਾਸ਼ਤਕਾਰਾਂ ਨੂੰ ਤੁਰੰਤ ਦਿਓ; ਕਾਸ਼ਤਕਾਰਾਂ ਦੀ ਜ਼ਮੀਨੀ ਤੋਟ ਪੂਰੀ ਕਰਨ ਤੇ ਆਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਕਾਬਜ਼ ਜ਼ਮੀਨਾਂ ਦੇ ਮਾਲਕੀ ਹੱਕ ਤੁਰੰਤ ਦਿਓ; ਹਰ ਬਾਲਗ ਪੰਜਾਬੀ ਨੂੰ ਪੱਕਾ ਰੁਜ਼ਗਾਰ ਦਿਓ; 60 ਸਾਲ ਤੋਂ ਵੱਧ ਉਮਰ ਦੇ ਹਰ ਕਿਸਾਨ ਮਜ਼ਦੂਰ ਮਰਦ ਔਰਤ ਨੂੰ 10000 ਰੁਪਏ ਮਹੀਨਾ ਪੈਨਸ਼ਨ ਦਿਓ; ਅਵਾਰਾ ਪਸ਼ੂਆਂ ਤੇ ਕੁੱਤਿਆਂ ਸਮੇਤ ਸੂਰਾਂ ਦਾ ਸਥਾਈ ਹੱਲ ਕਰੋ; ਸਰਕਾਰੀ ਪ੍ਰਬੰਧਾਂ ਦੀ ਘਾਟ ਕਾਰਨ ਪਰਾਲ਼ੀ ਸਾੜਨ ਲਈ ਮਜਬੂਰ ਕਿਸਾਨਾਂ ਉੱਤੇ ਮੜ੍ਹੇ ਗਏ ਜੁਰਮਾਨੇ, ਪੁਲਿਸ ਕੇਸ ਤੇ ਲਾਲ ਐਂਟਰੀਆਂ ਰੱਦ ਕਰੋ; ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਅਤੇ ਫਾਲਤੂ ਦਰਿਆਈ ਪਾਣੀ ਸਮੇਤ ਹੜ੍ਹਾਂ ਦਾ ਪਾਣੀ ਧਰਤੀ ਵਿੱਚ ਮੁੜ-ਭਰਾਈ ਕਰਨ ਦੇ ਪ੍ਰਬੰਧ ਤੁਰੰਤ ਕਰੋ; ਗੰਨਾ ਉਤਪਾਦਕਾਂ ਦੇ ਮਿੱਲਾਂ ਵੱਲ ਖੜ੍ਹੇ ਕ੍ਰੋੜਾਂ ਰੁਪਏ ਦੇ ਬਕਾਏ ਤੁਰੰਤ ਅਦਾ ਕਰੋ ਅਤੇ ਗੰਨੇ ਦਾ ਰੇਟ 450 ਰੁਪਏ ਪ੍ਰਤੀ ਕੁਇੰਟਲ ਕਰੋ; ਕਿਸਾਨ ਦੇ ਵੱਸੋਂ ਬਾਹਰੀ ਹਰ ਕਿਸਮ ਦੀ ਫਸਲੀ ਤਬਾਹੀ ਦੀ ਪੂਰੀ ਭਰਪਾਈ ਵਾਲ਼ਾ ਫ਼ਸਲੀ ਬੀਮਾ ਸਰਕਾਰੀ ਖਰਚੇ ‘ਤੇ ਲਾਗੂ ਕਰੋ; ਖੇਤੀ ਮੋਟਰਾਂ ਅਤੇ ਘਰੇਲੂ ਬਿਜਲੀ ਸਪਲਾਈ ਵਿੱਚ ਸਮਾਰਟ ਮੀਟਰ ਲਾਉਣੇ ਬੰਦ ਕਰੋ। ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ ਕਮਲਜੀਤ ਕੌਰ ਬਰਨਾਲਾ, ਕੁਲਦੀਪ ਕੌਰ ਕੁੱਸਾ, ਦਵਿੰਦਰ ਕੌਰ ਛਾਲਾਂ (ਗੁਰਦਾਸਪੁਰ) ਅਤੇ ਜ਼ਿਲ੍ਹਾ/ਬਲਾਕ ਪੱਧਰੇ ਸਥਾਨਕ ਆਗੂ ਸ਼ਾਮਲ ਸਨ। ਉਨ੍ਹਾਂ ਦੋਸ਼ ਲਾਇਆ ਕਿ ਫ਼ਸਲੀ ਤਬਾਹੀਆਂ ਦੇ ਮੁਆਵਜ਼ੇ ਤੇ ਸ਼ਹੀਦ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ ਨੌਕਰੀਆਂ ਲੈਣ ਲਈ ਅਤੇ ਜ਼ਮੀਨਾਂ ਤੇ ਘਰ ਜ਼ਬਰਦਸਤੀ ਅਕਵਾਇਰ/ਨਿਲਾਮ ਕਰਨ ਵਿਰੁੱਧ ਮਹੀਨਿਆਂ ਬੱਧੀ ਚੱਲ ਰਹੇ ਪੱਕੇ ਮੋਰਚਿਆਂ ਨੂੰ ਨਜ਼ਰਅੰਦਾਜ਼ ਕਰਕੇ ਮਾਨ ਸਰਕਾਰ ਆਪਣੇ ਕਿਸਾਨ ਮਜ਼ਦੂਰ ਵਿਰੋਧੀ ਕਿਰਦਾਰ ਉੱਤੇ ਮੋਹਰ ਲਾ ਰਹੀ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਔਰਤਾਂ ਦੇ ਹੱਥ ਹੋਵੇਗੀ। ਇਨ੍ਹਾਂ ਪੰਜ ਰੋਜ਼ਾ ਧਰਨਿਆਂ ਦੀ ਆਵਾਜ਼ ਨੂੰ ਵੀ ਮਾਨ ਸਰਕਾਰ ਵੱਲੋਂ ਅਣਸੁਣੀ ਕਰਨ ਦੀ ਸੂਰਤ ਵਿੱਚ ਮੋਰਚੇ ਦਾ ਅਗਲਾ ਪੜਾਅ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣਾ ਹੋਵੇਗਾ, ਜਿਸਦੇ ਸਮਾਂ ਸਥਾਨ ਬਾਰੇ ਐਲਾਨ 10 ਫ਼ਰਵਰੀ ਨੂੰ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
15 hours ago
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 