• Latest
  • Trending
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾਈ ਮੀਟਿੰਗ ਵਿੱਚ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅਣਮਿਥੇ ਸਮੇਂ ਲਈ ਜਾਰੀ ਧਰਨਿਆਂ ਦੌਰਾਨ 25 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਮੋਦੀ ਕਾਰਪੋਰੇਟ ਗੱਠਜੋੜ ਦੇ ਪੁਤਲੇ ਅੱਜ ਦੇ ਰਾਵਣ ਵਜੋਂ ਸਾੜਨ ਦਾ ਫੈਸਲਾ

6 years ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

54 minutes ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

1 hour ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

3 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

3 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

3 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

5 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾਈ ਮੀਟਿੰਗ ਵਿੱਚ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅਣਮਿਥੇ ਸਮੇਂ ਲਈ ਜਾਰੀ ਧਰਨਿਆਂ ਦੌਰਾਨ 25 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਮੋਦੀ ਕਾਰਪੋਰੇਟ ਗੱਠਜੋੜ ਦੇ ਪੁਤਲੇ ਅੱਜ ਦੇ ਰਾਵਣ ਵਜੋਂ ਸਾੜਨ ਦਾ ਫੈਸਲਾ

October 9, 2020
in ਪੰਜਾਬ

ਨਿਹਾਲ ਸਿੰਘ ਵਾਲਾ 9 ਅਕਤੂਬਰ (ਵਿਸ਼ਵ ਵਾਰਤਾ)-ਅੱਜ ਇੱਥੋਂ ਥੋੜੀ ਦੂਰ ਮਾਛੀਕੇ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾਈ ਮੀਟਿੰਗ ਵਿੱਚ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਭਰ ਵਿੱਚ ਚੱਲ ਰਹੇ ਅਣਮਿਥੇ ਸਮੇਂ ਦੇ ਸਾਂਝੇ ਧਰਨਿਆਂ ਨੂੰ ਧੜੱਲੇ ਨਾਲ ਜਾਰੀ ਰੱਖਦਿਆਂ 25 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਜਥੇਬੰਦੀ ਦੀ ਪਹੁੰਚ ਵਾਲੇ ਹਰ ਸ਼ਹਿਰ ਤੇ ਕਸਬੇ ਅੰਦਰ ਮੋਦੀ ਭਾਜਪਾ ਸਰਕਾਰ ਅਤੇ ਕਾਰਪੋਰੇਟ ਗੱਠਜੋੜ ਦੇ ਪੁਤਲੇ ਅੱਜ ਦੇ ਰਾਵਣ ਵਜੋਂ ਸਾੜਨ ਦਾ ਫੈਸਲਾ ਕੀਤਾ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਹ ਫੈਸਲਾ ਲਾਗੂ ਕਰਨ ਲਈ ਹਰ ਸ਼ਹਿਰਵਾਸੀ ਅਤੇ ਸ਼ਹਿਰੀ ਜਨਤਕ ਜਥੇਬੰਦੀਆਂ ਤੱਕ ਪਹੁੰਚ ਕਰਨ ਦੀ ਜ਼ੋਰਦਾਰ ਮੁਹਿੰਮ ਦੋ ਹਫਤੇ ਚਲਾਈ ਜਾਵੇਗੀ। ਕੋਲਾ ਅਨਾਜ ਤੇ ਖਾਦਾਂ ਵਗੈਰਾ ਦੀ ਢੋ-ਢੁਆਈ ਲਈ ਮਾਲ ਗੱਡੀਆਂ ਦੀ ਆਵਾਜਾਈ ਖੋਲ੍ਹਣ ਦੀ ਸਰਕਾਰੀ ਅਪੀਲ ਬਾਰੇ ਫੈਸਲਾ ਭਲਕੇ 10 ਅਕਤੂਬਰ ਨੂੰ ਹੋ ਰਹੀ 30 ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਬੀਤੇ ਦਿਨੀਂ ਹਰਿਆਣੇ ਦੇ ਕਿਸਾਨਾਂ ਉੱਤੇ ਸਿਰਸਾ ਵਿਖੇ ਭਾਜਪਾ ਸਰਕਾਰ ਦੀ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਤੇ ਅੱਥਰੂਗੈਸ ਵਰ੍ਹਾਉਣ ਵਿਰੁੱਧ ਰੋਸ ਵਜੋਂ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸਿਰਸਾ ਚੌਕ ਵਿੱਚ ਪੱਕੇ ਧਰਨੇ ‘ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿੱਚ ਅੱਜ ਪੰਜਾਬ ਦੇ ਧਰਨਾਕਾਰੀ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ 12 ਤੋਂ 2 ਵਜੇ ਤੱਕ ਥਾਂ ਥਾਂ ਸੜਕ ਜਾਮ ਕੀਤੇ ਗਏ। ਅੱਜ ਨੌਵੇਂ ਦਿਨ ਵੀ 3 ਜਗ੍ਹਾ ਰੇਲ ਜਾਮ ; 3 ਭਾਜਪਾ ਆਗੂਆਂ ਦੇ ਘਰਾਂ ਅੱਗੇ ; 9 ਟੋਲ ਪਲਾਜ਼ਿਆਂ; 3 ਸ਼ਾਪਿੰਗ ਮਾਲਜ਼; 2 ਅਡਾਨੀ ਸੈਲੋ ਗੋਦਾਮ ;23 ਰਿਲਾਇੰਸ ਪੰਪਾਂ ;6 ਐੱਸ ਆਰ ਪੰਪਾਂ ਅਤੇ 1 ਪ੍ਰਾਈਵੇਟ ਥਰਮਲ ਪਲਾਂਟ ਵਿਖੇ 50 ਥਾਵਾਂ ‘ਤੇ ਇਹ ਧਰਨੇ ਦਿਨੇ ਰਾਤ ਜਾਰੀ ਹਨ। ਧਰਨਿਆਂ ਵਾਲੀਆਂ ਥਾਂਵਾਂ ‘ਤੇ ਰੋਜ਼ਾਨਾ ਨਰਿੰਦਰ ਮੋਦੀ ਅਤੇ ਕਾਰਪੋਰੇਟ ਗੱਠਜੋੜ ਦੇ ਫੋਟੋ ਬੋਰਡਾਂ ਉੱਤੇ ਹਾਜ਼ਰ ਕਿਸਾਨਾਂ ਵੱਲੋਂ ਛਿੱਤਰ ਪਰੇਡ ਵੀ ਕੀਤੀ ਜਾ ਰਹੀ ਹੈ। ਇਹ ਸਿਲਸਿਲਾ ਪਿੰਡੋ ਪਿੰਡ ਵੀ ਜਾਰੀ ਹੈ। ਧਰਨਿਆਂ ਵਾਲੇ ਟੌਲ ਪਲਾਜ਼ਿਆਂ ‘ਤੇ ਸਾਰੇ ਵਹੀਕਲ ਬਿਨਾਂ ਟੌਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ। ਪੰਜਾਬ ਭਰ ਵਿੱਚ ਤੂਫਾਨ ਵਾਂਗ ਵਧ ਰਹੇ ਮੌਜੂਦਾ ਸਾਂਝੇ ਘੋਲ਼ ਦਾ ਨਿਸ਼ਾਨਾ ਲੁਟੇਰੇ ਕਾਰਪੋਰੇਟਾਂ ਤੇ ਭਾਜਪਾ ਗੱਠਜੋੜ ਨੂੰ ਜ਼ਬਰਦਸਤ ਸਿਆਸੀ ਨਿਖੇੜੇ ਦੀ ਮਾਰ ਹੇਠ ਲਿਆਉਣਾ ਹੈ ਤਾਂ ਕਿ ਉਹ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋ ਜਾਣ। ਥਾਂ ਥਾਂ ਭਾਰੀ ਗਿਣਤੀ ‘ਚ ਨੌਜਵਾਨਾਂ, ਔਰਤਾਂ ਅਤੇ ਕੁੱਝ ਥਾਂਈਂ ਸਕੂਲੀ ਬੱਚਿਆਂ ਸਮੇਤ ਕੁੱਲ ਮਿਲਾ ਕੇ ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸੂਬਾ ਆਗੂ ਹਰਿੰਦਰ ਕੌਰ ਬਿੰਦੂ, ਸ਼ਿੰਗਾਰਾ ਸਿੰਘ ਮਾਨ, ਸਨੇਹਦੀਪ ਤੇ ਰਾਜਵਿੰਦਰ ਸਿੰਘ ਰਾਮਨਗਰ ਸਮੇਤ ਵੱਖ ਵੱਖ ਜਿਲ੍ਹਾ ਆਗੂ ਅਤੇ ਨਵੇਂ ਨੌਜਵਾਨ ਮੁੰਡੇ ਕੁੜੀਆਂ ਵੀ ਸ਼ਾਮਲ ਸਨ । ਬੁਲਾਰਿਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਗਠਿਤ ਆਹਲੂਵਾਲੀਆ ਕਮੇਟੀ ਰਾਹੀਂ ਕਾਲੇ ਖੇਤੀ ਕਾਨੂੰਨਾਂ ਸਮੇਤ ਸਰਕਾਰੀ ਅਦਾਰਿਆਂ ਦੇ ਮੁਕੰਮਲ ਨਿੱਜੀਕਰਨ ਦੀ ਕੀਤੀ ਜਾ ਰਹੀ ਜ਼ੋਰਦਾਰ ਵਕਾਲਤ ਦੀ ਵੀ ਸਖ਼ਤ ਨਿਖੇਧੀ ਕੀਤੀ। ਮੋਦੀ ਦੁਆਰਾ ਭਾਜਪਾ ਕਾਰਕੁਨਾਂ ਨੂੰ ਕਾਲੇ ਖੇਤੀ ਕਾਨੂੰਨਾਂ ਦੇ ਪੱਖ ‘ਚ ਪ੍ਰਚਾਰ ਕਰਨ ਦੇ ਸੱਦੇ ਦਾ ਚੈਲੰਜ ਕਬੂਲ ਕਰਦਿਆਂ ਉਹਨਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਅੰਨ੍ਹੇ ਮੋਦੀ-ਭਗਤਾਂ ਨੂੰ ਥਾਂ ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ।ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਕੇ ਅਤੇ ਕਿਸਾਨਾਂ ਤੋਂ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ। ਇਸ ਤਰ੍ਹਾਂ ਇਹ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ।ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਮਜ਼ਦੂਰ ਤੇ ਸੰਘਰਸ਼ਸ਼ੀਲ ਕਿਰਤੀ ਲੋਕ ਇਹਨਾਂ ਕਾਨੂੰਨਾਂ ਵਿਰੁੱਧ ਲੰਬੇ ਜਾਨਹੂਲਵੇਂ ਸੰਘਰਸ਼ਾਂ ਦੀ ਝੜੀ ਲਾ ਕੇ ਇਹਨਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਨ ਜਾਂ ਫਿਰ ਜ਼ਬਰਦਸਤ ਸਿਆਸੀ ਨਿਖੇੜਾ ਝੱਲਣ ਲਈ ਕੇਂਦਰ ਸਰਕਾਰ ਦੀ ਸਰਵੇ-ਸਰਵਾ ਭਾਜਪਾ ਨੂੰ ਮਜਬੂਰ ਕਰ ਦੇਣਗੇ। ਇਸ ਘੋਲ ਵਿੱਚ ਖੇਤ ਮਜ਼ਦੂਰਾਂ,ਸਨਅਤੀ ਮਜ਼ਦੂਰਾਂ, ਦੁਕਾਨਦਾਰਾਂ, ਛੋਟੇ ਵਪਾਰੀਆਂ, ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ, ਡਾਕਟਰਾਂ ਅਤੇ ਲੋਕ ਪੱਖੀ ਕਲਾਕਾਰਾਂ ਸਭਨਾਂ ਵੱਲੋਂ ਕੀਤੇ ਜਾ ਰਹੇ ਸਹਿਯੋਗ ਦਾ ਬੁਲਾਰਿਆਂ ਨੇ ਧੰਨਵਾਦ ਕੀਤਾ। ਪ੍ਰੰਤੂ ਕਲਾਕਾਰਾਂ ਦੇ ਪਰਦੇ ਓਹਲੇ ਕੁੱਝ ਮੌਕਾਪ੍ਰਸਤ ਸਿਆਸਤਦਾਨਾਂ ਵੱਲੋਂ ਬੇਹੱਦ ਭੜਕਾਊ ਭਾਸ਼ਣਾਂ ਰਾਹੀਂ ਕਾਲੇ ਖੇਤੀ ਕਾਨੂੰਨਾਂ ਦੇ ਮੁਕਾਬਲੇ ‘ਤੇ ਫਿਰਕਾਪ੍ਰਸਤ ਮਸਲੇ ਉਭਾਰ ਕੇ ਭੜਕਾਊ ਹਿੰਸਕ ਮਹੌਲ ਪੈਦਾ ਕਰਨ ਦੇ ਨਾਪਾਕ ਯਤਨਾਂ ਤੋਂ ਖਾਸ ਕਰਕੇ ਨੌਜਵਾਨਾਂ ਨੂੰ ਖਬਰਦਾਰ ਰਹਿਣ ਉੱਤੇ ਜ਼ੋਰ ਦਿੱਤਾ। ਉਹ ਜ਼ੋਰਦਾਰ ਮੰਗ ਕਰ ਰਹੇ ਹਨ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ। ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜ੍ਹੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ। ਕਰਜ਼ਿਆਂ ਦੁੱਖੋਂ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ 5-5 ਲੱਖ ਦੀ ਫੌਰੀ ਰਾਹਤ ਅਤੇ 1-1 ਪੱਕੀ ਨੌਕਰੀ ਦਿਓ। ਕਰੋਨਾ ਦੀ ਆੜ ਹੇਠ ਬੇਇਨਸਾਫੀਆਂ ਤੇ ਧੱਕੇਸ਼ਾਹੀਆਂ ਖਿਲਾਫ਼ ਲਿਖਣ ਬੋਲਣ ਵਾਲੇ ਕਵੀਆਂ, ਵਕੀਲਾਂ, ਬੁੱਧੀਜੀਵੀਆਂ, ਕਲਾਕਾਰਾਂ, ਲੇਖਕਾਂ ਉੱਤੇ ਝੂਠੇ ਕੇਸ ਮੜ੍ਹ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, 90% ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ, ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਸ਼ਾਂਤਮਈ ਅੰਦੋਲਨਕਾਰੀ ਆਗੂਆਂ ਸਮੇਤ ਸਭਨਾਂ ਜਮਹੂਰੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੋ। ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿਓ। ਆਦਮਖੋਰ ਨਸ਼ਾ-ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰਕੇ ਨਸ਼ਾ ਸਮਗਲਰਾਂ ਨੂੰ ਜੇਲ੍ਹੀਂ ਡੱਕੋ ਅਤੇ ਸ਼ਰਾਬ ਦੇ ਠੇਕੇ ਵੀ ਬੰਦ ਕਰੋ।ਆਹਲੂਵਾਲੀਆ ਕਮੇਟੀ ਨੂੰ ਭੰਗ ਕਰੋ। ਸਵੈ ਰੁਜ਼ਗਾਰ ਦੀ ਆੜ ਹੇਠ ਔਰਤਾਂ ਦੀ ਅੰਨ੍ਹੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ- ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮ੍ਹਾਂ 50% ਫਾਰਮੂਲੇ ਮੁਤਾਬਕ ਮਿਥੋ  ਤੇ ਪੂਰੀ ਖਰੀਦ ਦੀ ਗਰੰਟੀ ਕਰੋ। ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੋ। ਅਰਬਾਂਪਤੀ ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਧਰਨਿਆਂ ਦੀਆਂ ਥਾਂਵਾਂ ਅਤੇ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨ ਲਾਮਬੰਦੀਆਂ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਭਾਜਪਾ ਹਕੂਮਤ ਸਣੇ ਕਾਰਪੋਰੇਟਾਂ ਖਿਲਾਫ ਰੋਹ ਹੋਰ ਵਧੇਰੇ ਫੈਲ ਰਿਹਾ ਹੈ। ਬੁਲਾਰਿਆਂ ਨੇ ਐਲਾਨ ਕੀਤਾ ਕਿ ਮੌਜੂਦਾ ਅਣਮਿਥੇ ਸਮੇਂ ਦਾ ਤਾਲਮੇਲਵਾਂ ਸੰਘਰਸ਼ ਲਗਾਤਾਰ ਜਾਰੀ ਰੱਖਦੇ ਹੋਏ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Most Popular

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
1 week ago
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 