• Latest
  • Trending
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ਼ ਪਿੰਡ ਪਿੰਡ ਨਾਕਾਬੰਦੀ ਪਰੋਗ੍ਰਾਮ ਹੁਣ 25 ਤੋਂ‌ 29 ਅਗਸਤ ਤੱਕ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ਼ ਪਿੰਡ ਪਿੰਡ ਨਾਕਾਬੰਦੀ ਪਰੋਗ੍ਰਾਮ ਹੁਣ 25 ਤੋਂ‌ 29 ਅਗਸਤ ਤੱਕ

6 years ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

2 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

10 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

11 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

12 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

12 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

12 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

13 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

13 hours ago
Hindi News
English News
Tuesday, June 16, 2026
No Result
View All Result
32 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ਼ ਪਿੰਡ ਪਿੰਡ ਨਾਕਾਬੰਦੀ ਪਰੋਗ੍ਰਾਮ ਹੁਣ 25 ਤੋਂ‌ 29 ਅਗਸਤ ਤੱਕ

August 16, 2020
in ਅਜੀਤਗੜ੍ਹ, ਖਬਰਾਂ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ਼ ਪਿੰਡ ਪਿੰਡ ਨਾਕਾਬੰਦੀ ਪਰੋਗ੍ਰਾਮ ਹੁਣ 25 ਤੋਂ‌ 29 ਅਗਸਤ ਤੱਕ

ਮਾਨਸਾ 16 ਅਗਸਤ( ਵਿਸ਼ਵ ਵਾਰਤਾ )-  – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਖੇਤੀ ਆਰਡੀਨੈਂਸ ਮੜ੍ਹ ਰਹੀ ਕੇਂਦਰ ਦੀ ਮੋਦੀ ਹਕੂਮਤ ਖਿਲਾਫ 15 ਤੋਂ 21 ਅਗਸਤ ਤੱਕ ਕੀਤਾ ਜਾਣ ਵਾਲਾ ਨਾਕਾਬੰਦੀ ਪਰੋਗ੍ਰਾਮ ਹੁਣ 25 ਤੋਂ 29 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੀਤੀ ਕੱਲ੍ਹ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਵਧਵੀਂ ਸੂਬਾਈ ਮੀਟਿੰਗ ਵਿੱਚ ਇਹ ਫੈਸਲਾ ਅਧੂਰੀਆਂ ਤਿਆਰੀਆਂ ਨੂੰ ਤਸੱਲੀ ਨਾਲ ਮੁਕੰਮਲ ਕਰਨ ਲਈ ਕੀਤਾ ਗਿਆ। ਫੈਸਲੇ ਅਨੁਸਾਰ ਪੰਜਾਬ ਦੇ ਪਿੰਡਾਂ ਵਿੱਚ ਪਹੁੰਚਣ ਵਾਲੇ ਅਕਾਲੀ- ਭਾਜਪਾ ਦੇ ਮੰਤਰੀਆਂ, ਸੰਸਦ ਮੈਬਰਾਂ ਅਤੇ ਵਿਧਾਇਕਾਂ ਦੇ ਘਿਰਾਓ ਕਰਕੇ ਪਿੰਡਾਂ ਵਿੱਚ ਵੜਨ ਤੋਂ ਰੋਕਿਆ ਜਾਵੇਗਾ। ਕੇਂਦਰੀ ਸੱਤਾਧਾਰੀ ਨੁਮਾਇੰਦਿਆਂ ਲਈ ” ਕੋਈ ਦਾਖਲਾ ਨਹੀਂ” ਦੇ ਲਿਖਤੀ ਬੈਨਰ ਪਿੰਡਾਂ ਦੇ ਦਾਖਲਾ ਰਸਤਿਆਂ ‘ਤੇ ਲਟਕਾ ਕੇ ਮੁੱਖ ਰਸਤੇ ‘ਤੇ ਜਨਤਕ ਨਾਕਾਬੰਦੀ ਕੀਤੀ ਜਾਵੇਗੀ ਅਤੇ ਬਾਕੀ ਰਸਤਿਆਂ ‘ਤੇ ਪਹਿਰਾ ਸਕੁਐਡ ਤਾਇਨਾਤ ਕੀਤੇ ਜਾਣਗੇ। ਇਹਨਾਂ ਤੋਂ ਬਿਨਾਂ ਆਉਣ ਵਾਲੇ ਹੋਰਨਾਂ ਅਕਾਲੀ ਅਤੇ ਭਾਜਪਾ ਲੀਡਰਾਂ ਤੋਂ ਸਿਰਫ ਸੁਆਲ ਪੁੱਛੇ ਜਾਣਗੇ ਕਿ ਕਿਸਾਨ ਮਾਰੂ ਆਰਡੀਨੈਂਸਾਂ ਬਾਰੇ ਉਹ ਕਿਉਂ ਚੁੱਪ ਹਨ। ਇਸ ਸੰਘਰਸ਼ ਦੀ ਤਿਆਰੀ ਲਈ ਪਿੰਡਾਂ ਵਿੱਚ ਪੱਤੀਵਾਰ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ, ਢੋਲ ਮਾਰਚ ਆਦਿ ਕਰਕੇ ਵਿਸ਼ਾਲ ਲੋਕ ਲਹਿਰ ਲਾਮਬੰਦ ਕਰਨ ਸਮੇਂ ਨੌਜਵਾਨਾਂ ਤੇ ਔਰਤਾਂ ਦੀ ਲਾਮਬੰਦੀ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਸੰਘਰਸ਼ ਦੀਆਂ ਮੁੱਖ ਮੰਗਾਂ ਹਨ: ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ2020 ਸਮੇਤ ਜ਼ਮੀਨਾਂ ਅਕਵਾਇਰ ਕਾਨੂੰਨ ‘ਚ ਕਿਸਾਨ ਵਿਰੋਧੀ ਸੋਧਾਂ ਦੀ ਤਜਵੀਜ ਦਾ ਖਰੜਾ ਸਾਰੇ ਵਾਪਸ ਲਏ ਜਾਣ। ਡੀਜ਼ਲ ਪੈਟ੍ਰੋਲ ਕਾਰੋਬਾਰ ਦਾ ਸਰਕਾਰੀਕਰਨ ਕਰਕੇ ਭਾਰੀ ਟੈਕਸ ਵੀ ਵਾਪਸ ਲਏ ਜਾਣ। ਵਾਹੀਯੋਗ ਜ਼ਮੀਨੀ ਠੇਕਾ ਰਕਮ ‘ਤੇ ਲਾਇਆ ਗਿਆ 18% ਜੀ ਐਸ ਟੀ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਨ; ਕਿਸਾਨਾਂ ਮਜ਼ਦੂਰਾਂ ਸਿਰ ਖੜ੍ਹੇ ਸਾਰੇ ਕਰਜੇ ਖਤਮ ਕਰਨ ; ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਉਣ;ਸਾਰੀਆਂ ਫਸਲਾਂ ਦੇ ਲਾਹੇਵੰਦੇ ਸਮਰਥਨ ਮੁੱਲ ਖੇਤੀ ਲਾਗਤਾਂ (ਸੀ-2) ਵਿੱਚ 50% ਮੁਨਾਫ਼ਾ ਜੋੜ ਕੇ ਮਿਥਣ ਅਤੇ ਪੂਰੀ ਖਰੀਦ ਦੀ ਗਰੰਟੀ ਕਰਨ; ਭਾਰੀ ਮੀਂਹਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਪੂਰਾ ਮੁਆਵਜ਼ਾ ਦੇਣ; ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਮਾਰੂ ਸੋਧਾਂ ਰੱਦ ਕਰਨ ਅਤੇ ਛਾਂਟੀ ਕੀਤੇ ਕਾਮੇ ਬਹਾਲ ਕਰਨ; ਅਖੌਤੀ ਵਿਕਾਸ ਅਤੇ ਕਰੋਨਾ ਦੀ ਆੜ ਹੇਠ ਜ਼ਮੀਨਾਂ ਸਣੇ ਸਾਰੇ ਪੈਦਾਵਾਰੀ ਸਾਧਨ ਕਾਰਪੋਰੇਟਾਂ ਹਵਾਲੇ ਕਰਨ ਵਾਲੀ ਨਿਜੀਕਰਨ ਦੀ ਨੀਤੀ ਰੱਦ ਕਰਨ ਵਰਗੀਆਂ ਅਹਿਮ ਮੰਗਾਂ ਉੱਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। 27 ਜੁਲਾਈ ਦੇ ਸੰਘਰਸ਼ ਸਮੇਂ ਅਜਨਾਲਾ ਵਿਖੇ ਕਿਸਾਨਾਂ ‘ਤੇ ਮੜ੍ਹੇ ਝੂਠੇ ਪਰਚੇ ਰੱਦ ਕੀਤੇ ਜਾਣ। ਹੋਰਨਾਂ ਥਾਂਵਾਂ ‘ਤੇ ਸੰਘਰਸ਼ਸ਼ੀਲ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ, ਵਿੱਦਿਆਰਥੀਆਂ,ਬੁੱਧੀਜੀਵੀਆਂ ਸਮੇਤ ਸ਼ਾਹੀਨ ਬਾਗ ਦੀਆਂ ਔਰਤਾਂ ਤੇ ਜਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਮੜ੍ਹੇ ਕੇਸ ਵੀ ਰੱਦ ਕੀਤੇ ਜਾਣ ਅਤੇ ਨਜ਼ਰਬੰਦਾਂ ਨੂੰ ਰਿਹਾਅ ਕੀਤਾ ਜਾਵੇ। ਕਰੋਨਾ ਦੀ ਆੜ ਹੇਠ ਪੰਜਾਬ ਸਰਕਾਰ ਵੱਲੋਂ ਜਨਤਕ ਇਕੱਠਾਂ ‘ਤੇ ਲਾਈ ਪਾਬੰਦੀ ਖਤਮ ਕੀਤੀ ਜਾਵੇ । ਉਪਰੋਕਤ ਸਮੂਹ ਮੰਗਾਂ ਪ੍ਰਤੀ ਜੇਕਰ ਸਰਕਾਰਾਂ ਦਾ ਅੜੀਅਲ ਵਤੀਰਾ ਜਾਰੀ ਰਿਹਾ ਤਾਂ ਅਗਲੇ ਪੜਾਅ ਵਿੱਚ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ। ਜਿਸ ਤਹਿਤ ਪੰਜਾਬ ਭਰ ਦੇ ਕਿਸਾਨਾਂ-ਮਜ਼ਦੂਰਾਂ ਤੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਜਾਵੇਗਾ ਕਿ ਇਸ ਵੱਡੇ ਆਰਥਿਕ ਤੇ ਜਾਬਰ ਹਮਲੇ ਨੂੰ ਪੂਰੀ ਤਰ੍ਹਾਂ ਠੱਲ੍ਹਣ ਲਈ ਪ੍ਰੀਵਾਰਾਂ ਦੇ ਪ੍ਰੀਵਾਰ ਸੰਘਰਸ਼ ਦੇ ਮੈਦਾਨ ਵਿੱਚ ਆਉਣ। ਮੀਟਿੰਗ ਵਿੱਚ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ, ਸ਼ਿੰਗਾਰਾ ਸਿੰਘ ਮਾਨ,ਰੂਪ ਸਿੰਘ ਛੰਨਾ, ਜਸਵਿੰਦਰ ਸਿੰਘ ਲੌਗੋਵਾਲ, ਹਰਿੰਦਰ ਕੌਰ ਬਿੰਦੂ, ਅਮਰੀਕ ਸਿੰਘ ਗੰਢੂਆਂ ਤੇ ਰਾਜਵਿੰਦਰ ਸਿੰਘ ਸੂਬਾ ਆਗੂਆਂ ਤੋਂ ਇਲਾਵਾ ਜ਼ਿਲ੍ਹਾ ਅਤੇ ਬਲਾਕ ਕਮੇਟੀਆਂ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

Most Popular

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

by Jaspreet Kaur
2 weeks ago
0

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ 'ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ! ਲੁਧਿਆਣਾ 4 ਜੂਨ (ਵਿਸ਼ਵ ਵਾਰਤਾ): ਸ਼ਹਿਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 