ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਟਵਿਟਰ ਅਕਾਉਂਟ ਹੈਕ
ਚੰਡੀਗੜ੍ਹ, 28 ਫਰਵਰੀ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਟਵਿਟਰ ਅਕਾਉਂਟ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹੈਕ ਕਰ ਲਿਆ ਗਿਆ। ਜਿਸ ਤੋਂ ਬਾਅਦ ਉਹਨਾਂ ਦੇ ਅਕਾਉਂਟ ਤੋਂ ਰੂਸ ਲਈ ਕ੍ਰਿਪਟੋ ਕਰੰਸੀ, ਬਿਟ ਕੁਆਇੰਨ ਦਾਨ ਕਰਨ ਦੀ ਅਪੀਲ ਕੀਤੀ ਗਈ। ਹਾਲਾਂਕਿ, ਇਹ ਮੈਸੇਜ਼ 5 ਮਿੰਟਾਂ ਬਾਅਦ ਹੀ ਹਟਾ ਦਿੱਤਾ ਗਿਆ, ਜਿਸ ਤੋਂ ਬਾਅਦ ਨੱਡਾ ਨੇ ਉਕਤ ਜਾਣਕਾਰੀ ਦਿੱਤੀ।























