ਭਾਰਤੀ ਟੀਮ ਨੇ ਵੈਸਟਇੰਡੀਜ਼ ਨੂੰ ਵਿਸ਼ਵ ਕੱਪ ਮੈਚ ਵਿੱਚ ਦਰੜਿਆ
ਝੂਲਨ ਗੋਸਵਾਮੀ ਨੇ ਰਿਕਾਰਡ ਕੀਤਾ ਆਪਣੇ ਨਾਮ
ਚੰਡੀਗੜ੍ਹ,12 ਮਾਰਚ(ਵਿਸ਼ਵ ਵਾਰਤਾ)-ਭਾਰਤੀ ਮਹਿਲਾ ਟੀਮ ਨੇ ਵਿਸ਼ਵ ਕੱਪ ਦੇ ਤੀਜੇ ਮੈਚ ਵਿੱਚ ਵੈਸਟਇੰਡੀਜ਼ ਨੂੰ 155 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਵੈਸਟਇੰਡੀਜ਼ ਦੇ ਸਾਹਮਣੇ 318 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਦੇ ਜਵਾਬ ‘ਚ ਵੈਸਟਇੰਡੀਜ਼ ਟੀਮ 40 ਓਵਰਾਂ ‘ਚ 162 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ। ਡਿਆਂਡਰਾ ਡੌਟਿਨ (62) ਸਭ ਤੋਂ ਵੱਧ ਸਕੋਰਰ ਰਹੀ। ਭਾਰਤ ਲਈ ਸਨੇਹ ਰਾਣਾ ਨੇ 3 ਵਿਕਟਾਂ ਲਈਆਂ।
ਇਸ ਦੇ ਨਾਲ ਹੀ ਭਾਰਤੀ ਸਟਾਰ ਗੇਂਦਬਾਜ ਝੂਲਨ ਗੋਸਵਾਮੀ ਨੇ ਅਨੀਸਾ ਮੁਹੰਮਦ ਦਾ ਵਿਕਟ ਲੈ ਕੇ ਨਵਾਂ ਰਿਕਾਰਡ ਆਪਣੇ ਨਾਮ ਕਰ ਲਿਆ । ਉਹ ਮਹਿਲਾ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੀ ਗੇਂਦਬਾਜ਼ ਬਣ ਗਈ। ਉਸ ਨੇ ਹੁਣ ਤੱਕ 40 ਵਿਕਟਾਂ ਲਈਆਂ ਹਨ।























