ਭਾਰਤੀ ਮੂਲ ਦੇ ਰਿਸ਼ੀ ਸੂਨਕ ਬਣੇ ਬ੍ਰਿਟੇਨ ਦੇ ਪਹਿਲੇ ਗੈਰ ਗੋਰੇ ਪ੍ਰਧਾਨ ਮੰਤਰੀ
ਰਾਜਾ ਚਾਰਲਸ III ਨੇ ਰਸਮੀ ਤੌਰ ਤੇ ਕੀਤਾ ਨਿਯੁਕਤ
ਚੰਡੀਗੜ੍ਹ 25 ਅਕਤੂਬਰ(ਵਿਸ਼ਵ ਵਾਰਤਾ)- ਬ੍ਰਿਟੇਨ ਦੇ ਰਾਜਾ ਚਾਰਲਸ III ਨੇ ਲੰਡਨ ਦੇ ਬਕਿੰਘਮ ਪੈਲੇਸ ਵਿੱਚ ਮੁਲਾਕਾਤ ਦੌਰਾਨ ਪਹਿਲੇ ਗੈਰ ਗੋਰੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਰਸਮੀ ਤੌਰ ਤੇ ਪ੍ਰਧਾਨ ਮੰਤਰੀ ਨਿਯੁਕਤ ਕਰ ਦਿੱਤਾ ਹੈ।ਰਿਸ਼ੀ ਸੁਨਕ ਬ੍ਰਿਟੇਨ ਦੇ 57ਵੇਂ ਪ੍ਰਧਾਨ ਮੰਤਰੀ ਹਨ।