ਭਾਰਤੀ ਸਰਹੱਦ ‘ਤੇ ਫਿਰ ਦੇਖਿਆ ਗਿਆ ਪਾਕਿਸਤਾਨੀ ਡਰੋਨ
ਬੀ.ਐੱਸ.ਐੱਫ. ਜਵਾਨਾਂ ਨੇ ਗੋਲੀਬਾਰੀ ਕਰਕੇ ਖਦੇੜਿਆ
ਸਰਚ ਦੌਰਾਨ 3.2 ਕਿਲੋ ਹੈਰੋਇਨ ਬਰਾਮਦ, ਅੰਤਰਰਾਸ਼ਟਰੀ ਕੀਮਤ ਕਰੋੜਾਂ ‘ਚ
ਚੰਡੀਗੜ੍ਹ,15ਅਪ੍ਰੈਲ(ਵਿਸ਼ਵ ਵਾਰਤਾ)-ਪਾਕਿਸਤਾਨ ‘ਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਭਾਰਤੀ ਸਰਹੱਦ ‘ਤੇ ਡਰੋਨ ਭੇਜਿਆ। ਪੰਜਾਬ ਦੇ ਅੰਮ੍ਰਿਤਸਰ ਦੇ ਬਾਹਰਵਾਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਡਰੋਨ ਨੂੰ ਵਾਪਸ ਭਜਾਉਣ ਵਿੱਚ ਸਫਲਤਾ ਹਾਸਲ ਕੀਤੀ। ਚੌਕਸੀ ਲਈ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ।
On 15.04.2023 at 0321 AM, #BSF tps @BSF_Punjab Frontier deployed on border, fired on intruding drone. On initial search, bag of 3 pkts (with blinkers) (Wt- appx 3.2 Kg) #Heroin recovered from farming field near Vill-Bachiwind, Distt- #Amritsar.
Search under progress. #JaiHind pic.twitter.com/VdepUF2qUa— BSF PUNJAB FRONTIER (@BSF_Punjab) April 15, 2023
ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਸਮੱਗਲਰਾਂ ਨੇ ਇਹ ਡਰੋਨ ਅੰਮ੍ਰਿਤਸਰ ਦੇ ਪਿੰਡ ਬੱਚੀਵਿੰਡ ਵੱਲ ਭੇਜਿਆ ਸੀ। ਡਰੋਨ ‘ਤੇ ਬਲਿੰਕਰ ਫਿੱਟ ਕੀਤੇ ਗਏ ਸਨ ਤਾਂ ਜੋ ਤਸਕਰ ਇਸ ਨੂੰ ਪਛਾਣ ਕੇ ਚੁੱਕ ਸਕਣ। ਪਰ ਤਸਕਰਾਂ ਤੋਂ ਪਹਿਲਾਂ ਬੀਐਸਐਫ ਦੇ ਜਵਾਨਾਂ ਦੀ ਨਜ਼ਰ ਵਿੱਚ ਡਰੋਨ ਆ ਗਿਆ। ਜਵਾਨਾਂ ਨੇ ਕਈ ਰਾਉਂਡ ਫਾਇਰ ਕੀਤੇ। ਕੁਝ ਮਿੰਟਾਂ ਬਾਅਦ ਡਰੋਨ ਪਾਕਿਸਤਾਨੀ ਸਰਹੱਦ ਤੋਂ ਵਾਪਸ ਪਰਤ ਗਿਆ।

ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਇਹ ਖੇਪ ਪਿੰਡ ਬੱਚੀਵਿੰਡ ਦੇ ਖੇਤਾਂ ਵਿੱਚ ਡਿੱਗੀ ਪਈ ਮਿਲੀ। ਇਹ ਕਾਲੇ ਡੀਜ਼ਲ ਬ੍ਰਾਂਡ ਵਾਲੇ ਬੈਗ ਵਿੱਚ ਸੁੱਟਿਆ ਗਿਆ ਸੀ। ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚ ਤਿੰਨ ਪੈਕੇਟ ਸਨ। ਜਿਸ ਵਿੱਚ 3.2 ਕਿਲੋ ਹੈਰੋਇਨ ਸੀ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।






















