• Latest
  • Trending
ਭਾਰਤੀ ਸਿੱਖਾਂ ਨੂੰ ਬਾਕੀ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ ਦੇਣ ਦਾ ਮਸਲਾ ਪਾਕਿਸਤਾਨ ਨਾਲ ਉਠਾਉਣ ਲਈ ਮੋਦੀ ਕੋਲ ਪਹੁੰਚ ਕਰਾਂਗਾ-ਕੈਪਟਨ ਅਮਰਿੰਦਰ ਸਿੰਘ

ਭਾਰਤੀ ਸਿੱਖਾਂ ਨੂੰ ਬਾਕੀ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ ਦੇਣ ਦਾ ਮਸਲਾ ਪਾਕਿਸਤਾਨ ਨਾਲ ਉਠਾਉਣ ਲਈ ਮੋਦੀ ਕੋਲ ਪਹੁੰਚ ਕਰਾਂਗਾ-ਕੈਪਟਨ ਅਮਰਿੰਦਰ ਸਿੰਘ

7 years ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

37 minutes ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

1 hour ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

2 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

2 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

3 hours ago
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

3 hours ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

3 hours ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

3 hours ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

4 hours ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

4 hours ago
Hindi News
English News
Friday, July 3, 2026
No Result
View All Result
38 °c
Chandigarh
36 ° Sat
34 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਸਿੱਖਾਂ ਨੂੰ ਬਾਕੀ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ ਦੇਣ ਦਾ ਮਸਲਾ ਪਾਕਿਸਤਾਨ ਨਾਲ ਉਠਾਉਣ ਲਈ ਮੋਦੀ ਕੋਲ ਪਹੁੰਚ ਕਰਾਂਗਾ-ਕੈਪਟਨ ਅਮਰਿੰਦਰ ਸਿੰਘ

November 12, 2019
in ਚੰਡੀਗੜ੍ਹ
ਭਾਰਤੀ ਸਿੱਖਾਂ ਨੂੰ ਬਾਕੀ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ ਦੇਣ ਦਾ ਮਸਲਾ ਪਾਕਿਸਤਾਨ ਨਾਲ ਉਠਾਉਣ ਲਈ ਮੋਦੀ ਕੋਲ ਪਹੁੰਚ ਕਰਾਂਗਾ-ਕੈਪਟਨ ਅਮਰਿੰਦਰ ਸਿੰਘ

ਭਾਰਤੀ ਸਿੱਖਾਂ ਨੂੰ ਬਾਕੀ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ ਦੇਣ ਦਾ ਮਸਲਾ ਪਾਕਿਸਤਾਨ ਨਾਲ ਉਠਾਉਣ ਲਈ ਮੋਦੀ ਕੋਲ ਪਹੁੰਚ ਕਰਾਂਗਾ-ਕੈਪਟਨ ਅਮਰਿੰਦਰ ਸਿੰਘ
ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਰਾਸ਼ਟਰਪਤੀ ਵੀ ਹੋਏ ਸ਼ਾਮਲ
ਸੂਬੇ ਲਈ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਲਈ ਪ੍ਰਕਾਸ਼ ਪੁਰਬ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ
ਸੁਲਤਾਨਪੁਰ ਲੋਧੀ, 12 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪਹੁੰਚ ਕਰਨਗੇ।
ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਅਤੇ ਇਸ ਮੌਕੇ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਮੁਲਕ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਸ਼ਾਮਲ ਹੋਏ। ਅੱਜ ਇੱਥੇ ਗੁਰਪੁਰਬ ਮੌਕੇ ਕਰਵਾਏ ਰਾਜ ਪੱਧਰ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ।
ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ‘ਪ੍ਰਕਾਸ਼ ਪੁਰਬ ਤਗਮੇ (ਮੈਡਲ)’ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ, 2020 ਤੱਕ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਤਿਹਾਸਕ ਮੌਕੇ ’ਤੇ 550 ਕੈਦੀਆਂ ਦੀ ਅਗਾੳੂਂ ਰਿਹਾਈ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਨਾਂ ਵਿੱਚੋਂ 450 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਅਗਲੇ ਕੁਝ ਮਹੀਨਿਆਂ ਤੱਕ ਰਿਹਾਅ ਕੀਤਾ ਜਾਵੇਗਾ।
ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਤੋਂ ਧਾਰਮਿਕ ਉਤਸ਼ਾਹ ਅਤੇ ਪੂਰੇ ਜਾਹੋ-ਜਲਾਲ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪਹੁੰਚੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦਾ ਸਵਾਗਤ ਕੀਤਾ। ਇੱਥੇ ‘ਗੁਰੂ ਨਾਨਕ ਦਰਬਾਰ ਪੰਡਾਲ’ ਵਿਖੇ ਪੰਜਾਬ ਦੇ ਲੋਕਾਂ ਦੀ ਤਰਫੋਂ ਸ੍ਰੀ ਸਹਿਜ ਪਾਠ ਦਾ ਪ੍ਰਕਾਸ਼ ਪੰਜਾਬ ਸਰਕਾਰ, ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਕਰਵਾਇਆ ਗਿਆ ਸੀ।
ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰਨ ਦੀ ਆਗਿਆ ਦੇਣ ਵਿੱਚ ਪੂਰਨ ਸਹਿਯੋਗ ਦੇਣ ਲਈ ਮੁੱਖ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਕ ਵਾਰ ਫਿਰ ਧੰਨਵਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਅਜਿਹੇ ਬਾਕੀ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਵੀ ਖੁੱਲ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਵਰਗੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਸਿੱਖ ਭਾਈਚਾਰੇ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਇਮਰਾਨ ਖਾਨ ਕੋਲ ਇਸ ਮਸਲੇ ਨੂੰ ਉਠਾਉਣ ਵਾਸਤੇ ਉਹ ਸ੍ਰੀ ਮੋਦੀ ਕੋਲ ਪਹੁੰਚ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਸਹਿਯੋਗ ਦਾ ਜ਼ਿਕਰ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਨੇ ਇਨਾਂ ਸਮਾਗਮਾਂ ਵਿੱਚ ਵਧ-ਚੜ ਕੇ ਹਿੱਸਾ ਲਿਆ ਜੋ ਪਹਿਲੀ ਪਾਤਸ਼ਾਹੀ ਜੀ ਨੂੰ ਸੱਚੀ ਸ਼ਰਧਾਂਜਲੀ ਹੈ ਜਿਨਾਂ ਨੇ ਸਦਾ ਹੀ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਸਿਰਫ ਪੰਜਾਬ ਤੇ ਭਾਰਤ ਵਿੱਚ ਹੀ ਨਹੀਂ ਸਗੋਂ ਸੰਸਾਰ ਭਰ ਵਿੱਚ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਜ਼ੋਰ ਦਿੰਦਿਆਂ ਗੁਰੂ ਸਾਹਿਬ ਜੀ ਦੇ ਪ੍ਰਵਚਨ ‘ਵਿਦਿਆ ਵੀਚਾਰੀ ਤਾਂ ਪਰਉਪਕਾਰੀ॥’ ਦੇ ਮੁਤਾਬਕ ਸਿੱਖਿਆ ਦੇ ਮਹੱਤਵ ਨੂੰ ਦਰਸਾਇਆ। ਉਨਾਂ ਨੇ ਸਾਰਿਆਂ ਨੂੰ ਮਹਾਨ ਗੁਰੂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ‘ਪਵਣ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ॥’ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਕਿਹਾ ਕਿ ਸਾਡੀਆਂ ਭਵਿੱਖੀ ਪੀੜੀਆਂ ਲਈ ਵਾਤਾਵਰਣ ਦੀ ਰਾਖੀ ਕੀਤੀ ਜਾਵੇ। ਉਨਾਂ ਨੇ ਤੇਜ਼ੀ ਨਾਲ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ, ਪਰਾਲੀ ਨਾ ਸਾੜਣ ਅਤੇ ਖਾਦਾਂ ਤੇ ਕੀਟਨਾਸ਼ਕਾਂ ਦੀ ਬੇਲੋੜੀ ਵਰਤੋਂ ਨਾ ਕਰਨ ਦਾ ਸੱਦਾ ਦਿੱਤਾ। ਉਨਾਂ ਨੇ ਸਾਰਿਆਂ ਨੂੰ ਕੁਦਰਤ ਅਤੇ ਕੁਦਰਤੀ ਵਸੀਲਿਆਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਕੁਝ ਵੱਡੇ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ, ਜਿਨਾਂ ਵਿੱਚ ਖਾਸਕਰ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਮੁਢਲੇ ਢਾਂਚੇ ਦਾ ਵਿਕਾਸ, ਭਾਰਤ ਸਰਕਾਰ ਦੀ ਮਦਦ ਨਾਲ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਦੀ ਦਿੱਖ ਦੇਣਾ, ਦੋਵਾਂ ਸ਼ਹਿਰਾਂ ਵਿੱਚ ਟੈਂਟ ਸਿਟੀ ਸਥਾਪਤ ਕਰਨਾ, ਆਵਾਜ਼ ਤੇ ਰੌਸ਼ਨੀ ਦੇ ਸ਼ੋਅ, ਸਤਲੁਜ ਤੇ ਬਿਆਸ ਦਰਿਆਵਾਂ ਵਿੱਚ ਤੈਰਦੇ ਆਵਾਜ਼ ਤੇ ਰੌਸ਼ਨੀ ਸ਼ੋਅ, ਪ੍ਰਦਰਸ਼ਨੀਆਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਧਰਮ ਸੰਮੇਲਨ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਨਵੀਂ ਓਪਨ ਯੂਨੀਵਰਸਿਟੀ ਸਥਾਪਤ ਕਰਨਾ, ਵੱਖ-ਵੱਖ ਯੂਨੀਵਰਸਿਟੀਆਂ ਵਿਚ ਗੁਰੂ ਨਾਨਕ ਚੇਅਰ ਸਥਾਪਤ ਕਰਨਾ ਅਤੇ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਸਨਮਾਨ ਆਦਿ ਸ਼ਾਮਲ ਹੈ।
ਉਨਾਂ ਨੇ ਇਨਾਂ ਸਮਾਗਮਾਂ ਦੀ ਕਾਮਯਾਬੀ ਲਈ ਸਾਲ ਤੋਂ ਵੀ ਵੱਧ ਸਮੇਂ ਤੋਂ ਕੰਮ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ, ਇੰਜੀਨੀਅਰਾਂ, ਕਾਮਿਆਂ ਅਤੇ ਹੋਰਨਾਂ ਨੂੰ ਕਾਮਯਾਬੀ ਲਈ ਵਧਾਈ ਦਿੱਤੀ।
ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਿਨਾਂ ਦਾ ਮੁੱਖ ਮੰਤਰੀ ਤੇ ਰਾਜਪਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਪੁੱਜਣ ’ਤੇ ਹੈਲੀਪੈਡ ਉਪਰ ਨਿੱਘਾ ਸਵਾਗਤ ਕੀਤਾ, ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪਿਆਰ, ਸ਼ਾਂਤੀ, ਸਦਭਾਵਨਾ, ਸਮਾਨਤਾ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦਾ ਮੋਢੀ ਆਖਿਆ। ਉਨਾਂ ਕਿਹਾ ਕਿ ਗੁਰੂ ਸਾਹਿਬ ਦੀ ਸਰਲ ਤੇ ਸਪੱਸ਼ਟ ਬਾਣੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫੇ ਦਾ ਪ੍ਰਚਾਰ ਤੇ ਪਸਾਰ ਕਰਦੀ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸੱਚੀ ਅਕੀਦਤ ਇਹੋ ਹੈ ਕਿ ਸਿੱਖਿਆਵਾਂ ਤੇ ਫਲਸਫੇ ਉਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ। ਉਨਾਂ ਪਹਿਲੀ ਪਾਤਸ਼ਾਹੀ ਨੂੰ ਸਾਂਝੀ ਧਰੋਹਰ ਦੱਸਿਆ ਜਿਹੜੇ ਹਰੇਕ ਦੇ ਸਰਬ ਸਾਂਝੇ ਗੁਰੂ ਹਨ। ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਇਤਿਹਾਸਕ ਸਮਾਗਮ ਲਈ ਸੱਦਾ ਪੱਤਰ ਦੇਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸ੍ਰੀ ਸਾਹਿਬ, ਯਾਦਗਾਰੀ ਸਿੱਕੇ, ਸਨਮਾਨ ਚਿੰਨ, ਸ਼ਾਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ ’ਤੇ ਆਧਾਰਿਤ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ। ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਦੇਸ਼ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਨੂੰ ਸਨਮਾਨਿਤ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੰਤ ਸਮਾਜ ਦੇ ਆਗੂਆਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ।

ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰੁਮਾਲਾ ਸਾਹਿਬ, ਚੌਰ ਸਾਹਿਬ ਭੇਟ ਕਰਦਿਆਂ ਕੜਾਹ-ਪ੍ਰਸ਼ਾਦ ਦੀ ਦੇਗ ਚੜਾਈ। ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਬਖਸ਼ਿਸ਼ ਕੀਤਾ।
ਮੁੱਖ ਮੰਤਰੀ ਗੁਰਦੁਆਰਾ ਸਾਹਿਬ ਵਿਖੇ ਪੁੱਜੀ ਸੰਗਤ ਨੂੰ ਨਿੱਜੀ ਤੌਰ ’ਤੇ ਮਿਲੇ ਅਤੇ ਉਨਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ਜਿਸ ਦੇ ਜਵਾਬ ਵਿੱਚ ਸੰਗਤ ਨੇ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿੱਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਆਖ ਕੇ ਵਧਾਈ ਕਬੂਲੀ। ਇਸ ਮੌਕੇ ਸੰਸਦ ਮੈਂਬਰ ਪਰਨੀਤ ਕੌਰ, ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ.ਪੀ.ਸੋਨੀ ਤੇ ਸੁੰਦਰ ਸ਼ਾਮ ਅਰੋੜਾ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਹਾਜ਼ਰ ਸਨ।
ਗੁਰੂ ਨਾਨਕ ਦਰਬਾਰ ਪੰਡਾਲ ਵਿਖੇ ਮੁੱਖ ਸਮਾਗਮ ਵਿੱਚ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ ਰਾਸ਼ਟਰਪਤੀ ਸਣੇ ਪੁੱਜੀਆਂ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸੰਤ ਸਮਾਜ ਦੀ ਰਹਿਨੁਮਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਸਮਾਗਮ ਨੇਪਰੇ ਚਾੜੇ ਗਏ।
ਅੰਤ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਮੁੱਚੀ ਸਾਧ ਸੰਗਤ ਦਾ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਪੁੱਜਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਤ ਸਮਾਜ ਦੇ ਰਿਣੀ ਹੈ ਜਿਨਾਂ ਨੇ ਇਸ ਮਹਾਨ ਸਮਾਗਮ ਲਈ ਹਰੇਕ ਤਰਾਂ ਨਾਲ ਸਹਿਯੋਗ ਦਿੱਤਾ। ਉਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਜੀ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਰਾਜਿੰਦਰ ਕੌਰ ਭੱਠਲ, ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓ.ਪੀ. ਸੋਨੀ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਵਿਜੇ ਇੰਦਰ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਪਰਨੀਤ ਕੌਰ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ ਤੇ ਡਾ. ਅਮਰ ਸਿੰਘ, ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਪ੍ਰਮੁੱਖ ਸਕੱਤਰ ਸੱਭਿਆਚਾਰ ਤੇ ਸੈਰ ਸਪਾਟਾ ਵਿਕਾਸ ਪ੍ਰਤਾਪ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਿਪਾਲ ਸਿੰਘ ਹਾਜ਼ਰ ਸਨ।

ਇਸ ਮੌਕੇ ਸੰਤ ਮਹਾਂਪੁਰਸ਼ਾਂ ਤੇ ਸੰਤ ਸਮਾਜ ਦੇ ਆਗੂਆਂ ਵਾਲੀ ਸਟੇਜ ਉਪਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ, ਸੰਤ ਬਾਬਾ ਨਰਿੰਦਰ ਸਿੰਘ ਜੀ ਗੁਰਦੁਆਰਾ ਸੰਤ ਨਿਧਾਨ ਸਿੰਘ ਜੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਵੱਲੋਂ ਜਥੇਦਾਰ ਮੇਜਰ ਸਿੰਘ, ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਦੇ ਜਥੇ ਦੇ ਮੁਖੀ ਬਾਬਾ ਸੁੱਖਾ ਸਿੰਘ ਜੀ ਸਰਹਾਲੀ ਵਾਲੇ, ਬਾਬਾ ਹਾਕਮ ਸਿੰਘ, ਜਥੇਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਮੁਖੀ ਬੁੱਢਾ ਦਲ ਨਿਹੰਗ ਸਿੰਘ ਜਥੇਬੰਦੀ ਵੱਲੋਂ ਬਾਬਾ ਜੱਸਾ ਸਿੰਘ, ਸੰਤ ਬਾਬਾ ਘਾਲਾ ਸਿੰਘ ਜੀ ਨਾਨਕਸਰ, ਅਬਚਲ ਨਗਰ ਗਿਆਨੀ ਬਲਜਿੰਦਰ ਸਿੰਘ ਜੀ ਹਜ਼ੂਰ ਸਾਹਿਬ, ਸੰਤ ਕਸ਼ਮੀਰਾ ਸਿੰਘ ਜੀ ਗੜੇ ਵਾਲੇ, ਸੰਤ ਦੇਵਿੰਦਰ ਸਿੰਘ ਤਰਨ ਤਾਰਨ, ਬਾਬਾ ਦਣਿਆ ਸਿੰਘ ਟਾਹਲੀ ਸਾਹਿਬ ਵਾਲੇ, ਸ੍ਰੀ ਮਹੰਤ ਗਿਆਨ ਦੇਵ ਸਿੰਘ ਜੀ ਨਿਰਮਲ ਪੰਚਾਇਤੀ ਅਖਾੜਾ ਹਰਿਦੁਆਰ, ਸੰਤ ਗੁਰਵਿੰਦਰ ਸਿੰਘ ਜੀ ਮਾਂਡੀ ਵਾਲੇ ਉਦਾਸੀ ਸੰਪਰਦਾ, ਗਿਆਨੀ ਗਗਨ ਦੀਪ ਸਿੰਘ ਨਿਰਮਲੇ ਜੰਡਾਲੀ ਵਾਲੇ, ਬਾਬਾ ਅਵਤਾਰ ਸਿੰਘ ਜੀ ਮੁਖੀ ਦਲ-ਪੰਥ ਬਿਧੀ ਚੰਦ, ਨਿਹੰਗ ਸਿੰਘ ਜਥੇਬੰਦੀ ਵੱਲੋਂ ਬਾਬਾ ਪ੍ਰੇਮ ਸਿੰਘ ਜੀ, ਸ੍ਰੀ ਦਰਸ਼ਨ ਸਿੰਘ ਸ਼ਾਸਤਰੀ ਜੀ ਕਾਸ਼ੀ, ਸੰਤ ਸੁਖਦੇਵ ਮੁਲੀ ਸੰਘੇੜਾ, ਸੰਤ ਚਰਨ ਦਾਸ ਜੀ ਉਦਾਸੀ ਡੇਰੇ ਦੇ ਮਹੰਤ ਮਹਾਤਮਾ ਮੁਨੀ ਖੇੜਾ ਬੇਟ, ਸੰਤ ਬਾਬਾ ਜਸਪਾਲ ਸਿੰਘ ਨਿਹਾਲ ਕੁਟੀਆ ਜੌਹਲਾਂ, ਸੰਤ ਜਸਵਿੰਦਰ ਸਿੰਘ ਹਰਿਦੁਆਰ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਅਮਰੀਕ ਸਿੰਘ ਜੀ ਖੁਖਰੈਣ ਸੁਸ਼ੋਭਿਤ ਸਨ।
————

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

by Jaspreet Kaur
July 3, 2026
0

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ ਬਰਨਾਲਾ, 3 ਜੁਲਾਈ 2026 (ਵਿਸ਼ਵ ਵਾਰਤਾ)– 57 ਦਿਨਾਂ ਦੀ ਅਮਰਨਾਥ ਯਾਤਰਾ ਸ਼ੁੱਕਰਵਾਰ...

Most Popular

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

by Navjot
3 days ago
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ ਫਲਾਂ, ਸਬਜ਼ੀਆਂ ਦੇ ਵਿਸ਼ਾਲ ਸੈਕਸ਼ਨਾਂ ਵਿੱਚ ਜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA