ਭਾਰਤ ਅਤੇ ਆਸਟਰੇਲੀਆ ਵਿਚਾਲੇ ਚੌਥਾ ਟੈਸਟ ਅੱਜ
ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਰਹਿਣਗੇ ਮੌਜੂਦ
ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਚੌਥਾ ਅਤੇ ਆਖਰੀ ਟੈਸਟ ਅਹਿਮਦਾਬਾਦ ਦੇ ਦੁਨੀਆ ਦੇ ਸਭ ਤੋਂ ਵੱਡੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ੁਰੂ ਹੋਣ ਵਾਲਾ ਹੈ। ਇਸ ਮੈਚ ਦਾ ਟਾਸ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਦੀ ਮੌਜੂਦਗੀ ‘ਚ ਹੋਵੇਗਾ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਅਹਿਮਦਾਬਾਦ ਪਹੁੰਚਣ ਵਾਲੇ ਹਨ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਪਹੁੰਚ ਗਏ ਹਨ। ਦੋਵੇਂ ਪ੍ਰਧਾਨ ਮੰਤਰੀ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸ਼ੁਰੂ ਹੋਣ ਵਾਲੇ ਚੌਥੇ ਅਤੇ ਆਖਰੀ ਟੈਸਟ ਮੈਚ ਦੇ ਗਵਾਹ ਹੋਣਗੇ। ਉਹ ਇੱਥੇ ਖਿਡਾਰੀਆਂ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਲਈ ਦੱਸ ਦੇਈਏ ਕਿ ਪੀਐਮ ਅਲਬਾਨੀਜ਼ ਚਾਰ ਦਿਨਾਂ ਭਾਰਤ ਦੌਰੇ ‘ਤੇ ਹਨ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕੱਲ੍ਹ ਅਹਿਮਦਾਬਾਦ ਦੇ ਸਾਬਰਮਤੀ ਆਸ਼ਰਮ ਦੇ ਦੌਰੇ ਦੌਰਾਨ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਆਪਣੀ ਪਹਿਲੀ ਭਾਰਤ ਫੇਰੀ ਦੇ ਪਹਿਲੇ ਦਿਨ ਰਾਜ ਭਵਨ ਵਿੱਚ ਹੋਲੀ ਖੇਡੀ। ਭਾਰਤ ਦੇ ਚਾਰ ਦਿਨਾਂ ਦੌਰੇ ‘ਤੇ ਆਏ ਅਲਬਾਨੀਜ਼ ਦਾ ਹਵਾਈ ਅੱਡੇ ‘ਤੇ ਗੁਜਰਾਤ ਦੇ ਮੁੱਖ ਮੰਤਰੀ ਨੇ ਸਵਾਗਤ ਕੀਤਾ।