ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਕੱਲ੍ਹ ਤੋਂ ਸ਼ੁਰੂ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਚੰਡੀਗੜ੍ਹ,28ਫਰਵਰੀ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਕੱਲ੍ਹ 1 ਮਾਰਚ ਤੋਂ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾਵੇਗਾ। ਗੌਰਤਲਬ ਹੈ ਕਿ ਭਾਰਤ 4 ਮੈਚਾਂ ਦੀ ਸੀਰੀਜ਼ ਦੇ 2 ਮੈਚ ਜਿੱਤ ਕੇ ਸੀਰੀਜ਼ ‘ਚ 2-0 ਨਾਲ ਅੱਗੇ ਹੈ। ਤੀਜਾ ਟੈਸਟ ਜਿੱਤਣ ਦੇ ਨਾਲ ਹੀ ਟੀਮ ਇੰਡੀਆ ਲਗਾਤਾਰ ਚੌਥੀ ਵਾਰ ਬਾਰਡਰ-ਗਾਵਸਕਰ ਟਰਾਫੀ ਜਿੱਤੇਗੀ। ਇਸ ਦੇ ਨਾਲ ਹੀ ਆਸਟ੍ਰੇਲੀਆ ਇਸ ਮੈਚ ਨੂੰ ਜਿੱਤ ਕੇ ਭਾਰਤ ‘ਚ 19 ਸਾਲਾਂ ‘ਚ ਦੂਜੀ ਜਿੱਤ ਦਰਜ ਕਰਨਾ ਚਾਹੇਗਾ। ਦੱਸਣਯੋਗ ਹੈ ਕਿ ਆਸਟ੍ਰੇਲੀਆ ਦੇ ਕਪਤਾਨ ਪੈਟ ਕਮਿੰਸ ਪਰਿਵਾਰਕ ਕਾਰਨਾਂ ਕਰਕੇ ਆਸਟ੍ਰੇਲੀਆ ਪਰਤ ਗਏ ਹਨ। ਉਹ ਤੀਜਾ ਟੈਸਟ ਨਹੀਂ ਖੇਡਣਗੇ। ਉਨ੍ਹਾਂ ਦੀ ਜਗ੍ਹਾ ਉਪ ਕਪਤਾਨ ਸਟੀਵ ਸਮਿਥ ਟੀਮ ਦੀ ਕਮਾਨ ਸੰਭਾਲਣਗੇ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਸ ਭਾਰਤ (ਵਿਕਟਕੀਪਰ), ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ।
ਆਸਟਰੇਲੀਆ: ਸਟੀਵ ਸਮਿਥ (ਕਪਤਾਨ), ਟ੍ਰੈਵਿਸ ਹੈੱਡ, ਉਸਮਾਨ ਖਵਾਜਾ, ਮਾਰਨਸ ਲੈਬੂਸ਼ਗਨ, ਸਟੀਵ ਸਮਿਥ, ਪੀਟਰ ਹੈਂਡਸਕੋਮ, ਐਲੇਕਸ ਕੈਰੀ (ਵਿਕਟਕੀਪਰ), ਕੈਮਰਨ ਗ੍ਰੀਨ, ਮਿਸ਼ੇਲ ਸਟਾਰਕ, ਨਾਥਨ ਲਿਓਨ, ਟੌਡ ਮਰਫੀ ਅਤੇ ਮੈਥਿਊ ਕੁਹਨੇਮੈਨ।