ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੈਸਟ ਥੋੜ੍ਹੀ ਦੇਰ ‘ਚ
ਭਾਰਤ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ
ਚੰਡੀਗੜ੍ਹ,2ਫਰਵਰੀ(ਵਿਸ਼ਵ ਵਾਰਤਾ)- ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ ਵਿਸ਼ਾਖਾਪਟਨਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਵਾਈਐਸ ਰਾਜਸ਼ੇਖਰ ਰੈੱਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ 9:30 ਵਜੇ ਸ਼ੁਰੂ ਹੋਵੇਗਾ। ਰਜਤ ਪਾਟੀਦਾਰ ਭਾਰਤ ਲਈ ਡੈਬਿਊ ਕਰ ਰਹੇ ਹਨ। ਦੱਸ ਦਈਏ ਕਿ ਇੰਗਲੈਂਡ ਪੰਜ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ। ਟੀਮ ਨੇ ਪਹਿਲੇ ਮੈਚ ‘ਚ ਭਾਰਤ ਨੂੰ 28 ਦੌੜਾਂ ਨਾਲ ਹਰਾਇਆ ਸੀ।