ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਅੱਜ

ਚੰਡੀਗੜ੍ਹ,10ਸਤੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਅੱਜ ਤੋਂ ਖੇਡਿਆ ਜਾਣਾ ਹੈ। ਵੀਰਵਾਰ ਰਾਤ ਟੀਮ ਇੰਡੀਆ ਦੇ ਸਾਰੇ ਖਿਡਾਰੀਆਂ ਦੀ ਕੋਵਿਡ ਟੈਸਟ ਰਿਪੋਰਟ ਨੈਗੇਟਿਵ ਆਈ। ਮੰਨਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਤੋਂ ਓਲਡ ਟ੍ਰੈਫੋਰਡ ਮੈਨਚੈਸਟਰ ਵਿਖੇ ਮੈਚ ਸ਼ਡਿਊਲ ਅਨੁਸਾਰ ਹੋਵੇਗਾ। ਇਸ ਤੋਂ ਇਕ ਦਿਨ ਪਹਿਲਾਂ ਤਕ, ਟੈਸਟ ਰੱਦ ਹੋਣ ਦੀ ਸੰਭਾਵਨਾ ਸੀ। ਭਾਰਤ ਇਸ ਲੜੀ ਵਿੱਚ 2-1 ਨਾਲ ਅੱਗੇ ਹੈ।






















