ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ
ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ)- ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਹਰਾਰੇ ਸਪੋਰਟਸ ਕਲੱਬ ਵਿਖੇ ਖੇਡਿਆ ਜਾਵੇਗਾ। ਹਰਾਰੇ ‘ਚ ਖੇਡੇ ਗਏ ਪਹਿਲੇ ਵਨਡੇ ਮੈਚ ‘ਚ ਭਾਰਤੀ ਟੀਮ ਨੇ ਸ਼ਿਖਰ ਧਵਨ ਅਤੇ ਸ਼ੁਭਮਨ ਗਿੱਲ ਦੀ ਅਜੇਤੂ ਸੈਂਕੜੇ ਵਾਲੀ ਸਾਂਝੇਦਾਰੀ ਦੀ ਬਦੌਲਤ ਜ਼ਿੰਬਾਬਵੇ ਨੂੰ ਇਕਤਰਫਾ ਮੈਚ ‘ਚ 10 ਵਿਕਟਾਂ ਨਾਲ ਹਰਾ ਦਿੱਤਾ। ਦੀਪਕ ਚਾਹਰ ਦੀ ਅਗਵਾਈ ‘ਚ ਟੀਮ ਦੇ ਗੇਂਦਬਾਜ਼ਾਂ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਕੀਤੀ। ਜ਼ਿੰਬਾਬਵੇ ਦੀ ਟੀਮ 200 ਦੌੜਾਂ ਦਾ ਅੰਕੜਾ ਵੀ ਨਹੀਂ ਛੂਹ ਸਕੀ।























