ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਮੈਚ ਅੱਜ
ਚੰਡੀਗੜ੍ਹ, 27 ਜਨਵਰੀ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਰਾਂਚੀ ‘ਚ ਖੇਡਿਆ ਜਾਵੇਗਾ। ਵਨਡੇ ‘ਚ ਮਿਲੀ ਹਾਰ ਤੋਂ ਬਾਅਦ ਕੀਵੀ ਟੀਮ ਟੀ-20 ਸੀਰੀਜ਼ ‘ਚ ਵਾਪਸੀ ਕਰਨ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ। ਇਸ ਦੇ ਨਾਲ ਹੀ ਭਾਰਤੀ ਟੀਮ ਟੀ-20 ‘ਚ ਆਪਣਾ ਦਬਦਬਾ ਕਾਇਮ ਰੱਖਣਾ ਚਾਹੇਗੀ। ਪਿਛਲੇ ਸਾਲ ਭਾਰਤ ਨੇ ਇੱਕ ਵੀ ਦੁਵੱਲੀ ਟੀ-20 ਸੀਰੀਜ਼ ਨਹੀਂ ਹਾਰੀ ਹੈ। ਇਸ ਸਾਲ ਵੀ ਟੀਮ ਇੰਡੀਆ ਨੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ।
ਸਾਲ 2012 ‘ਚ ਨਿਊਜ਼ੀਲੈਂਡ ਦੀ ਟੀਮ ਪਹਿਲੀ ਵਾਰ ਟੀ-20 ਸੀਰੀਜ਼ ਖੇਡਣ ਲਈ ਭਾਰਤ ਆਈ ਸੀ। ਇਸ ਦੌਰਾਨ ਕੀਵੀਆਂ ਨੇ 2 ਮੈਚਾਂ ਦੀ ਸੀਰੀਜ਼ 1-0 ਨਾਲ ਜਿੱਤੀ ਸੀ।























