ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੁਕਾਬਲਾ ਅੱਜ
ਚੰਡੀਗੜ੍ਹ, 1ਫਰਵਰੀ (ਵਿਸ਼ਵ ਵਾਰਤਾ) ਭਾਰਤੀ ਕ੍ਰਿਕਟ ਟੀਮ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਅੰਤਰਰਾਸ਼ਟਰੀ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਅੱਜ ਜੋ ਟੀਮ ਜਿੱਤੇਗੀ ਉਹ ਸੀਰੀਜ਼ ਤੇ ਕਬਜ਼ਾ ਕਰ ਲਵੇਗੀ। ਇਸ ਟੀ-20 ਦੁਵੱਲੀ ਸੀਰੀਜ਼ ‘ਚ ਦੋਵੇਂ ਟੀਮਾਂ 1-1 ਨਾਲ ਬਰਾਬਰ ਹਨ। ਅਜਿਹੇ ‘ਚ ਭਾਰਤ ਅਤੇ ਨਿਊਜ਼ੀਲੈਂਡ ਲਈ ਇਹ ਮੁਕਾਬਲਾ ਕਰੋ ਜਾਂ ਮਰੋ ਵਾਲਾ ਹੋਵੇਗਾ।
ਜੇਕਰ ਭਾਰਤੀ ਟੀਮ ਜਿੱਤ ਦਰਜ ਕਰਨ ‘ਚ ਸਫਲ ਰਹਿੰਦੀ ਹੈ ਤਾਂ ਸੀਰੀਜ਼ ‘ਤੇ ਕਬਜ਼ਾ ਕਰ ਲਵੇਗੀ। ਰਾਂਚੀ ‘ਚ ਖੇਡੇ ਗਏ ਪਹਿਲੇ ਟੀ-20 ਮੈਚ ‘ਚ ਕੀਵੀ ਟੀਮ ਨੇ ਮੇਜ਼ਬਾਨ ਭਾਰਤ ਨੂੰ 21 ਦੌੜਾਂ ਨਾਲ ਹਰਾਇਆ, ਜਦਕਿ ਲਖਨਊ ਟੀ-20 ‘ਚ ਭਾਰਤ ਨੇ ਜਵਾਬੀ ਹਮਲਾ ਕਰਦੇ ਹੋਏ ਮਹਿਮਾਨ ਟੀਮ ਨੂੰ 6 ਵਿਕਟਾਂ ਨਾਲ ਹਰਾਇਆ। ਲਖਨਊ ਦੇ ਏਕਾਨਾ ਸਟੇਡੀਅਮ ‘ਚ ਖੇਡੇ ਗਏ ਘੱਟ ਸਕੋਰ ਵਾਲੇ ਮੈਚ ‘ਚ ਭਾਰਤ ਨੂੰ 100 ਦੌੜਾਂ ਬਣਾਉਣ ਲਈ 119 ਗੇਂਦਾਂ ਦਾ ਸਹਾਰਾ ਲੈਣਾ ਪਿਆ।