ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਮੈਚ ਅੱਜ

ਦਿੱਲੀ,21ਨਵੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਕੋਲਕਾਤਾ ‘ਚ ਖੇਡਿਆ ਜਾਵੇਗਾ।ਕਪਤਾਨ ਰੋਹਿਤ ਸ਼ਰਮਾ ਦੀ ਨਜ਼ਰ ਅੱਜ ਤੀਜੇ ਅਤੇ ਆਖਰੀ ਮੈਚ ‘ਚ ਕਲੀਨ ਸਵੀਪ ਕਰਨ ‘ਤੇ ਹੋਵੇਗੀ। ਹੋ ਸਕਦਾ ਹੈ ਕਿ ਸੀਰੀਜ਼ ਹੱਥ ‘ਚ ਹੋਣ ਤੋਂ ਬਾਅਦ ਟੀਮ ਇੰਡੀਆ ਵਲੋਂ ਇਸ ਮੈਚ ‘ਚ ਰਿਜ਼ਰਵ ਖਿਡਾਰੀਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ।






















