ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜਾ ਟੀ-20 ਮੈਚ ਅੱਜ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,6ਅਗਸਤ(ਵਿਸ਼ਵ ਵਾਰਤਾ)- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜਾ ਟੀ-20 ਮੈਚ ਅੱਜ ਰਾਤ 8 ਵਜੇ ਤੋਂ ਖੇਡਿਆ ਜਾਵੇਗਾ। ਇਹ ਮੈਚ ਗੁਆਨਾ ਦੇ ਪ੍ਰੋਵੀਡੈਂਸ ਸਟੇਡੀਅਮ ਵਿੱਚ ਹੋਵੇਗਾ, ਜਿਸ ਵਿੱਚ ਟਾਸ ਸ਼ਾਮ 7:30 ਵਜੇ ਹੋਵੇਗਾ। ਇਸ ਮੈਚ ‘ਚ ਭਾਰਤ ਕੋਲ 1-1 ਨਾਲ ਬਰਾਬਰੀ ਕਰਨ ਦਾ ਮੌਕਾ ਹੈ। ਵੈਸਟਇੰਡੀਜ਼ ਨੇ ਸੀਰੀਜ਼ ਦੇ ਪਹਿਲੇ ਮੈਚ ‘ਚ 4 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਵੈਸਟਇੰਡੀਜ਼: ਰੋਵਮੈਨ ਪਾਵੇਲ (ਕਪਤਾਨ), ਬ੍ਰੈਂਡਨ ਕਿੰਗ, ਕਾਇਲ ਮੇਅਰਜ਼/ਸ਼ਾਈ ਹੋਪ, ਜੌਨਸਨ ਚਾਰਲਸ, ਨਿਕੋਲਸ ਪੂਰਨ (ਵਿਕਟਕੀਪਰ), ਸ਼ਿਮਰੋਨ ਹੇਟਮਾਇਰ, ਜੇਸਨ ਹੋਲਡਰ, ਰੋਮੀਓ ਸ਼ੈਫਰਡ, ਅਕਿਲ ਹੁਸੈਨ, ਅਲਜ਼ਾਰੀ ਜੋਸੇਫ ਅਤੇ ਓਬੇਡ ਮੈਕਕੋਏ।
ਭਾਰਤ: ਹਾਰਦਿਕ ਪੰਡਯਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਸੰਜੂ ਸੈਮਸਨ (ਵਿਕਟਕੀਪਰ), ਤਿਲਕ ਵਰਮਾ, ਸੂਰਿਆਕੁਮਾਰ ਯਾਦਵ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਮੁਕੇਸ਼ ਕੁਮਾਰ/ਅਵੇਸ਼ ਖਾਨ ਅਤੇ ਅਰਸ਼ਦੀਪ ਸਿੰਘ।