ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ
ਭਾਰਤ ਕੋਲ ਸੀਰੀਜ਼ ਬਚਾਉਣ ਦਾ ਆਖਰੀ ਮੌਕਾ
ਚੰਡੀਗੜ੍ਹ,8ਅਗਸਤ(ਵਿਸ਼ਵ ਵਾਰਤਾ)- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ ਖੇਡਿਆ ਜਾਵੇਗਾ। ਟਾਸ ਸ਼ਾਮ 7:30 ਵਜੇ ਹੋਵੇਗਾ ਅਤੇ ਮੈਚ 8 ਵਜੇ ਤੋਂ ਖੇਡਿਆ ਜਾਵੇਗਾ। ਵਿੰਡੀਜ਼ ਟੀਮ 5 ਮੈਚਾਂ ਦੀ ਟੀ-20 ਸੀਰੀਜ਼ ‘ਚ 2-0 ਦੀ ਬੜ੍ਹਤ ‘ਤੇ ਹੈ। ਇਸ ਸੀਰੀਜ਼ ਨੂੰ ਬਚਾਉਣ ਲਈ ਭਾਰਤ ਨੂੰ ਇਹ ਮੈਚ ਕਿਸੇ ਵੀ ਕੀਮਤ ‘ਤੇ ਜਿੱਤਣਾ ਹੋਵੇਗਾ। ਜੇਕਰ ਭਾਰਤ ਹਾਰਦਾ ਹੈ, ਤਾਂ ਇਹ ਪਹਿਲੀ ਵਾਰ ਹੋਵੇਗਾ ਕਿ ਉਹ ਵੈਸਟਇੰਡੀਜ਼ ਦੇ ਖਿਲਾਫ 3 ਜਾਂ ਇਸ ਤੋਂ ਵੱਧ ਮੈਚਾਂ ਦੀ ਸੀਰੀਜ਼ ਹਾਰੇਗਾ।
ਸੰਭਾਵਿਤ ਪਲੇਇੰਗ11
ਵੈਸਟਇੰਡੀਜ਼: ਬ੍ਰੈਂਡਨ ਕਿੰਗ, ਕਾਇਲ ਮੇਅਰਜ਼, ਜੌਨਸਨ ਚਾਰਲਸ (ਵਿਕਟਕੀਪਰ), ਨਿਕੋਲਸ ਪੂਰਨ, ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ (ਕਪਤਾਨ), ਜੇਸਨ ਹੋਲਡਰ, ਰੋਮੀਓ ਸ਼ੈਫਰਡ, ਅਕਿਲ ਹੁਸੈਨ, ਅਲਜ਼ਾਰੀ ਜੋਸੇਫ ਅਤੇ ਓਬੇਡ ਮੈਕਕੋਏ।
ਭਾਰਤ: ਸ਼ੁਭਮਨ ਗਿੱਲ, ਇਸ਼ਾਨ ਕਿਸ਼ਨ/ਯਸ਼ਸਵੀ ਜੈਸਵਾਲ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ ਅਤੇ ਮੁਕੇਸ਼ ਕੁਮਾਰ।