ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ
ਚੰਡੀਗੜ੍ਹ, 5 ਜਨਵਰੀ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਤੋਂ ਪੁਣੇ ਵਿਚ ਖੇਡਿਆ ਜਾਵੇਗਾ, ਦੋਵੇਂ ਟੀਮਾਂ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿਚ ਸ਼ਾਮ 7 ਵਜੇ ਤੋਂ ਭਿੜਨਗੀਆਂ। ਇਸ ਤੋਂ ਪਹਿਲਾਂ 3 ਜਨਵਰੀ ਨੂੰ ਹੋਏ ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਨੂੰ 2 ਦੌੜਾਂ ਨਾਲ ਹਰਾਇਆ ਸੀ। ਇਸ ਜਿੱਤ ਨਾਲ ਭਾਰਤ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਅਜਿਹੇ ‘ਚ ਟੀਮ ਇੰਡੀਆ ਦੀ ਨਜ਼ਰ ਦੂਜਾ ਮੈਚ ਜਿੱਤ ਕੇ ਸੀਰੀਜ਼ ਜਿੱਤਣ ‘ਤੇ ਹੋਵੇਗੀ, ਜਦਕਿ ਸ਼੍ਰੀਲੰਕਾ ਸੀਰੀਜ਼ ‘ਚ ਵਾਪਸੀ ਦੇ ਵਿਚਾਰ ਨਾਲ ਮੈਦਾਨ ‘ਚ ਉਤਰੇਗੀ।