ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਅੱਜ
ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਉਤਰੇਗਾ ਭਾਰਤ
ਚੰਡੀਗੜ੍ਹ,12 ਜਨਵਰੀ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਸਰਾ ਵਨਡੇ ਮੈਚ ਅੱਜ ਕੋਲਕਾਤਾ ‘ਚ ਖੇਡਿਆ ਜਾਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ ‘ਤੇ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਇਸ ਮੈਚ ‘ਚ ਟੀਮ ਇੰਡੀਆ ਕੋਲ ਸ਼੍ਰੀਲੰਕਾ ਖਿਲਾਫ ਲਗਾਤਾਰ ਦਸਵੀਂ ਵਨਡੇ ਸੀਰੀਜ਼ ਜਿੱਤਣ ਦਾ ਮੌਕਾ ਹੋਵੇਗਾ। ਭਾਰਤੀ ਟੀਮ ਪਿਛਲੇ 26 ਸਾਲਾਂ ਤੋਂ ਸ਼੍ਰੀਲੰਕਾ ਤੋਂ ਵਨਡੇ ਸੀਰੀਜ਼ ‘ਚ ਨਹੀਂ ਹਾਰੀ ਹੈ। ਉਨ੍ਹਾਂ ਦੀ ਆਖਰੀ ਹਾਰ 1997 ‘ਚ ਹੋਈ ਸੀ। ਭਾਰਤੀ ਕਪਤਾਨ ਰੋਹਿਤ ਸ਼ਰਮਾ ਵੀ ਇਸ ਮੈਦਾਨ ‘ਤੇ ਆਪਣੀ ਅੱਗ ਫੈਲਾ ਸਕਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਹਿਲੇ ਮੈਚ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 67 ਦੌੜਾਂ ਨਾਲ ਹਰਾਇਆ ਸੀ। ਇਸ ਮੈਚ ‘ਚ ਵਿਰਾਟ (113 ਦੌੜਾਂ) ਨੇ ਆਪਣਾ 45ਵਾਂ ਵਨਡੇ ਸੈਂਕੜਾ ਲਗਾਇਆ। ਜਦਕਿ ਕਪਤਾਨ ਰੋਹਿਤ ਸ਼ਰਮਾ (83 ਦੌੜਾਂ) ਨੇ ਆਪਣਾ 47ਵਾਂ ਵਨਡੇ ਅਰਧ ਸੈਂਕੜਾ ਲਗਾਇਆ।























