ਭਾਰਤ-ਆਸਟ੍ਰੇਲੀਆ ਤੀਜਾ ਟੈਸਟ
ਪੜ੍ਹੋ, ਟੀਮ ਇੰਡੀਆ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,1ਮਾਰਚ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਤੀਜਾ ਟੈਸਟ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਮੈਚ ਨੂੰ ਜਿੱਤ ਕੇ ਭਾਰਤ ਦਾ ਟੀਚਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪ੍ਰਵੇਸ਼ ਕਰਨ ਦਾ ਹੋਵੇਗਾ। ਇਸ ਦੇ ਨਾਲ ਹੀ ਇਸ ਮੈਚ ‘ਚ ਕੰਗਾਰੂ ਟੀਮ ਸੀਰੀਜ਼ ‘ਚ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ। ਦੋਵਾਂ ਦੇਸ਼ਾਂ ਵਿਚਾਲੇ ਖੇਡੀ ਜਾ ਰਹੀ 4 ਟੈਸਟ ਮੈਚਾਂ ਦੀ ਸੀਰੀਜ਼ ‘ਚ ਟੀਮ ਇੰਡੀਆ ਪਹਿਲਾਂ ਹੀ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਚੁੱਕੀ ਹੈ।
ਦੋਵਾਂ ਟੀਮਾਂ ਦੇ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ/ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਸ ਭਾਰਤ (ਵਿਕਟਕੀਪਰ), ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਮੁਹੰਮਦ ਸ਼ਮੀ/ਉਮੇਸ਼ ਯਾਦਵ ਅਤੇ ਮੁਹੰਮਦ ਸਿਰਾਜ।
ਆਸਟ੍ਰੇਲੀਆ: ਸਟੀਵ ਸਮਿਥ (ਕਪਤਾਨ), ਟ੍ਰੈਵਿਸ ਹੈੱਡ, ਉਸਮਾਨ ਖਵਾਜਾ, ਮਾਰਨਸ ਲੈਬੂਸ਼ੇਨ, ਸਟੀਵ ਸਮਿਥ, ਪੀਟਰ ਹੈਂਡਸਕੋਮ, ਐਲੇਕਸ ਕੈਰੀ (ਵਿਕਟਕੀਪਰ), ਕੈਮਰਨ ਗ੍ਰੀਨ, ਮਿਸ਼ੇਲ ਸਟਾਰਕ, ਨਾਥਨ ਲਿਓਨ, ਟੌਡ ਮਰਫੀ ਅਤੇ ਮੈਥਿਊ ਕੁਹਨੇਮੈਨ।