ਭਾਰਤ-ਆਸਟ੍ਰੇਲੀਆ ਦੂਜਾ ਟੈਸਟ ਕੱਲ੍ਹ ਤੋਂ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਚੰਡੀਗੜ੍ਹ,16ਫਰਵਰੀ(ਵਿਸ਼ਵ ਵਾਰਤਾ)-ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਸ਼ੁੱਕਰਵਾਰ ਤੋਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਸਵੇਰੇ 9:30 ਵਜੇ ਤੋਂ ਖੇਡਿਆ ਜਾਵੇਗਾ।
ਸੰਭਾਵਿਤ ਪਲੇਇੰਗ 11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ/ਕੇਐਲ ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਕੇਐਸ ਭਾਰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ।
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਪੀਟਰ ਹੈਂਡਸਕੋਮ, ਐਲੇਕਸ ਕੈਰੀ (ਵਿਕਟਕੀਪਰ), ਮਿਸ਼ੇਲ ਸਟਾਰਕ, ਨਾਥਨ ਲਿਓਨ ਅਤੇ ਟੌਡ ਮਰਫੀ।
ਇਸ ਦੇ ਨਾਲ ਹੀ ਦੱਸਣਾ ਬਣਦਾ ਹੈ ਕਿ ਕੱਲ੍ਹ ਨੂੰ ਹੋਣ ਵਾਲਾ ਮੁਕਾਬਲਾ ਭਾਰਤੀ ਚੇਤੇਸ਼ਵਰ ਪੁਜਾਰਾ ਲਈ ਖਾਸ ਹੋਵੇਗਾ ਕਿਉਂਕਿ ਪੁਜਾਰਾ ਇਸ ਮੈਦਾਨ ‘ਤੇ ਆਪਣੇ ਕਰੀਅਰ ਦਾ 100ਵਾਂ ਟੈਸਟ ਖੇਡਣਗੇ। ਇਸ਼ਦੇ ਨਾਲ ਹੀ ਉਹ 100 ਟੈਸਟ ਮੈਚ ਖੇਡਣ ਵਾਲਾ 13ਵਾਂ ਭਾਰਤੀ ਖਿਡਾਰੀ ਬਣ ਜਾਵੇਗਾ।