ਭਾਰਤ-ਆਸਟ੍ਰੇਲੀਆ ਪਹਿਲੇ ਟੈਸਟ ਦਾ ਅੱਜ ਤੀਜਾ ਦਿਨ
ਪੜ੍ਹੋ, ਹੁਣ ਤੱਕ ਦੇ ਮੈਚ ਦਾ ਹਾਲ
ਚੰਡੀਗੜ੍ਹ,11ਫਰਵਰੀ(ਵਿਸ਼ਵ ਵਾਰਤਾ)-ਬਾਰਡਰ-ਗਾਵਸਕਰ ਟਰਾਫੀ ‘ਚ ਭਾਰਤ ਨੇ ਪਹਿਲੇ ਟੈਸਟ ‘ਚ 144 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ ਹੈ। ਨਾਗਪੁਰ ਦੇ ਜਾਮਥਾ ਸਟੇਡੀਅਮ ‘ਚ ਖੇਡੇ ਜਾ ਰਹੇ ਟੈਸਟ ਮੈਚ ਦੇ ਦੂਜੇ ਦਿਨ ਭਾਰਤੀ ਟੀਮ ਨੇ 7 ਵਿਕਟਾਂ ‘ਤੇ 321 ਦੌੜਾਂ ਬਣਾਈਆਂ ਹਨ। ਕਪਤਾਨ ਰੋਹਿਤ ਸ਼ਰਮਾ ਨੇ ਸੈਂਕੜਾ ਲਗਾਇਆ। ਇਸ ਦੇ ਨਾਲ ਹੀ ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਵੀ ਫਿਫਟੀ ਲਗਾਉਣ ਤੋਂ ਬਾਅਦ ਨਾਬਾਦ ਰਹੇ। ਅੱਜ ਤੀਜੇ ਦਿਨ ਦੀ ਖੇਡ ਦੀ ਸ਼ੁਰੂਆਤ ‘ਚ ਦੋਵੇਂ ਬੱਲੇਬਾਜ਼ੀ ਕਰਦੇ ਨਜ਼ਰ ਆਉਣਗੇ। ਆਸਟ੍ਰੇਲੀਆ ਦੇ ਟੌਡ ਮਰਫੀ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ।
ਇਸ ਤੋਂ ਪਹਿਲਾਂ ਆਸਟ੍ਰੇਲੀਆ ਦੀ ਟੀਮ ਪਹਿਲੀ ਪਾਰੀ ‘ਚ 177 ਦੌੜਾਂ ‘ਤੇ ਸਿਮਟ ਗਈ ਸੀ। ਟੀਮ ਦਾ ਕੋਈ ਵੀ ਬੱਲੇਬਾਜ਼ ਅਰਧ ਸੈਂਕੜਾ ਨਹੀਂ ਬਣਾ ਸਕਿਆ। ਮਾਰਨਸ ਲਾਬੂਸ਼ੇਨ ਨੇ ਸਭ ਤੋਂ ਵੱਧ 49 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਭਾਰਤ ਵੱਲੋਂ ਰਵਿੰਦਰ ਜਡੇਜਾ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ।























