ਭਾਰਤ ਜੋੜੋ ਯਾਤਰਾ ਦੇ ਪੰਜਾਬ ਅਤੇ ਜੰਮੂ ਵਿੱਚ ਦਾਖਲ ਹੋਣ ਤੋਂ ਪਹਿਲਾਂ ਕਾਂਗਰਸ ਨੇ ਗ੍ਰਹਿ ਮੰਤਰੀ ਕੋਲੋਂ ਰਾਹੁਲ ਗਾਂਧੀ ਦੀ ਸੁਰੱਖਿਆ ਵਧਾਉਣ ਦੀ ਕੀਤੀ ਮੰਗ
ਚੰਡੀਗੜ੍ਹ 28 ਦਸੰਬਰ(ਵਿਸ਼ਵ ਵਾਰਤਾ) – ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ “ਰਾਹੁਲ ਗਾਂਧੀ ਅਤੇ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਭਾਰਤ ਯਾਤਰੀਆਂ ਅਤੇ ਨੇਤਾਵਾਂ ਦੀ ਸੁਰੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਦੱਸ ਦਈਏ ਕਿ 3 ਜਨਵਰੀ ਤੋਂ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਅਗਲਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਜਨਵਰੀ ਦੇ ਪਹਿਲੇ ਹਫਤੇ ਵਿੱਚ ਹੀ ਯਾਤਰਾ ਪੰਜਾਬ ਅਤੇ ਫਿਰ ਬਾਅਦ ਵਿੱਚ ਜੰਮੂ ਵਿੱਚ ਦਾਖਲ ਹੋਣ ਜਾ ਰਹੀ ਹੈ। ਜਿਸ ਤੋਂ ਪਹਿਲਾਂ ਕਾਂਗਰਸ ਨੇ ਗ੍ਰਹਿ ਮੰਤਰੀ ਨੂੰ ਇਹ ਬੇਨਤੀ ਕੀਤੀ ਹੈ।