ਭਾਰਤ ਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਕੱਲ੍ਹ ਨੂੰ
ਚੰਡੀਗੜ੍ਹ,10ਜਨਵਰੀ(ਵਿਸ਼ਵ ਵਾਰਤਾ)- ਮੋਹਾਲੀ ‘ਚ ਹੋਣ ਵਾਲੇ ਟੀ-20 ਮੈਚ ਲਈ ਭਾਰਤੀ ਕ੍ਰਿਕਟ ਟੀਮ ਅੱਜ ਚੰਡੀਗੜ੍ਹ ਪਹੁੰਚੇਗੀ। ਇਸ ਤੋਂ ਬਾਅਦ ਖਿਡਾਰੀ ਮੋਹਾਲੀ ਦੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਅਭਿਆਸ ਕਰਨਗੇ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕੱਲ੍ਹ11 ਜਨਵਰੀ ਨੂੰ ਟੀ-20 ਮੈਚ ਹੋਣ ਜਾ ਰਿਹਾ ਹੈ। ਜਦੋਂਕਿ ਅਫਗਾਨਿਸਤਾਨ ਦੀ ਟੀਮ ਦੋ ਦਿਨ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਚੁੱਕੀ ਹੈ। ਉਹ ਚੰਡੀਗੜ੍ਹ ਦੇ ਆਈਟੀ ਪਾਰਕ ਸਥਿਤ ਲਲਿਤ ਹੋਟਲ ਵਿੱਚ ਠਹਿਰੀ ਹੋਈ ਹੈ ।ਅਫਗਾਨਿਸਤਾਨ ਦੀ ਟੀਮ ਪਿਛਲੇ ਦੋ ਦਿਨਾਂ ਤੋਂ ਮੋਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਅਭਿਆਸ ਕਰ ਰਹੀ ਹੈ। ਉਹ ਦੋ ਦਿਨ ਪਹਿਲਾਂ ਹੀ ਚੰਡੀਗੜ੍ਹ ਆਈ ਸੀ। ਕੜਾਕੇ ਦੀ ਠੰਡ ਦੇ ਬਾਵਜੂਦ ਟੀਮ ਮੈਦਾਨ ‘ਤੇ ਅਭਿਆਸ ‘ਚ ਰੁੱਝੀ ਹੋਈ ਹੈ। ਅਫਗਾਨਿਸਤਾਨ ਦੀ ਟੀਮ ਇੱਥੇ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦੋਵਾਂ ਦਾ ਅਭਿਆਸ ਕਰ ਰਹੀ ਹੈ।
ਇਹ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਹੈ। ਇਸ ਦਾ ਪਹਿਲਾ ਮੈਚ ਭਲਕੇ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:00 ਵਜੇ ਸ਼ੁਰੂ ਹੋਵੇਗਾ।