ਭਾਰਤ ਤੇ ਆਸਟਰੇਲੀਆ ਵਿਚਾਲੇ ਚੌਥਾ ਟੈਸਟ ਜਾਰੀ
ਪ੍ਰਧਾਨ ਮੰਤਰੀ ਮੋਦੀ ਅਤੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਟੇਡੀਅਮ ‘ਚ ਮੌਜੂਦ
ਆਸਟਰੇਲੀਆ ਨੇ ਟਾੱਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ
ਜਾਣੋ, ਲਾਈਵ ਸਕੋਰ
ਚੰਡੀਗੜ੍ਹ,9ਮਾਰਚ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਚੌਥਾ ਅਤੇ ਆਖਰੀ ਟੈਸਟ ਅਹਿਮਦਾਬਾਦ ਦੇ ਦੁਨੀਆ ਦੇ ਸਭ ਤੋਂ ਵੱਡੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਦੇ ਕਪਤਾਨ ਸਟੀਵ ਸਮਿਥ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆਈ ਸਲਾਮੀ ਬੱਲੇਬਾਜ਼ ਟ੍ਰੈਵਿਸ ਹੈੱਡ ਅਤੇ ਉਸਮਾਨ ਖਵਾਜਾ ਕ੍ਰੀਜ਼ ‘ਤੇ ਹਨ।ਆਸਟਰੇਲੀਆ ਨੇ 23 ਦੌੜਾਂ ਬਣਾ ਲਈਆਂ ਹਨ। ਟਾਸ ਤੋਂ ਪਹਿਲਾਂ ਪੀਐਮ ਮੋਦੀ ਅਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਾਨਿਜ਼ ਨੇ ਆਪਣੇ ਕਪਤਾਨ ਰੋਹਿਤ ਸ਼ਰਮਾ ਅਤੇ ਸਟੀਵ ਸਮਿਥ ਨੂੰ ਟੈਸਟ ਕੈਪਸ ਵੀ ਭੇਟ ਕੀਤੀਆਂ। ਗੋਲਫ ਕਾਰਟ ਵਿੱਚ ਬੈਠ ਕੇ ਦੋਵੇਂ ਪ੍ਰਧਾਨ ਮੰਤਰੀਆਂ ਨੇ ਸਟੇਡੀਅਮ ਦਾ ਮੁਆਇਨਾ ਵੀ ਕੀਤਾ।
ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਸ਼੍ਰੀਕਰ ਭਾਰਤ (ਡਬਲਯੂ ਕੇ), ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਮੁਹੰਮਦ ਸ਼ਮੀ ਅਤੇ ਉਮੇਸ਼ ਯਾਦਵ।
ਆਸਟਰੇਲੀਆ: ਸਟੀਵ ਸਮਿਥ (ਕਪਤਾਨ), ਟ੍ਰੈਵਿਸ ਹੈੱਡ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਪੀਟਰ ਹੈਂਡਸਕੋਮ, ਐਲੇਕਸ ਕੈਰੀ (ਵਿਕਟਕੀਪਰ), ਕੈਮਰੂਨ ਗ੍ਰੀਨ, ਮਿਸ਼ੇਲ ਸਟਾਰਕ, ਨਾਥਨ ਲਿਓਨ, ਟੌਡ ਮਰਫੀ ਅਤੇ ਮੈਥਿਊ ਕੁਹਨੇਮੈਨ।