ਭਾਰਤ ਤੇ ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ ਅੱਜ ਤੋਂ
ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ)- ਭਾਰਤੀ ਕ੍ਰਿਕਟ ਟੀਮ ਅੱਜ ਤੋਂ ਆਸਟ੍ਰੇਲੀਆ ਖਿਲਾਫ 2023 ਦਾ ਪਹਿਲਾ ਟੈਸਟ ਮੈਚ ਖੇਡੇਗੀ। ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਨਾਗਪੁਰ ‘ਚ ਬਾਰਡਰ-ਗਾਵਸਕਰ ਟਰਾਫੀ ਦਾ ਪਹਿਲਾ ਮੁਕਾਬਲਾ ਅੱਜ ਸਵੇਰੇ 9:30 ਵਜੇ ਤੋਂ ਸ਼ੁਰੂ ਹੋਵੇਗਾ। ਇਹ ਮੁਕਾਬਲਾ ਦੋਵੇਂ ਟੀਮਾਂ ਲਈ ਅਹਿਮ ਹੋਣ ਵਾਲਾ ਹੈ ਕਿਉਂਕਿ ਭਾਰਤ ‘ਤੇ ਟੈਸਟ ਰੈਂਕਿੰਗ ‘ਚ ਨੰਬਰ ਇਕ ‘ਤੇ ਪਹੁੰਚਣ ਦਾ ਦਬਾਅ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਵੀ 19 ਸਾਲ ਬਾਅਦ ਭਾਰਤ ‘ਚ ਸੀਰੀਜ਼ ਜਿੱਤਣਾ ਚਾਹੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼ੁਭਮਨ ਗਿੱਲ/ਸੂਰਿਆਕੁਮਾਰ ਯਾਦਵ, ਕੇਐਸ ਭਰਤ (ਵਿਕਟਕੀਪਰ), ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਕੁਲਦੀਪ ਯਾਦਵ/ਅਕਸ਼ਰ ਪਟੇਲ, ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ।
ਆਸਟਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਅਲੈਕਸ ਕੈਰੀ (ਵਿਕਟਕੀਪਰ), ਐਸ਼ਟਨ ਐਗਰ, ਨਾਥਨ ਲਿਓਨ, ਮਿਸ਼ੇਲ ਸਵੀਪਸਨ ਅਤੇ ਸਕਾਟ ਬੋਲੈਂਡ।