- ਭਾਰਤੀ ਸਮੇਂ ਅਨੁਸਾਰ ਰਾਤ 10:00 ਵਜੇ ਸ਼ੁਰੂ ਹੋਵੇਗਾ ਮੈਚ
ਲੰਡਨ 3 ਜੁਲਾਈ – ਭਾਰਤ ਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਟੀ-20 ਲੜੀ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ ਜਿਸ ਦਾ ਪਹਿਲਾ ਮੈਚ ਅੱਜ ਖੇਡਿਆ ਜਾ ਰਿਹਾ ਹੈ। ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 10:00 ਵਜੇ ਸ਼ੁਰੂ ਹੋਵੇਗਾ।
ਇਸ ਤੋਂ ਪਹਿਲਾਂ ਹਾਲ ਹੀ ਵਿਚ ਟੀਮ ਇੰਡੀਆ ਨੇ ਆਇਰਲੈਂਡ ਨੂੰ 2-0 ਨਾਲ ਹਰਾ ਕੇ ਟੀ-20 ਲੜੀ ਆਪਣੇ ਨਾਮ ਕੀਤੀ ਹੈ ਤੇ ਉਹ ਹੁਣ ਇੰਗਲੈਂਡ ਖਿਲਾਫ ਜਿੱਤ ਦੀ ਲੈਅ ਬਰਕਰਾਰ ਰੱਖਣ ਲਈ ਪੂਰੀ ਤਰਾਂ ਤਿਆਰ ਹੈ।