ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਦੂਸਰਾ ਵਨਡੇ ਅੱਜ
ਜਾਣੋ ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਚੰਡੀਗੜ੍ਹ, 21ਜਨਵਰੀ(ਵਿਸ਼ਵ ਵਾਰਤਾ)- ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਦੁਪਹਿਰ 1:30 ਵਜੇ ਤੋਂ ਰਾਏਪੁਰ ‘ਚ ਖੇਡਿਆ ਜਾਵੇਗਾ। ਦੱਸ ਦਈਏ ਕਿ ਭਾਰਤ ਪਹਿਲਾ ਮੁਕਾਬਲਾ ਜਿੱਤ ਕੇ 1-0 ਨਾਲ ਅੱਗੇ ਹੈ। ਅੱਜ ਭਾਰਤ ਦੀ ਨਜ਼ਰ ਇਹ ਮੈਚ ਜਿੱਤ ਕੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾਉਣ ‘ਤੇ ਹੋਵੇਗੀ, ਜਦਕਿ ਟੀਮ ਕੀਵੀ ਦੀ ਨਜ਼ਰ ਸੀਰੀਜ਼ ਨੂੰ 1-1 ਨਾਲ ਬਰਾਬਰ ਕਰਨ ‘ਤੇ ਹੋਵੇਗੀ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11 👇👇👇👇👇
ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।
ਨਿਊਜ਼ੀਲੈਂਡ: ਫਿਨ ਐਲਨ, ਡਵੇਨ ਕੋਨਵੇ, ਹੈਨਰੀ ਨਿਕੋਲਸ, ਡੇਰਿਲ ਮਿਸ਼ੇਲ, ਟੌਮ ਲੈਥਮ (ਸੀ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ, ਹੈਨਰੀ ਸ਼ਿਪਲੇ, ਲੋਕੀ ਫਰਗੂਸਨ, ਬਲੇਅਰ ਟੇਕਨਰ।























