ਟੋਕੀਓ ਓਲੰਪਿਕਸ 2020
ਭਾਰਤ ਦਾ ਸਟਾਰ ਐਥਲੀਟ ਨੀਰਜ ਚੋਪੜਾ ਪਹੁੰਚਿਆ ਜੈਵਲਿਨ ਥ੍ਰੋਅ ਦੇ ਫਾਈਨਲ ਚ
ਪਹਿਲੀ ਹੀ ਕੋਸ਼ਿਸ਼ ਵਿੱਚ ਕੀਤਾ ਫਾਈਨਲ ਲਈ ਕੁਆਲੀਫਾਈ

ਚੰਡੀਗੜ੍ਹ, 4ਅਗਸਤ(ਵਿਸ਼ਵ ਵਾਰਤਾ)-ਅੱਜ ਦਾ ਦਿਨ ਭਾਰਤੀਆਂ ਲਈ ਖੁਸ਼ੀ ਵਾਲਾ ਦਿਨ ਹੈ ਕਿਉਂਕਿ ਟੋਕੀਓ ਓਲੰਪਿਕਸ ਵਿੱਚ ਅੱਜ ਭਾਰਤ ਦੇ ਸਟਾਰ ਐਥਲੀਟ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਆਪਣਾ ਪਹਿਲਾ ਓਲੰਪਿਕ ਖੇਡ ਰਹੇ ਨੀਰਜ ਨੇ ਗਰੁੱਪ ਏ ਦੇ ਕੁਆਲੀਫਿਕੇਸ਼ਨ ਰਾਊਂਡ ਦੀ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ 86.65 ਮੀਟਰ ਦੇ ਥ੍ਰੋ ਨਾਲ ਜੈਵਲਿਨ ਥ੍ਰੋ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਅਤੇ ਦੇਸ਼ ਦੀਆਂ ਮੈਡਲ ਜਿੱਤਣ ਦੀਆਂ ਉਮੀਦਾਂ ਨੂੰ ਜਗਾ ਦਿੱਤਾ।























