ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 89.74 ਕਰੋੜ ਨੂੰ ਪਾਰ ਕਰ ਗਈ ਹੈ
ਪਿਛਲੇ 24 ਘੰਟਿਆਂ ਵਿੱਚ 69.33 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਹੈ
ਰਿਕਵਰੀ ਦਰ ਇਸ ਸਮੇਂ 97.86 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 24,354 ਨਵੇਂ ਕੇਸਾਂ ਦੀ ਪੁਸ਼ਟੀ ਹੋਈ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,73,889 ਹੋਈ; ਕੁੱਲ ਮਾਮਲਿਆਂ ਦਾ 0.81 ਫੀਸਦ
ਹਫ਼ਤਾਵਾਰੀ ਪੌਜ਼ੀਟਿਵਿਟੀ ਦਰ 1.68 ਫੀਸਦ ਹੋਈ; ਪਿਛਲੇ 99 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ
ਚੰਡੀਗੜ੍ਹ,2 ਅਕਤੂਬਰ(ਵਿਸ਼ਵ ਵਾਰਤਾ)-ਪਿਛਲੇ 24 ਘੰਟਿਆਂ ਵਿੱਚ 69,33,838 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 89.74 ਕਰੋੜ (89,74,81,554)ਨੂੰ ਪਾਰ ਕਰ ਲਿਆ ਹੈ। ਇਹ 87,06,441 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ
ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ | ਪਹਿਲੀ ਖੁਰਾਕ | 1,03,73,287 |
ਦੂਜੀ ਖੁਰਾਕ | 89,07,790 | |
ਫਰੰਟ ਲਾਈਨ ਵਰਕਰ | ਪਹਿਲੀ ਖੁਰਾਕ | 1,83,54,007 |
ਦੂਜੀ ਖੁਰਾਕ | 1,50,47,392 | |
18 ਤੋਂ 44 ਉਮਰ ਵਰਗ ਦੇ ਅਧੀਨ | ਪਹਿਲੀ ਖੁਰਾਕ | 36,35,39,734 |
ਦੂਜੀ ਖੁਰਾਕ | 8,51,18,303 | |
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ | ਪਹਿਲੀ ਖੁਰਾਕ | 16,03,02,227 |
ਦੂਜੀ ਖੁਰਾਕ | 7,75,18,029 | |
60 ਸਾਲ ਤੋਂ ਵੱਧ ਉਮਰ ਵਰਗ | ਪਹਿਲੀ ਖੁਰਾਕ | 10,17,62,489 |
ਦੂਜੀ ਖੁਰਾਕ | 5,65,58,296 | |
ਕੁੱਲ | 89,74,81,554 |
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,30,68,599 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 25,455 ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.86 ਫੀਸਦ ਹੋ ਗਈ ਹੈ । ਰਿਕਵਰੀ ਦਰ ,ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ ‘ਤੇ ਹੈ ।
ਦੇਸ਼ ਵਿੱਚ ਪਿਛਲੇ 97 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਪਿਛਲੇ 24 ਘੰਟਿਆਂ ਦੌਰਾਨ 24,354 ਨਵੇਂ ਮਾਮਲੇ ਸਾਹਮਣੇ ਆਏ ਹਨ ।
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,73,889 ਹੋਈ;197 ਦਿਨਾਂ ਵਿੱਚ ਸਭ ਤੋਂ ਘੱਟ ਹੈ I ਮੌਜੂਦਾ ਐਕਟਿਵ ਕੇਸ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.81 ਫੀਸਦ ਬਣਦੇ ਹਨ I
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਪਿਛਲੇ 24 ਘੰਟਿਆਂ ਦੌਰਾਨ ਕੁੱਲ 14,29,258 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
57.19 ਕਰੋੜ ਤੋਂ ਵੱਧ (57,19,94,990) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 99 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਰਹਿ ਰਹੀ ਹੈ
ਇਸ ਸਮੇਂ 1.68 ਫੀਸਦ ‘ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ 1.70 ਫੀਸਦ ‘ਤੇ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 116 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ
33 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਹੈ ।