ਭਾਰਤ ਦੀ ਸਭ ਤੋਂ ਵੱਡੀ ਸਟੀਲ ਨਿਰਮਾਤਾ ਕੰਪਨੀ ਟਾਟਾ ਸਟੀਲ ਜਲਦ ਲਗਾਏਗੀ ਪੰਜਾਬ ਵਿੱਚ ਆਪਣਾ ਪਲਾਂਟ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਗ ਮਾਨ ਨੇ ਅੱਜ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਭਾਰਤ ਦੀ ਸਭ ਤੋਂ ਵੱਡੀ ਸਟੀਲ ਨਿਰਮਾਤਾ ਕੰਪਨੀ ਟਾਟਾ ਸਟੀਲ ਆਪਣਾ ਪਲਾਂਟ ਜਲਦ ਲਗਵਾਉਣ ਜਾ ਰਹੀ ਹੈ। ਉਹਨਾਂ ਟਵੀਟ ਕਰਦਿਆਂ ਕਿਹਾ ਕਿ “ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ…ਮੇਰੀ ਸਰਕਾਰ ਤੇ TATA Steel ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ…₹2600 ਕਰੋੜ ਦਾ ਨਿਵੇਸ਼ ਹੋਵੇਗਾ…ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ…ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ…”
ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ…ਮੇਰੀ ਸਰਕਾਰ ਤੇ TATA Steel ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ…₹2600 ਕਰੋੜ ਦਾ ਨਿਵੇਸ਼ ਹੋਵੇਗਾ…ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ…ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ… pic.twitter.com/rdzxcZZf6E
— Bhagwant Mann (@BhagwantMann) August 26, 2022