ਭਾਰਤ ਦੇ ਸਟਾਰ ਅਥਲੀਟ ਨੀਰਜ ਚੋਪੜਾ ਅੱਜ ਵਾਪਸ ਆਉਣਗੇ ਭਾਰਤ
ਓਲੰਪਿਕ ਵਿੱਚ ਗੋਲਡ ਮੈਡਲ ਜਿੱਤ ਕੇ ਰਚਿਆ ਹੈ ਨਵਾਂ ਇਤਿਹਾਸ

ਚੰਡੀਗੜ੍ਹ, 9ਅਗਸਤ(ਵਿਸ਼ਵ ਵਾਰਤਾ) ਭਾਰਤ ਦੇ ਸਟਾਰ ਅਥਲੀਟ ਨੀਰਜ ਚੋਪੜਾ ਜਿਹਨਾਂ ਨੇ ਟੋਕੀਓ ਓਲੰਪਿਕ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤ ਕੇ ਇਕ ਨਵਾਂ ਇਤਿਹਾਸ ਰਚਿਆ ਹੈ, ਅੱਜ ਉਹ ਟੋਕੀਓ ਤੋਂ ਆਪਣੇ ਵਤਨ ਪਰਤ ਰਹੇ ਹਨ। ਨੀਰਜ ਨੇ ਜੈਵਲਿਨ ਥ੍ਰੋ ਦੇ ਫਾਈਨਲ ਵਿੱਚ ਸੋਨ ਤਗਮਾ ਜਿੱਤਿਆ ਹੈ। ਉਹਨਾਂ ਨੇ 87.58 ਦੀ ਸਰਵੋਤਮ ਦੂਰੀ ਤੈਅ ਕਰਕੇ ਸੋਨ ਤਮਗਾ ਜਿੱਤਿਆ। ਉਹਨਾਂ ਦੀ ਘਰ ਵਾਪਸੀ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਓਲੰਪਿਕ ਵਿੱਚ ਭਾਰਤ ਨੂੰ ਸੋਨ ਤਮਗਾ ਦਿਵਾਉਣ ਵਾਲੇ ਨੀਰਜ ਚੋਪੜਾ ਦੀ ਭਾਰਤ ਵਾਪਸੀ ਤੇ ਸ਼ਾਨਦਾਰ ਸਵਾਗਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਨੀਰਜ ਸੋਮਵਾਰ ਸ਼ਾਮ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਉਤਰੇਗਾ। ਜਿੱਥੋਂ ਉਹ ਸਿੱਧਾ ਦਿੱਲੀ ਕੈਂਟ ਖੇਤਰ ਵਿੱਚ ਸਥਿਤ ਰਾਜਰੀਫ ਸਪੋਰਟਸ ਸੈਂਟਰ ਜਾਣਗੇ। ਇੱਥੇ ਇੱਕ ਵੱਡੇ ਸਮਾਗਮ ਵਿੱਚ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।






















