ਭਾਰਤ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਹੋਈ ਸ਼ੁਰੂ
ਚੰਡੀਗੜ੍ਹ,18 ਜੁਲਾਈ(ਵਿਸ਼ਵ ਵਾਰਤਾ)- ਭਾਰਤ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਸੱਤਾਧਾਰੀ ਪਾਰਟੀ ਨੇ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਨੇ ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੂੰ ਮੈਦਾਨ ਵਿਚ ਉਤਾਰਿਆ ਹੈ। ਦ੍ਰੋਪਦੀ ਯਾਨੀ ਭਾਜਪਾ ਦੀ ਜਿੱਤ ਪਹਿਲਾਂ ਹੀ ਪੱਕੀ ਹੋ ਚੁੱਕੀ ਸੀ। ਕਈ ਵਿਰੋਧੀ ਪਾਰਟੀਆਂ ਜੋ ਪਹਿਲਾਂ ਮੁਰਮੂ ਦੇ ਵਿਰੁੱਧ ਦਿਖਾਈ ਦਿੰਦੀਆਂ ਸਨ, ਹੁਣ ਹੱਕ ਵਿੱਚ ਹੋ ਗਈਆਂ ਹਨ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਅਤੇ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਵਿਰੋਧੀ ਧਿਰ ਦੇ ਉਮੀਦਵਾਰ ਦਾ ਸਮਰਥਨ ਕਰ ਰਹੇ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਐਨਡੀਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਦੇ ਹੱਕ ਵਿੱਚ ਵੋਟ ਭੁਗਤਾਉਣਗੇ।