ਭਾਰਤ ਨੇ ਆਖਰੀ ਟੀ-20 ਮੈਚ ‘ਚ ਨਿਊਜ਼ੀਲੈਂਡ ਨੂੰ ਹਰਾਇਆ
ਤਿੰਨ ਮੈਚਾਂ ਦੀ ਲੜੀ ਵਿੱਚ ਕਲੀਨ ਸਵੀਪ

ਕੋਲਕਾਤਾ, 22ਨਵੰਬਰ(ਵਿਸ਼ਵ ਵਾਰਤਾ)- ਰੋਹਿਤ ਸ਼ਰਮਾ ਨੇ ਬਤੌਰ ਕਪਤਾਨ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਟੀਮ ਇੰਡੀਆ ਨੇ ਤੀਜੇ ਟੀ-20 ਮੈਚ ‘ਚ ਨਿਊਜ਼ੀਲੈਂਡ ਨੂੰ 73 ਦੌੜਾਂ ਨਾਲ ਹਰਾਇਆ। ਇਸ ਤਰ੍ਹਾਂ ਟੀਮ ਨੇ ਸੀਰੀਜ਼ ‘ਤੇ 3-0 ਨਾਲ ਕਬਜ਼ਾ ਕਰ ਲਿਆ ਹੈ। ਮੈਚ ‘ਚ ਪਹਿਲਾਂ ਖੇਡਦਿਆਂ ਭਾਰਤ ਨੇ 7 ਵਿਕਟਾਂ ‘ਤੇ 184 ਦੌੜਾਂ ਦਾ ਵੱਡਾ ਸਕੋਰ ਬਣਾਇਆ। ਰੋਹਿਤ ਨੇ 56 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜਵਾਬ ਵਿੱਚ ਨਿਊਜ਼ੀਲੈਂਡ ਦੀ ਟੀਮ 111 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਈ। ਕੋਲਕਾਤਾ ‘ਚ ਖੇਡੇ ਗਏ ਆਖਰੀ ਟੀ-20 ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 73 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 3-0 ਨਾਲ ਜਿੱਤ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 7 ਵਿਕਟਾਂ ਦੇ ਨੁਕਸਾਨ ‘ਤੇ 184 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ (56) ਸਭ ਤੋਂ ਵੱਧ ਸਕੋਰਰ ਰਹੇ।






















