ਭਾਰਤ ਬਨਾਮ ਸ਼੍ਰੀਲੰਕਾ ਟੀ-20 ਸੀਰੀਜ਼
ਭਾਰਤ ਨੇ ਪਹਿਲੇ ਮੈਚ ਵਿੱਚ ਸ਼੍ਰੀਲੰਕਾ ਨੂੰ ਦਿੱਤੀ ਮਾਤ
ਚੰਡੀਗੜ੍ਹ, 25 ਫਰਵਰੀ (ਵਿਸ਼ਵ ਵਾਰਤਾ) ਭਾਰਤ ਨੇ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿਚ ਸ਼੍ਰੀਲੰਕਾ ਨੂੰ 62 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਖੇਡਦਿਆਂ ਭਾਰਤ ਨੇ 200 ਦੌੜਾਂ ਦਾ ਟੀਚਾ ਰੱਖਿਆ। ਈਸ਼ਾਨ ਕਿਸ਼ਨ ਨੇ ਸਭ ਤੋਂ ਵੱਧ 89 ਦੌੜਾਂ ਬਣਾਈਆਂ। ਜਵਾਬ ‘ਚ ਸ਼੍ਰੀਲੰਕਾ ਦੀ ਟੀਮ 137 ਦੌੜਾਂ ਹੀ ਬਣਾ ਸਕੀ।






















