ਭਾਰਤ ਨੇ T20 ਵਿਸ਼ਵ ਕੱਪ ਨੂੰ ਜਿੱਤ ਨਾਲ ਕਿਹਾ ਅਲਵਿਦਾ

ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)-ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ ‘ਚ ਆਪਣੇ ਆਖਰੀ ਮੈਚ ‘ਚ ਨਾਮੀਬੀਆ ਨੂੰ 9 ਵਿਕਟਾਂ ਨਾਲ ਹਰਾਇਆ। ਕਪਤਾਨ ਦੇ ਤੌਰ ‘ਤੇ ਵਿਰਾਟ ਕੋਹਲੀ ਅਤੇ ਕੋਚ ਰਵੀ ਸ਼ਾਸਤਰੀ ਦਾ ਇਹ ਆਖਰੀ ਮੈਚ ਸੀ। ਇਸ ਵਿੱਚ ਨਾਮੀਬੀਆ ਨੇ 133 ਦੌੜਾਂ ਦਾ ਟੀਚਾ ਦਿੱਤਾ। ਰੋਹਿਤ ਅਤੇ ਰਾਹੁਲ ਦੇ ਅਰਧ ਸੈਂਕੜੇ ਦੀ ਬਦੌਲਤ ਭਾਰਤ ਨੇ ਇਹ ਆਸਾਨੀ ਨਾਲ ਹਾਸਲ ਕਰ ਲਿਆ। ਰਾਹੁਲ ਨੇ ਜੇਤੂ ਚੌਕਾ ਮਾਰਿਆ ਅਤੇ 36 ਗੇਂਦਾਂ ‘ਤੇ 54 ਦੌੜਾਂ ਬਣਾ ਕੇ ਨਾਬਾਦ ਪਰਤੇ। ਭਾਰਤ ਲਈ ਰਵੀਚੰਦਰਨ ਅਸ਼ਵਿਨ ਅਤੇ ਰਵਿੰਦਰ ਜਡੇਜਾ ਨੇ ਵੀ 3-3 ਵਿਕਟਾਂ ਲਈਆਂ। ਜਡੇਜਾ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ। ਇਸ ਦੇ ਨਾਲ ਹੀ ਭਾਰਤ ਟੀ-20 ਵਿਸ਼ਵ ਕੱਪ ਦੀ ਰੇਸ ਵਿੱਚੋਂ ਬਾਹਰ ਹੋ ਗਿਆ ਹੈ।






















