ਭਾਰਤ ਬਨਾਮ ਆਸਟਰੇਲੀਆ : ਟੀ-20 ਸੀਰੀਜ਼ ਮੈਚ ਚੌਥਾ
ਭਾਰਤ ਨੇ ਆਸਟਰੇਲੀਆ ਨੂੰ ਹਰਾ ਕੇ ਕੀਤਾ ਸੀਰੀਜ ਤੇ ਕਬਜਾ
ਚੰਡੀਗੜ੍ਹ, 1ਦਸੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਖੇਡਿਆ ਗਿਆ। ਜਿੱਥੇ ਭਾਰਤ ਨੇ ਆਸਟਰੇਲੀਆ ਨੂੰ 20 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਸੀਰੀਜ਼ ਤੇ ਕਬਜਾ ਕਰ ਲਿਆ ਹੈ।
ਅੱਜ ਆਸਟਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 174 ਦੌੜਾਂ ਬਣਾਈਆਂ। ਟੀਮ ਲਈ ਰਿੰਕੂ ਸਿੰਘ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ। ਰਿੰਕੂ ਤੋਂ ਇਲਾਵਾ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ 37, ਜਿਤੇਸ਼ ਸ਼ਰਮਾ ਨੇ 35 ਅਤੇ ਰਿਤੁਰਾਜ ਗਾਇਕਵਾੜ ਨੇ 32 ਦੌੜਾਂ ਬਣਾਈਆਂ। ਜਵਾਬ ਵਿੱਚ ਆਸਟਰੇਲੀਆ ਦੀ ਟੀਮ 7 ਵਿਕਟਾਂ ਗੁਆ ਕੇ 154 ਦੌੜਾਂ ਹੀ ਬਣਾ ਸਕੀ।
ਭਾਰਤ ਨੇ ਚੌਥੇ ਟੀ-20 ਵਿੱਚ ਆਸਟਰੇਲੀਆ ਨੂੰ 20 ਦੌੜਾਂ ਨਾਲ ਹਰਾਇਆ ਹੈ। ਅੱਜ ਦੀ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਜਿੱਤਣ ਦਾ ਵਿਸ਼ਵ ਰਿਕਾਰਡ ਬਣਾ ਦਿੱਤਾ ਹੈ। ਭਾਰਤ ਨੇ ਅੱਜ ਆਪਣਾ 136ਵਾਂ ਟੀ-20 ਜਿੱਤਿਆ ਜਿਸ ਵਿੱਚ ਉਸਨੇ ਪਾਕਿਸਤਾਨ ਨੂੰ ਪਿੱਛੇ ਛੱਡ ਦਿੱਤਾ ਹੈ, ਜਿਸ ਨੇ 135 ਟੀ-20 ਜਿੱਤਾਂ ਦਰਜ ਕੀਤੀਆਂ ਹਨ।