ਮਹਿਲਾ ਟੀ-20 ਵਿਸ਼ਵ ਕੱਪ
ਭਾਰਤ ਬਨਾਮ ਆਸਟਰੇਲੀਆ ਸੈਮੀਫਾਈਨਲ ਮੈਚ
ਜਾਣੋ, ਲਾਈਵ ਸਕੋਰ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ)-ਦੱਖਣੀ ਅਫਰੀਕਾ ‘ਚ ਚੱਲ ਰਹੇ ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਮੈਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆ ਨੇ 3 ਓਵਰਾਂ ‘ਚ ਬਿਨਾਂ ਵਿਕਟ ਗੁਆਏ 22 ਦੌੜਾਂ ਬਣਾ ਲਈਆਂ ਹਨ। ਐਲੀਸਾ ਹੀਲੀ ਅਤੇ ਬੈਥ ਮੂਨੀ ਕ੍ਰੀਜ਼ ‘ਤੇ ਹਨ।
ਦੋਵਾਂ ਟੀਮਾਂ ਦਾ ਪਲੇਇੰਗ-11
ਭਾਰਤ: ਹਰਮਨਪ੍ਰੀਤ ਕੌਰ (ਕਪਤਾਨ), ਸ਼ੈਫਾਲੀ ਵਰਮਾ, ਸਮ੍ਰਿਤੀ ਮੰਧਾਨਾ, ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਯਸਤਿਕਾ ਭਾਟੀਆ, ਸਨੇਹ ਰਾਣਾ, ਦੀਪਤੀ ਸ਼ਰਮਾ, ਸ਼ਿਖਾ ਪਾਂਡੇ, ਰਾਧਾ ਯਾਦਵ ਅਤੇ ਰੇਣੁਕਾ ਸਿੰਘ।
ਆਸਟਰੇਲੀਆ: ਮੇਗ ਲੈਨਿੰਗ (ਸੀ), ਅਲੀਸਾ ਹੀਲੀ, ਬੈਥ ਮੂਨੀ, ਐਲੀਸ ਪੇਰੀ, ਐਸ਼ਲੇ ਗਾਰਡਨਰ, ਟਾਹਲੀਆ ਮੈਕਗ੍ਰਾਥ, ਗ੍ਰੇਸ ਹੈਰਿਸ, ਮੇਗਨ ਸ਼ੂਟ, ਜੇਸ ਜੋਨਾਸਨ, ਡੀ ਆਰਸੀ ਬ੍ਰਾਊਨ, ਜਾਰਜੀਆ ਵੇਅਰਹੈਮ।