ਭਾਰਤ ਬਨਾਮ ਆਸਟ੍ਰੇਲੀਆ ਤੀਸਰਾ ਵਨਡੇ ਅੱਜ
ਜਾਣੋ ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਚੰਡੀਗੜ੍ਹ,22ਮਾਰਚ(ਵਿਸ਼ਵ ਵਾਰਤਾ)ਭਾਰਤ-ਆਸਟ੍ਰੇਲੀਆ ਵਨਡੇ ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੈਚ ਅੱਜ ਬੁੱਧਵਾਰ ਨੂੰ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾਵੇਗਾ। ਫਿਲਹਾਲ ਸੀਰੀਜ਼ 1-1 ਨਾਲ ਬਰਾਬਰ ਹੈ। ਜੇਕਰ ਭਾਰਤ ਇਹ ਮੈਚ ਜਿੱਤ ਜਾਂਦਾ ਹੈ ਤਾਂ ਉਹ ਆਸਟ੍ਰੇਲੀਆ ਤੋਂ ਛੇਵੀਂ ਘਰੇਲੂ ਸੀਰੀਜ਼ ਜਿੱਤ ਜਾਵੇਗਾ, ਜੇਕਰ ਭਾਰਤੀ ਟੀਮ ਫੈਸਲਾਕੁੰਨ ਮੈਚ ਹਾਰ ਜਾਂਦੀ ਹੈ ਤਾਂ ਟੀਮ ਇੰਡੀਆ ਆਸਟਰੇਲੀਆ ਖਿਲਾਫ ਘਰੇਲੂ ਮੈਦਾਨ ‘ਤੇ ਛੇਵੀਂ ਸੀਰੀਜ਼ ਹਾਰ ਜਾਵੇਗੀ।
ਇਹ ਲੜੀ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਸ ਸਾਲ ਵਿਸ਼ਵ ਕੱਪ ਹੈ ਅਤੇ ਇਹ ਟੂਰਨਾਮੈਂਟ ਭਾਰਤ ਵਿੱਚ ਹੋਣਾ ਹੈ। ਅਜਿਹੇ ‘ਚ ਇਹ ਸੀਰੀਜ਼ ਦੋਵਾਂ ਟੀਮਾਂ ਲਈ ਆਪਣੀਆਂ ਤਿਆਰੀਆਂ ਨੂੰ ਪਰਖਣ ਦਾ ਮੌਕਾ ਹੈ। ਦੋਵਾਂ ਦੇਸ਼ਾਂ ਵਿਚਾਲੇ ਆਖਰੀ ਵਨਡੇ ਸੀਰੀਜ਼ 2020 ‘ਚ ਖੇਡੀ ਗਈ ਸੀ, ਜਿਸ ਵਿੱਚ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ ਸੀ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਵਾਸ਼ਿੰਗਟਨ ਸੁੰਦਰ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।
ਆਸਟਰੇਲੀਆ: ਸਟੀਵ ਸਮਿਥ (ਕਪਤਾਨ), ਡੇਵਿਡ ਵਾਰਨਰ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਐਲੇਕਸ ਕੈਰੀ (ਵਿਕਟਕੀਪਰ), ਕੈਮਰਨ ਗ੍ਰੀਨ, ਗਲੇਨ ਮੈਕਸਵੈੱਲ, ਮਾਰਕਸ ਸਟੋਇਨਿਸ, ਸੀਨ ਐਬੋਟ/ਐਸ਼ਟਨ ਐਗਰ, ਮਿਸ਼ੇਲ ਸਟਾਰਕ, ਐਡਮ ਜ਼ਾਂਪਾ।























