ਭਾਰਤ ਬਨਾਮ ਆਸਟ੍ਰੇਲੀਆ ਪਹਿਲਾ ਟੈਸਟ
ਭਾਰਤ ਦੀ ਪਹਿਲੀ ਪਾਰੀ ਹੋਈ ਖਤਮ, ਪ੍ਰਾਪਤ ਕੀਤੀ ਇੰਨੀਆਂ ਦੌੜਾਂ ਦੀ ਲੀਡ
ਚੰਡੀਗੜ੍ਹ 11 ਫਰਵਰੀ(ਵਿਸ਼ਵ ਵਾਰਤਾ ਬਿਉਰੋ) – ਬਾਰਡਰ-ਗਾਵਸਕਰ ਟਰਾਫੀ ਦੇ ਪਹਿਲੇ ਟੈਸਟ ਮੈਚ ਵਿੱਚ ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 400 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਟੀਮ ਇੰਡੀਆ ਨੂੰ 223 ਦੌੜਾਂ ਦੀ ਲੀਡ ਮਿਲ ਗਈ ਹੈ। ਆਸਟ੍ਰੇਲੀਆ ਦੀ ਪਹਿਲੀ ਪਾਰੀ 177 ਦੌੜਾਂ ‘ਤੇ ਹੀ ਸਿਮਟ ਗਈ ਸੀ। ਭਾਰਤ ਲਈ ਅਕਸ਼ਰ ਪਟੇਲ ਨੇ 84 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਨੇ 70 ਅਤੇ ਮੁਹੰਮਦ ਸ਼ਮੀ ਨੇ 37 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ ਸੈਂਕੜਾ ਲਗਾਉਂਦੇ ਹੋਏ 120 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਡੈਬਿਊ ਕਰਨ ਵਾਲੇ ਟੌਡ ਮਰਫੀ ਨੇ 7 ਵਿਕਟਾਂ ਲਈਆਂ। ਪੈਟ ਕਮਿੰਸ ਨੂੰ ਦੋ ਅਤੇ ਨਾਥਨ ਲਿਓਨ ਨੂੰ ਇੱਕ ਵਿਕਟ ਮਿਲੀ।