ਭਾਰਤ ਬਨਾਮ ਆਸਟ੍ਰੇਲੀਆ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ
ਪੜ੍ਹੋ, ਕਿੱਥੇ ਤੇ ਕਿੰਨੇ ਵਜੇ ਸ਼ੁਰੂ ਹੋਵੇਗਾ ਮੈਚ
ਜਾਣੋ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,17ਮਾਰਚ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਅੱਜ ਦੇ ਮੈਚ ਵਿੱਚ ਹਾਰਦਿਕ ਪੰਡਯਾ ਨਿਯਮਤ ਕਪਤਾਨ ਰੋਹਿਤ ਸ਼ਰਮਾ ਦੀ ਥਾਂ ਟੀਮ ਦੀ ਅਗਵਾਈ ਕਰਦੇ ਨਜ਼ਰ ਆਉਣਗੇ। ਰੋਹਿਤ ਸੀਰੀਜ਼ ਦੇ ਬਾਕੀ ਦੋ ਮੈਚਾਂ ‘ਚ ਟੀਮ ਦੀ ਕਪਤਾਨੀ ਕਰਨਗੇ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਭਾਰਤ: ਹਾਰਦਿਕ ਪੰਡਯਾ (ਕਪਤਾਨ), ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਕੇਐਲ ਰਾਹੁਲ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਮੁਹੰਮਦ ਸ਼ਮੀ, ਯੁਜਵੇਂਦਰ ਚਾਹਲ।
ਆਸਟਰੇਲੀਆ: ਸਟੀਵ ਸਮਿਥ (ਕਪਤਾਨ), ਡੇਵਿਡ ਵਾਰਨਰ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਕੈਮਰਨ ਗ੍ਰੀਨ, ਗਲੇਨ ਮੈਕਸਵੈੱਲ, ਮਾਰਕਸ ਸਟੋਇਨਿਸ, ਐਡਮ ਜ਼ੈਂਪਾ, ਮਿਸ਼ੇਲ ਸਟਾਰਕ, ਸੀਨ ਐਬੋਟ, ਐਸ਼ਟਨ ਐਗਰ।